ਲੁੱਟ-ਖੋਹ ਦੀ ਯੋਜਨਾ ਬਨਾਉਣ ਵਾਲੇ 05 ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

Spread the love

ਜੈਤੋ,01 ਅਪ੍ਰੈਲ (ਮਨਜੀਤ ਸਿੰਘ ਢੱਲਾ)- ਜ਼ਿਲ੍ਹਾ ਫ਼ਰੀਦਕੋਟ ਦੇ ਪੁਲਿਸ ਮੁਖੀ ਮੈਡਮ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸ੍ਰੀ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਯੋਗ ਰਹਿਨੁਮਾਈ ਹੇਠ ਸ੍ਰੀ ਸੁਖਦੀਪ ਸਿੰਘ ਡੀ.ਐਸ.ਪੀ (ਜੈਤੋ) ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਜੈਤੋ ਵੱਲੋਂ ਲੁੱਟਾ ਖੋਹਾ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਗਿਰੋਹ ਵਿੱਚ ਸ਼ਾਮਿਲ 05 ਮੈਬਰਾ ਨੂੰ ਤੇਜਥਾਰ ਹਥਿਆਰਾ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਮਿਤੀ 31.03.2025 ਨੂੰ ਸ:ਥ ਸ਼ਿਕੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਬਾਜਖਾਨਾ ਚੌਕ ਜੈਤੋ ਮੌਜੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਹਰਸਿਮਰਜੀਤ ਸਿੰਘ ਉਰਫ ਕਾਲੂ, ਸੁਦਾਮ, ਕੁਲਵੀਰ ਸਿੰਘ ਉਰਫ ਭੂੰਡੀ, ਸਮੀਰ ਅਤੇ ਮੁੰਨਾ ਵਹੀਕਲ ਚੋਰੀ ਕਰਨ ਤੇ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਤੇ ਉਹ ਕਾਪੇ, ਕ੍ਰਿਪਾਨਾ, ਖੰਡੇ ਵਰਗੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਪੁਲ ਡਰੇਨ ਦਬੜੀਖਾਨਾ ਪਰ ਬੈਠੇ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਪੁਲਿਸ ਨੇ ਦੱਸਿਆ ਕਿ ਜਿਸ ਤਹਿਤ ਮਕੱਦਮਾ ਕਰਨ ਉਪਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਿਲ 06 ਮੈਬਰਾਂ ਨੂੰ 01 ਗਰਾਰੀ, 01 ਕਿਰਪਾਨ, 03 ਖੰਡੇ ਅਤੇ 01 ਲੋਹੇ ਦੀ ਰਾਡ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਦੋਸ਼ੀਆਂ ਵਿੱਚ ਹਰਸਿਮਰਜੀਤ ਸਿੰਘ ਉਰਫ ਕਾਲੂ ਪੁੱਤਰ ਕਰਮਜੀਤ ਸਿੰਘ ਵਾਸੀ ਵਾਰਡ ਨੰ 5 ਰਸਾਲ ਪੱਤੀ ਜੈਤੋ, ਸੁਦਾਮ ਪੁੱਤਰ ਰਾਜੂ ਵਾਸੀ ਨੇੜੇ ਮੱਘਰ ਦੀ ਚੱਕੀ ਜੈਤੋ, ਕੁਲਵੀਰ ਸਿੰਘ ਉਰਫ ਭੂੰਡੀ ਪੁੱਤਰ ਬੱਬੀ ਉਰਫ ਸੱਤਪਾਲ ਸਿੰਘ ਵਾਸੀ ਰਾਮੇਆਣਾ, ਸਮੀਰ ਪੁੱਤਰ ਬਿੱਲਾ ਵਾਸੀ ਛੱਜਘੜਾ ਮੁਹੱਲਾ ਜੈਤੋ, ਮੁੰਨਾ ਪੁੱਤਰ ਰਾਜੂ ਵਾਸੀ ਸੰਗਲਾਂ ਵਾਲੀ ਗਲੀ ਜੈਤੋ ਅਤੇ ਤੋਤਾ ਸਿੰਘ ਉਰਫ ਤੋਤੀ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਰਾਮੇਆਣਾ ਆਦਿ ਸ਼ਾਮਿਲ ਹਨ। ਪੁਲਿਸ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੇ ਖਿਲਾਫ ਵੱਖ ਵੱਖ ਥਾਣਿਆਂ ਵਿਚ ਪਹਿਲਾਂ ਵੀ ਮਾਮਲੇ ਦਰਜ ਦੱਸੇ ਜਾਂ ਰਹੇ ਹਨ।

  • Related Posts

    ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

    Spread the love

    Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…

    ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

    Spread the love

    Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

    Leave a Reply

    Your email address will not be published. Required fields are marked *