ਰੇਲਵੇ ਟਰੈਕ ’ਤੇ ਤਿੰਨ ਵਿਅਕਤੀਆਂ ਨੂੰ ਰੇਲਗੱਡੀ ਨੇ ਕੁਚਲਿਆ, ਦੋ ਦੀ ਮੌਤ, ਇੱਕ ਜਖ਼ਮੀ

Spread the love

ਸ੍ਰੀ ਮੁਕਤਸਰ ਸਾਹਿਬ, 12 ਅਗਸਤ ()- ਸ਼ਹਿਰ ਦੇ ਬਲਮਗੜ੍ਹ ਰੋਡ ’ਤੇ ਦੇਰ ਰਾਤ ਕਰੀਬ 9 ਵਜੇ ਰੇਲਵੇ ਫਾਟਕ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ। ਪਰਤੱਖ ਦਰਸ਼ੀਆਂ ਅਨੁਸਾਰ ਰੇਲਵੇ ਲਾਇਨ ’ਤੇ ਜਾ ਰਹੇ 3 ਵਿਅਕਤੀਆਂ ਨੂੰ ਫਾਜ਼ਿਲਕਾ ਤੋਂ ਕੋਟਕਪੂਰਾ ਜਾ ਰਹੀ ਰੇਲਗੱਡੀ ਨੇ ਕੁਚਲ ਦਿੱਤਾ। ਜਿਸ ਤੋਂ ਬਾਅਦ ਇਸ ਹਾਦਸੇ ਵਿੱਚ ਦੋ ਵਿਅਕਤੀਆਂ ਮੌਕੇ ’ਤੇ ਹੀ ਦਰਦਨਾਖ਼ ਮੌਤ ਹੋ ਗਈ ਜਦੋਂ ਕਿ ਇੱਕ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਮੁਕਤਸਰ ਵਿੱਚ ਦਾਖਲ ਕਰਵਾਇਆ ਗਿਆ ਹੈ। ਉਧਰ ਰੇਲਵੇ ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ 194 ਬੀਐਨਐਸ ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਗੋਰੀ (24) ਪੁੱਤਰ ਸੇਵਕ ਸਿੰਘ ਅਤੇ ਸੋਨੂੰ ਕੁਮਾਰ (26) ਪੁੱਤਰ ਚੰਦਰ ਸ਼ੇਖਰ ਵਾਸੀ ਫੈਕਟਰੀ ਰੋਡ ਵਜੋਂ ਹੋਈ ਹੈ ਜਦੋਂ ਕਿ ਜ਼ਖਮੀ ਬਲਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸੁੰਦਰ ਨਗਰ ਦਾ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਕਸਰ ਹੀ ਸ਼੍ਰੀ ਮੁਕਤਸਰ ਸਾਹਿਬ ਦੇ ਰੇਲਵੇਂ ਲਾਈਨਾਂ ’ਤੇ ਟਰੇਨ ਆਉਣ ਤੋਂ ਪਹਿਲਾਂ ਲੋਕ ਇਧਰ ਉਧਰ ਆਉਂਦੇ ਜਾਂਦੇ ਦੇਖੇ ਜਾਂਦਾ ਹਨ ਤੇ ਫਾਟਕ ਲੱਗਣ ਤੋਂ ਬਾਅਦ ਵੀ ਲੋਕ ਨਿਯਮਾਂ ਨੂੰ ਸ਼ਿੰਕੇ ਟੰਗ ਕੇ ਫਾਟਕ ਦੇ ਹੇਠੋਂ ਆਪਣੇ ਵਾਹਨ ਗੁਜ਼ਾਰਦੇ ਹੋਏ ਨਜ਼ਰ ਆਉਂਦੇ ਹਨ, ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਤੇ ਰੇਲਵੇਂ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਦੇ ਕਾਰਨ ਹੀ ਅਜਿਹੇ ਹਾਦਸੇ ਵਾਪਰਦੇ ਹਨ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *