ਜਗਰਾਉਂ 21 ਅਗਸਤ (ਜਸਵਿੰਦਰ ਸਿੰਘ ਡਾਂਗੀਆ) ਪੰਜਾਬ ਅੰਦਰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਲਗਾਏ ਜਾ ਰਹੇ ਕੈਂਪਾਂ ਚੋਂ ਪੰਜਾਬ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਲੀਡਰਸ਼ਿਪ ਅਤੇ ਕਾਰਕਰਤਾਵਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਨਿੰਦਾ ਕਰਦਿਆਂ ਹੋਇਆਂ ਮੀਤ ਪ੍ਰਧਾਨ ਡਾਕਟਰ ਨਿਰਮਲ ਭੁੱਲਰ ਨੇ ਕਿਹਾ ਕਿ ਪੰਜਾਬ ਵਿੱਚ ਮੋਦੀ ਸਰਕਾਰ ਦੀਆਂ ਜਨਹਿਤ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਭਾਜਪਾ ਪੰਜਾਬ ਵੱਲੋਂ ਹਰ ਸ਼ਹਿਰ ਕਸਬੇ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਕੈਂਪ ਲਗਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ| ਜਿਸ ਵਿੱਚ ਜਰੂਰਤਮੰਦ ਲੋਕਾਂ ਦੀ ਗਿਣਤੀ ਵੱਧਦੀ ਦੇਖ ਅਤੇ ਭਾਜਪਾ ਵੱਲੋਂ ਜਨ ਹਿੱਤ ਦੇ ਕੰਮਾਂ ਨੂੰ ਨੇਪਰੇ ਚੜਦੇ ਵੇਖ ਕੇ ਪੰਜਾਬ ਵਿੱਚ ਆਪ ਸਰਕਾਰ ਪੂਰੀ ਤਰਹਾਂ ਬੁਖਲਾ ਗਈ ਹੈ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ ਤੇ ਪੰਜਾਬ ਪੁਲਿਸ ਵੱਲੋਂ ਅੱਜ ਸਾਰੇ ਪੰਜਾਬ ਵਿੱਚ ਕੈਂਪਾਂ ਤੇ ਸਾਡੇ ਪਹੁੰਚੇ ਹੋਏ ਭਾਜਪਾ ਲੀਡਰਸ਼ਿਪ ਅਤੇ ਕਾਰਕਰਤਾਵਾਂ ਨੂੰ ਗਿਰਫਤਾਰ ਕੀਤਾ ਗਿਆ ਅਤੇ ਕਈਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ, ਤਾਂ ਕਿ ਉਹ ਆਮ ਜਨਤਾ ਤੱਕ ਨਾ ਪਹੁੰਚ ਸਕਣ | ਮੀਤ ਪ੍ਰਧਾਨ ਨੇ ਕਿਹਾ ਕਿ ਜਗਰਾਉਂ ਹਲਕੇ ਦੇ ਸਾਡੇ ਜਿਲਾ ਪ੍ਰਧਾਨ ਡਾਕਟਰ ਰਜਿੰਦਰ ਸ਼ਰਮਾ, ਮੁੱਲਾਪੁਰ ਦਾਖਾ ਤੋਂ ਸਾਬਕਾ ਪ੍ਰਧਾਨ ਮੇਜਰ ਸਿੰਘ ਦੇਤਵਾਲ, ਸ੍ਰੀਮਾਨ ਜੀਵਨ ਗੁਪਤਾ ਨੂੰ ਕੈਂਪ ਤੋ ਗ੍ਰਿਫਤਾਰ ਕਰਨਾ ਬਹੁਤ ਹੀ ਨਿੰਦਨਯੋਗ ਹੈ|ਉਹਨਾਂ ਕਿਹਾ ਕਿ ਹਲਕਾ ਜਗਰਾਉਂ ਤੋਂ ਭਾਜਪਾ ਦੇ ਵਰਕਰ ਇਸਦੀ ਪੁਰਜੋਰ ਨਿੰਦਾ ਕਰਦੇ ਹਨ| ਮੀਤ ਪ੍ਰਧਾਨ ਡਾਕਟਰ ਨਿਰਮਲ ਭੁੱਲਰ ਨੇ ਕਿਹਾ ਕਿ ਇਥੋਂ ਸਪਸ਼ਟ ਹੁੰਦਾ ਹੈ ਕਿ ਜੋ ਆਪ ਸਰਕਾਰ ਪੰਜਾਬ ਅੰਦਰ ਲੋਕਾਂ ਨੂੰ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਅੱਜ ਉਸ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ ਅਤੇ ਆਪ ਸਰਕਾਰ ਨੂੰ 2027 ਵਿੱਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਦਾ ਡਰ ਸਤਾਉਣ ਲੱਗਾ ਹੈ|





