ਵੱਖ ਵੱਖ ਮਾਮਲਿਆਂ ਵਿੱਚ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਚਾਰ ਕਾਬ

Spread the love
ਜਗਰਾਉਂ 27ਜੁਲਾਈ (ਜਸਵਿੰਦਰ ਸਿੰਘ ਡਾਂਗੀਆ) । ਲੁਧਿਆਣਾ ਦਿਹਾਤੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਦਾਖਾ ਦੇ ਏਐਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਦੁਰਾਨੇ ਚੈਕਿੰਗ ਪੁਲਿਸ ਪਾਰਟੀ ਦਿੱਲੀ-ਕੱਟੜਾ ਹਾਈਵੇ ਦੇ ਪੁਲ ਕੋਲ ਪੁੱਜੀ ਤਾਂ ਇੱਕ ਮੋਟਰਸਾਈਕਲ ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ। ਜਦ ਪੁਲਿਸ ਪਾਰਟੀ ਨੇ ਉਹਨਾਂ ਨੂੰ ਕਾਬੂ ਕਰਕੇ ਉਹਨਾਂ ਦਾ ਨਾਮ ਪੁੱਛਿਆ ਤਾਂ ਉਹਨਾਂ ਨੇ ਆਪਣਾ ਨਾਮ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਅਜਮੇਰ ਸਿੰਘ ਅਤੇ ਹਰਜਾਪ ਸਿੰਘ ਜਾਪੂ ਪੁੱਤਰ ਹਰਵਿੰਦਰ ਸਿੰਘ ਵਾਸੀ ਬੂੜਾ ਪੱਤੀ ਦਾਖਾ ਦੱਸਿਆ। ਜਿਨਾਂ ਦੀ ਤਲਾਸ਼ੀ ਲਈ ਗਈ ਤਾਂ ਉਹਨਾਂ ਪਾਸੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ।  ਦੂਸਰੇ ਮਾਮਲੇ ਵਿੱਚ ਥਾਣਾ ਸਿੱਧਵਾਂ ਬੇਟ ਦੇ ਏਐਸਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਦੁਰਾਨੇ ਚੈਕਿੰਗ ਪੁਲਿਸ ਟੀਮ ਜਦ ਡਰੇਨ ਪੁੱਲ ਤੋਂ ਅੱਬੂਪੁਰਾ ਕੋਲ ਪੁੱਜੀ ਤਾਂ ਉਹਨਾਂ ਨੇ ਦਿਲਰਾਜ ਸਿੰਘ ਰਾਜੂ ਪੁੱਤਰ ਮੁਖਤਿਆਰ ਸਿੰਘ ਵਾਸੀ ਭੈਣੀ ਗੁਜਰਾ ਅਤੇ6 ਸੁਖਵਿੰਦਰ ਸਿੰਘ ਬਿੰਦਰ ਪੁੱਤਰ ਸੋਨਾ ਸਿੰਘ ਵਾਸੀ ਪਰਜੀਆਂ ਕਲਾਂ ਨੂੰ ਰੋਕ ਕੇ ਚੈੱਕ ਕੀਤਾ ਤਾਂ ਉਨਾਂ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਇਹਨਾਂ ਚਾਰਾਂ ਵਿਅਕਤੀਆਂ ਖਿਲਾਫ ਸੰਬੰਧਿਤ ਥਾਣਿਆਂ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਨਸ਼ੀਲੀਆਂ ਗੋਲੀਆਂ ਨਾਲ ਫੜੇ ਗਏ ਸੁਖਵਿੰਦਰ ਸਿੰਘ ਬਿੰਦਰ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਚਾਰ ਮਾਮਲੇ ਦਰਜ ਹਨ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *