ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ

Spread the love

ਫਰੀਦਕੋਟ ਪੁਲਿਸ ਵੱਲੋ ਮਾਰਚ 2025 ਤੋ ਲੈ ਕੇ ਹੁਣ ਤੱਕ 346 ਮੁਕੱਦਮੇ ਦਰਜ ਕਰਕੇ 517 ਦੋਸ਼ੀ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ

ਜੈਤੋ, 27 ਜੂਨ (ਗੁਰਦੀਪ ਸਿੰਘ ਢਿੱਲੋਂ) ਸ਼੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਜਾਰੀ ਮੁਹਿੰਮ ਅਤੇ ਸ਼੍ਰੀ ਅਸ਼ਵਨੀ ਕਪੂਰ, ਡੀ.ਆਈ.ਜੀ, ਫਰੀਦਕੋਟ ਰੇਂਜ ਜੀ ਦੀਆਂ ਹਦਾਇਤਾਂ ਮੁਤਾਬਿਕ ਸ਼ੁੱਕਰਵਾਰ ਨੂੰ ਡਾ. ਪ੍ਰਗਿਆ ਜੈਨ ਐਸ.ਐਸ.ਪੀ, ਫਰੀਦਕੋਟ ਜੀ ਦੀ ਨਿਗਰਾਨੀ ਹੇਠ ਜਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਂਬਰਾਂ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿਖੇ 03 ਕਿਲੋ ਤੋ ਵੱਧ ਹੈਰੋਇਨ, 175 ਕਿਲੋ 200 ਗ੍ਰਾਮ ਪੋਸਤ, 20430 ਨਸ਼ੀਲੀਆਂ ਗੋਲੀਆਂ, 930 ਕੈਪਸੂਲ, 21 ਕਿਲੋ 850 ਗ੍ਰਾਮ ਗਾਜਾਂ, 880 ਗ੍ਰਾਮ ਚਰਸ ਅਤੇ 350 ਬੋਤਲਾ ਨੂੰ ਨਸ਼ਟ ਕੀਤਾ ਗਿਆ।
ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਨਸ਼ੇ ਦੀ ਇਹ ਭਾਰੀ ਮਾਤਰਾ, ਜੋ 77 ਐਨ.ਡੀ.ਪੀ.ਐੱਸ. ਮਾਮਲਿਆਂ ਨਾਲ ਸਬੰਧਤ ਹੈ, ਜਿਸ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾ ਦੱਸਿਆ ਕਿ ਕੁਝ ਦਿਨ ਪਹਿਲਾ ਹੀ ਫਰੀਦਕੋਟ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ ਦਰਜ 10 ਮੁਕੱਦਮਿਆ ਵਿੱਚ ਬਰਾਮਦ ਹੋਈ 12 ਕਿਲੋ 400 ਗ੍ਰਾਮ ਦੇ ਕਰੀਬ ਅਫੀਮ ਨੂੰ ਸਰਕਾਰੀ ਅਫ਼ੀਮ ਅਤੇ ਐਲਕਲੋਇਡ ਫੈਕਟਰੀ, ਨੀਮਚ (ਮੱਧ ਪ੍ਰਦੇਸ਼) ਵਿੱਚ ਜਮ੍ਹਾਂ ਕਰਵਾਇਆ ਗਿਆ ਸੀ।
ਉਹਨਾਂ ਦੱਸਿਆ ਕਿ ਫਰੀਦਕੋਟ ਪੁਲਿਸ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿੱਚ ਪੂਰੀ ਤਰ੍ਹਾ ਕਾਰਗਰ ਸਾਬਤ ਹੋਈ ਹੈ, ਜਿਸ ਦੌਰਾਨ ਫਰੀਦਕੋਟ ਪੁਲਿਸ ਵੱਲੋ ਮਾਰਚ 2025 ਤੋ ਲੈ ਕੇ ਹੁਣ ਤੱਕ 346 ਮੁਕੱਦਮੇ ਦਰਜ ਕਰਕੇ 517 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ ਮਹਿਜ 10 ਮਹੀਨਿਆ ਦੌਰਾਨ ਨਸ਼ਾ ਤਸਕਰਾ ਦੀ 04 ਕਰੋੜ 90 ਲੱਖ ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ।
ਐਸ.ਐਸ.ਪੀ ਫਰੀਦਕੋਟ ਨੇ ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੇ ਨਸ਼ਿਆਂ ਤੋਂ ਦੂਰ ਰਹਿਣ, ਕਿਉਂਕਿ ਨਸ਼ੇ ਦੀ ਆਦਤ ਉਨ੍ਹਾਂ ਦੀ ਜ਼ਿੰਦਗੀ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਵਿਚ ਪੁਲਿਸ ਪ੍ਰਸ਼ਾਸ਼ਨ ਨਾਲ ਮਿਲ ਕੇ ਕੰਮ ਕਰਨ ਅਤੇ ਕਿਸੇ ਵੀ ਨਸ਼ਾ ਤਸਕਰ ਜਾਂ ਸਪਲਾਇਰ ਦੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਵੀ ਕੀਤੀ।
ਲੜੀ ਨੰ. ਨਸ਼ੀਲਾ ਪਦਾਰਥ ਨਸ਼ਟ ਕੀਤੀ ਗਈ ਮਾਤਰਾ
1) ਹੈਰੋਇਨ 03 ਕਿਲੋ 149 ਗ੍ਰਾਮ 335 ਮਿਲੀਗ੍ਰਾਮ
2) ਪੋਸਤ (Poppy Husk) 175 ਕਿਲੋ 200 ਗ੍ਰਾਮ
3) ਨਸ਼ੀਲੀਆਂ ਗੋਲੀਆਂ 20430
4) ਕੈਪਸੂਲ 930
5) ਗਾਜਾਂ 21 ਕਿਲੋ 850 ਗ੍ਰਾਮ
6) ਚਰਸ 880 ਗ੍ਰਾਮ
7) ਬੋਤਲਾ 350
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *