ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

Spread the love
ਫ਼ਿਰੋਜ਼ਪੁਰ, 9 ਅਪ੍ਰੈਲ (ਅਸ਼ੋਕ ਭਾਰਦਵਾਜ)ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਨੂੰ ਲੈ ਕੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਸਾਹਿਬਾਨਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਇੱਕ ਮਹਾਨ ਸਖ਼ਸੀਅਤ ਹੋਏ ਹਨ। ਉਹ ਇੱਕ  ਪ੍ਰਸਿੱਧ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ  ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਡਾਕਟਰ ਅੰਬੇਡਕਰ ਜੀ ਸਿਰਫ਼ ਦੱਬੇ ਕੁੱਚਲੇ ਲੋਕਾਂ ਦੇ ਹੀ ਮਸੀਹਾ ਨਹੀਂ ਹਨ ਬਲਕਿ ਇੱਕ ਯੁੱਗ ਪੁਰਸ਼ ਹੁੰਦੇ ਹੋਏ ਸਮੁੱਚੀ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਾਲੇ ਮਹਾਨ ਵਿਦਵਾਨ ਸਨ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਬਿਆਨ ਆਉਣਾ ਬਹੁਤ ਹੀ ਸ਼ਰਮਨਾਕ ਹੈ।ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਪੰਜਾਬ ਦੇ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰ ਰਹੇ ਹਨ। ਇਹ ਪੰਜਾਬ ਅਤੇ ਪੰਜਾਬੀਅਤ ਨੂੰ ਬਦਨਾਮ ਕਰ ਰਹੇ ਹਨ। ਗੁਰਪਤਵੰਤ ਪੰਨੂ ਨੇ ਆਪਣੀ ਨੀਚਤਾ ਬਿਆਨ ਕੀਤੀ ਹੈ। ਉਨ੍ਹਾਂ ਨੇ ਗੁਰਪਤਵੰਤ ਪੰਨੂ ਨੂੰ ਵੰਗਾਰਿਆ ਕਿ ਜੇਕਰ ਤੇਰੇ ਵਿੱਚ ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾ। ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬੀ ਲੋਕ ਆਪਣੀ ਸਾਂਝ ਬਰਕਰਾਰ ਰੱਖਣ ਅਤੇ ਗੁਰਪੰਤਵੰਤ ਪੰਨੂ ਵਰਗਿਆਂ ਦੇ ਮਗਰ ਨਾ ਲੱਗਣ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਾਰਿਆਂ ਲਈ ਪੂਜਨੀਕ ਹਨ ਸਾਰੇ ਵਰਗਾਂ ਦੇ ਮਨਾਂ ਵਿੱਚ ਉਨ੍ਹਾਂ ਲਈ ਪੂਰੀ ਇੱਜ਼ਤ ਹੈ। ਉਨ੍ਹਾਂ ਕਿਹਾ ਕਿ ਪੰਨੂ ਦਾ ਬਿਆਨ ਭੜਕਾਊ ਹੈ ਪੰਜਾਬ ਵਾਸੀ ਉਸ ਦੇ ਮਗਰ ਨਹੀਂ ਲੱਗਣਗੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਰਬੱਤ ਦੇ ਭਲੇ ਦੀ ਗੱਲ ਕਰਦਾ ਹੈ, ਆਪਸੀ ਭਾਈਚਾਰੇ ਦੀ ਗੱਲ ਕਰਦਾ ਹੈ। ਇਸ ਲਈ ਅਜਿਹੇ ਭੜਕਾਊ ਬਿਆਨ ਦੇ ਮਗਰ ਨਾਲ ਲੱਗਿਆ ਜਾਵੇ।ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਤੇ ਹਮਲੇ ਹੋ ਰਹੇ ਹਨ ਉਹ ਉਸ ਦੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਤੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਰਿਹਾ ਹੈ। ਇਸ ਮੌਕੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ  ਸਾਰੇ ਵਰਗ ਇੱਕ ਮਾਲਾ ਵਿੱਚ ਪਰੋਏ ਹੋਏ ਹਨ ਅਤੇ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਕਿਹਾ ਅਤੇ ਅਜਿਹੇ ਮਾੜੇ ਅਨਸਰ ਦੇ ਭੜਕਾਊ ਬਿਆਨਾਂ ਦੀ ਨਿੰਦਾ ਕੀਤੀ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *