ਭਾਣੋ ਲੰਗਾ ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Spread the love
ਭਾਣੋ ਲੰਗਾ ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਕਪੂਰਥਲਾ , 22 ਨਵੰਬਰ (ਕੌੜਾ )- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2022 ਤੋਂ ਫਰਾਰ ਚੱਲ ਰਿਹਾ ਸੀ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ ਆਈ.ਪੀ. ਸੀ. ਦੀ ਧਾਰਾ 409 ਤਹਿਤ ਥਾਣਾ ਸਦਰ ਜਿਲਾ ਕਪੂਰਥਲਾ ਵਿੱਚ ਦਰਜ ਮੁਕੱਦਮਾ ਨੰ: 58 ਮਿਤੀ 30/05/2022 ਵਿੱਚ ਉਕਤ ਦੋਸ਼ੀ ਪ੍ਰਮੋਦ ਕੁਮਾਰ, ਸਾਬਕਾ ਮੈਨੇਜਰ, ਲੋੜੀਂਦਾ ਸੀ। ਇਸ ਮੈਨੇਜਰ ਨੇ ਪੰਜਾਬ ਗਰਾਂਮੀਣ ਬੈਂਕ ਪਿੰਡ ਭਾਣੋਲੰਗਾ ਵਿਖੇ ਆਪਣੀਂ ਤਾਇਨਾਤੀ ਦੌਰਾਨ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਬਰਾਂਚ ਵਿੱਚ ਤਾਇਨਾਤ ਕਲਰਕ ਜਗਦੀਸ਼ ਸਿੰਘ ਅਤੇ ਕਲਰਕ ਰਜਨੀ ਬਾਲਾ ਦੀ ਬੈਂਕ ਵਿੱਚ ਵਰਤੀ ਜਾਣ ਵਾਲੀ ਯੂਜਰ ਆਈ-ਡੀ ਅਤੇ ਪਾਸਵਰਡ ਦੀ ਦੁਰਵਰਤੋਂ ਕਰਦਿਆਂ ਆਪਣੇ ਹੀ ਬੈਂਕ ਦੇ ਵੱਖ-ਵੱਖ ਕੁੱਲ 12 ਖਾਤਾ ਧਾਰਕਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿਚੋਂ ਵੱਖ-ਵੱਖ ਤਾਰੀਖਾਂ ਨੂੰ 26 ਟਰਾਂਸਜੈਕਸਨਾਂ ਰਾਹੀਂ ਕੁੱਲ 34,92,299 ਰੁਪਏ ਹੇਰਾਫੇਰੀ ਨਾਲ ਕਢਵਾ ਕੇ ਧੋਖਾਧੜੀ ਕਰਕੇ ਗਬਨ ਕੀਤਾ ਸੀ ਅਤੇ ਫਿਰ ਇਸ ਰਕਮ ਵਿਚੋਂ 8,16,023 ਰੁਪਏ ਵੱਖ-ਵੱਖ 05 ਖਾਤਾ ਧਾਰਕਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਵਾਪਸ ਜਮਾਂ ਕਰਵਾਉਣ ਕਰਕੇ ਜਾਂਚ ਦੌਰਾਨ ਉਸ ਖ਼ਿਲਾਫ਼ ਦੋਸ਼
ਸਾਬਤ ਹੋਣ ਤੇ ਉਕਤ ਮੁਕੱਦਮਾ ਦਰਜ ਹੋਇਆ ਸੀ ਅਤੇ ਇਹ ਮੁਕੱਦਮਾ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਸੀ। ਉਕਤ ਦੋਸ਼ੀ ਪ੍ਰਮੋਦ ਕੁਮਾਰ ਨੂੰ ਗ੍ਰਿਫਤਾਰ ਕਰਨ ਲਈ ਖੁਫੀਆ ਸਰੋਤਾਂ ਤੋਂ ਪਤਾ ਲਗਾ ਕੇ ਉਸਨੂੰ ਉਸਦੇ ਜੱਦੀ ਪਿੰਡ ਕੁੰਡਲ, ਜਿਲਾ ਬੀਕਾਨੇਰ, ਰਾਜਸਥਾਨ ਤੋਂ ਵਿਜੀਲੈਂਸ ਬਿਊਰੋ, ਕਪੂਰਥਲਾ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ।

More News

Youtube

Facebook

Whatsapp

Home 

 

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *