ਸ਼ਹਿਰ ’ਚ ਚੋਰ ਚੁਸਤ, ਪੁਲਿਸ ਸੁਸਤ  ਕੰਧ ਨੂੰ ਸੰਨ ਲਾ ਕੇ ਡਿਲੀਵਰੀ ਦਫ਼ਤਰ ’ਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ

Spread the love

ਸ਼੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)– ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇੱਕ ਪਾਸੇ ਪੁਲਿਸ ਵੱਲੋਂ ਰਾਤ ਸਮੇਂ ਪੀਸੀਆਰ ਗਸ਼ਤ ਵਧਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ, ਉੱਥੇ ਹੀ ਦੂਜੇ ਪਾਸੇ ਸਮਾਜ ਵਿਰੋਧੀ ਅਨਸਰ ਅਤੇ ਚੋਰ ਬੇਖੌਫ਼ ਹੋ ਕੇ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਮਾਮਲਾ ਸ਼ਹਿਰ ਦੇ ਬਠਿੰਡਾ ਰੋਡ ਸਥਿਤ ਇੱਕ ਡਿਲੀਵਰੀ ਦਫ਼ਤਰ ਵਿੱਚ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਮੁਲਾਜ਼ਮ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਕਰੀਬ 1:30 ਵਜੇ ਚੋਰ ਦਫ਼ਤਰ ਦੀ ਨੌ ਇੰਚੀ ਕੰਧ ਨੂੰ ਸੰਨ ਲਾ ਕੇ ਅੰਦਰ ਦਾਖ਼ਲ ਹੋਏ ਅਤੇ ਗੱਲੇ ਵਿੱਚ ਪਈ ਕਰੀਬ 80 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਦਫ਼ਤਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਘਟਨਾ ਦਾ ਪਤਾ ਸਵੇਰੇ ਦਫ਼ਤਰ ਕਰੀਬ 6 ਵਜੇ ਦਫ਼ਤਰ ਖੋਲਣ ’ਤੇ ਲੱਗਾ, ਜਿਸ ਤੋਂ ਬਾਅਦ ਤੁਰੰਤ 112 ਨੰਬਰ ’ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰਾਂ ਦੀ ਪਛਾਣ ਲਈ ਵੱਖ-ਵੱਖ ਪਹਿਲੂਆਂ ਤੋਂ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਉਨ੍ਹਾਂ ਨੇ ਰਾਤ ਸਮੇਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।

  • Related Posts

    ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਮਨਾਇਆ ਗਿਆ ਵਿਸ਼ਵ ਜ਼ੂਨੋਟਿਕ ਦਿਵਸ

    Spread the love

    Spread the loveਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਗੁੰਮਜਾਲ ਵਿਖੇ ਵਿਸ਼ਵ ਜ਼ੂਨੋਟਿਕ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਪਸ਼ੂ…

    ਦਲਵੀਰ ਸਿੰਘ, ਗੁਰਸੇਵਕ ਸਿੰਘ ਅਤੇ ਜਗਦੀਸ਼ ਕੌਰ ਉਰਫ਼ ਨੀਟੂ ਨੂੰ ਹਮਲਾ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ ਅਦਾਲਤ ਨੇ ਵਕੀਲ ਹਰਪ੍ਰੀਤ ਸਿੰਘ ਅਤੇ ਰਾਜ ਕੁਮਾਰ ਕੁੰਡਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰ ਦਿੱਤਾ

    Spread the love

    Spread the loveਪੱਟੀ ਸਦੀਕ, 6 ਜੁਲਾਈ (ਪੱਤਰ ਪ੍ਰੇਰਕ)- ਅਬੋਹਰ ਸਬ-ਡਵੀਜ਼ਨ ਜੱਜ ਜਗਵਿੰਦਰ ਸਿੰਘ ਦੀ ਅਦਾਲਤ ਵਿੱਚ, ਵਕੀਲ ਹਰਪ੍ਰੀਤ ਸਿੰਘ ਅਤੇ ਰਾਜਕੁਮਾਰ ਕੁੰਡਲ ਨੇ ਤਿੰਨ ਮੁਲਜ਼ਮਾਂ: ਦਲਵੀਰ ਸਿੰਘ ਪੁੱਤਰ ਦਰਸ਼ਨ ਸਿੰਘ,…

    Leave a Reply

    Your email address will not be published. Required fields are marked *