ਬਲਾਚੌਰ ਪੁਲਿਸ ਵੱਲੋਂ 4 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ; ਮੁਕੱਦਮਾ ਦਰਜ

Spread the love

ਬਲਾਚੌਰ, 7 ਜੁਲਾਈ  ( ਜਤਿੰਦਰਪਾਲ ਸਿੰਘ ਕਲੇਰ) : ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਦਰ ਬਲਾਚੌਰ ਦੀ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਚ ਓ ਥਾਣਾ ਸਦਰ ਬਲਾਚੌਰ ਬਿਕਰਮਜੀਤ ਸਿੰਘ ਰੋੜੀ ਨੇ ਦੱਸਿਆ ਕਿ ਏ.ਐਸ.ਆਈ. ਪ੍ਰੇਮ ਲਾਲ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਪਾਧੀ ਦਾ ਭੱਠਾ ਮਹਿਤਪੁਰ ਕੋਲ ਮੌਜੂਦ ਸਨ, ਤਾਂ ਸ਼ੱਕ ਦੇ ਅਧਾਰ ‘ਤੇ ਹਿੰਨੂਸ਼ ਖਾਨ (21) ਪੁੱਤਰ ਜਾਸੀਨ, ਵਾਸੀ ਵਾਰਡ ਨੰਬਰ 12, ਸੁੱਜੋਂਵਾਲ ਖਾਲਸਾ ਫਾਰਮ (ਬਲਾਚੌਰ) ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਨੌਜਵਾਨ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਆਰੋਪੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Related Posts

    ਨਸ਼ਾ ਤਸਕਰਾਂ ਖ਼ਿਲਾਫ਼ ਕਾਠਗੜ੍ਹ ਪੁਲਿਸ ਦੀ ਵੱਡੀ ਕਾਰਵਾਈ: ਆਸਰੋਂ ਚੌਂਕੀ ਪੁਲਿਸ ਵੱਲੋਂ ਹੈਰੋਇਨ ਸਮੇਤ ਇੱਕ ਕਾਬੂ

    Spread the love

    Spread the love ਨਵਾਂਸ਼ਹਿਰ /ਕਾਠਗੜ੍ਹ, 8 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ ਅਤੇ ਡੀ.ਐਸ.ਪੀ. ਬਲਾਚੌਰ ਹੇਮੰਤ ਮਲਹੋਤਰਾ ਦੀ ਅਗਵਾਈ ਹੇਠ…

    ਮਾਛੀਵਾੜਾ ਪੁਲਿਸ ਦੀ ਵੱਡੀ ਕਾਰਵਾਈ   25 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ, ਪਹਿਲਾਂ ਵੀ 6 ਮਾਮਲੇ ਦਰਜ

    Spread the love

    Spread the loveਮਾਛੀਵਾੜਾ ਸਾਹਿਬ, 8 ਜੁਲਾਈ (ਸੁੱਚਾ ਬੰਗੜ)-  ਨਸ਼ਿਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮਾਛੀਵਾੜਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਗਸ਼ਤ ਦੌਰਾਨ 25 ਗ੍ਰਾਮ ਹੈਰੋਇਨ…

    Leave a Reply

    Your email address will not be published. Required fields are marked *