ਮਾਛੀਵਾੜਾ ਪੁਲਿਸ ਦੀ ਵੱਡੀ ਕਾਰਵਾਈ   25 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ, ਪਹਿਲਾਂ ਵੀ 6 ਮਾਮਲੇ ਦਰਜ

Spread the love

ਮਾਛੀਵਾੜਾ ਸਾਹਿਬ, 8 ਜੁਲਾਈ (ਸੁੱਚਾ ਬੰਗੜ)-  ਨਸ਼ਿਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮਾਛੀਵਾੜਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਗਸ਼ਤ ਦੌਰਾਨ 25 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਅਜੀਤੇਸ਼ ਕੌਸ਼ਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਹਾਕਮ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਮੁਹੱਦੀਪੁਰ ਨੇੜੇ ਟੀ-ਪੁਆਇੰਟ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਆਉਂਦਾ ਦਿਖਾਈ ਦਿੱਤਾ। ਪੁਲਿਸ ਨੇ ਸ਼ੱਕ ਦੇ ਅਧਾਰ ’ਤੇ ਉਸਨੂੰ ਰੋਕ ਕੇ ਤਲਾਸ਼ੀ ਲਈ।ਤਲਾਸ਼ੀ ਦੌਰਾਨ ਉਕਤ ਨੌਜਵਾਨ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣਾ ਨਾਮ ਹਰਦੀਪ ਸਿੰਘ ਉਰਫ਼ ਗੁੱਲੂ ਵਾਸੀ ਮਾਛੀਵਾੜਾ ਦੱਸਿਆ।ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਹਰਦੀਪ ਸਿੰਘ ਵਿਰੁੱਧ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ 6 ਮਾਮਲੇ ਦਰਜ ਹਨ। ਉਹ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜਿਆ ਹੋਇਆ ਸੀ। ਪੁਲਿਸ ਨੇ ਉਸਨੂੰ ਨਸ਼ੀਲੇ ਪਦਾਰਥ ਸਣੇ ਕਾਬੂ ਕਰਕੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕਰ ਲਿਆ ਹੈ।ਇੰਸਪੈਕਟਰ ਕੌਸ਼ਲ ਨੇ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਤੋਂ ਹੈਰੋਇਨ ਦੀ ਖੇਪ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਸਪਲਾਈ ਕਰਦਾ ਸੀ, ਇਸ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਨਸ਼ਾ ਤਸਕਰਾਂ ਖਿਲਾਫ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕਹਿਰ ਤੋਂ ਬਚਾਇਆ ਜਾ ਸਕੇ।

  • Related Posts

    ਨਸ਼ਾ ਤਸਕਰਾਂ ਖ਼ਿਲਾਫ਼ ਕਾਠਗੜ੍ਹ ਪੁਲਿਸ ਦੀ ਵੱਡੀ ਕਾਰਵਾਈ: ਆਸਰੋਂ ਚੌਂਕੀ ਪੁਲਿਸ ਵੱਲੋਂ ਹੈਰੋਇਨ ਸਮੇਤ ਇੱਕ ਕਾਬੂ

    Spread the love

    Spread the love ਨਵਾਂਸ਼ਹਿਰ /ਕਾਠਗੜ੍ਹ, 8 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ ਅਤੇ ਡੀ.ਐਸ.ਪੀ. ਬਲਾਚੌਰ ਹੇਮੰਤ ਮਲਹੋਤਰਾ ਦੀ ਅਗਵਾਈ ਹੇਠ…

    ਸਤੁੰਨਲ ਵਿਗੜਨ ਨਾਲ ਬਲੈਰੋ ਪਿੱਕਅਪ ਗੱਡੀ ਸੜਕ ਦੇ ਵਿਚਕਾਰ ਪਲਟੀ  ਜਾਨੀ ਨੁਕਸਾਨ ਦਾ ਬਚਾ ਗੱਡੀ ਨੁਕਸਾਨੀ ਗਈ 

    Spread the love

    Spread the loveਬਲਾਚੌਰ 8 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਪਨਿਆਲੀ (ਟੋਲ ਪਲਾਜ਼ਾ ਬੱਛੂਆਂ ) ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ…

    Leave a Reply

    Your email address will not be published. Required fields are marked *