ਸ਼੍ਰੀ ਮੁਕਤਸਰ ਸਾਹਿਬ, 12 ਅਗਸਤ ()- ਜ਼ਿਲ੍ਹਾ ਪੁਲਿਸ ਵੱਲੋਂ ਭਾਵੇਂ ਸ਼ਹਿਰ ਵਿੱਚ ਲਗਾਤਾਰ ਪੀਸੀਆਰ ਦੀ ਗਸ਼ਤ ਵਧਾਉਣ ਦੇ ਦਾਅਵੇ ਕਰਦਿਆ ਸ਼ਹਿਰ ਦੇ ਚੱਪੇ-ਚੱਪੇ ’ਤੇ ਨਜ਼ਰ ਰੱਖਣ ਦੀ ਗੱਲ ਆਖੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਥਾਣਾ ਸਿਟੀ ਅਧੀਨ ਆਉਂਦੇ ਏਰੀਏ ’ਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਾ ਕੇ ਰੱਖਿਆ ਹੋਇਆ ਤੇ ਹੁਣ ਤਾਂ ਚੋਰਾਂ ਨੇ ਸਰਕਾਰੀ ਪ੍ਰੋਪਰਟੀ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ। ਅਜਿਹਾ ਹੀ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਬਰਕੰਦੀ ਰੋਡ ਤੋਂ ਸਾਹਮਣੇ ਆਇਆ ਜਿਥੇ ਨਗਰ ਕੌਂਸਲ ਵਿਭਾਗ ਵੱਲੋਂ ਲਗਭਗ ਇੱਕ ਕਿਲੋਮੀਟਰ ਤੱਕ ਸਟਰੀਟ ਲਾਈਟਾਂ ਲਈ ਪਾਈ ਗਈ ਕੇਬਲ ਤਾਰ ਹੀ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਈ ਗਈ। ਨਗਰ ਕੌਂਸਲ ਦੇ ਕਰਮਚਾਰੀਆਂ ਨੇ ਦੱਸਿਆ ਕਿ ਬਰਕੰਦੀ ਰੋਡ ਤੋਂ ਮਹਿੰਗੇ ਭਾਅ ਦੀ ਬਿਜ਼ਲੀ ਵਾਲੀ ਕੇਬਲ ਤਾਰ ਦੋ ਵਾਰ ਚੋਰੀ ਹੋ ਚੁੱਕੀ ਹੈ ਤੇ ਤੀਸਰੀ ਵਾਰ ਕਮੇਟੀ ਵਲੋਂ ਲੋਕਾਂ ਦੀ ਸਹੂਲਤ ਲਈ ਤਾਰ ਪਾਈ ਜਾ ਰਹੀ ਹੈ। ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਏਰੀਏ ’ਚ ਨਿੱਜੀ ਤੌਰ ’ਤੇ ਧਿਆਨ ਰੱਖਿਆ ਜਾਵੇ ਕਿਉਂਕਿ ਪ੍ਰਸਾਸ਼ਨ ਵੱਲੋਂ ਦਿੱਤੀ ਗਈ ਸਹੂਲਤ ਸਿਰਫ ਤੇ ਸਿਰਫ਼ ਲੋਕਾਂ ਲਈ ਹੈ ਤੇ ਉਨ੍ਹਾਂ ਨੂੰ ਇਸ ਸਹੂਲਤ ਦਾ ਫਾਇਦਾ ਲੈਣ ਦੇ ਨਾਲ ਨਾਲ ਇਸ ਦੀ ਸੁਰੱਖਿਆਂ ਦੀ ਵੀ ਜੁੰਮੇਵਾਰੀ ਲੈਣੀ ਚਾਹੀਦੀ ਹੈ। ਇਸ ਮੌਕੇ ਲੋਕਾਂ ਨੇ ਜ਼ਿਲ੍ਹਾ ਪੁਲਿਸ ਕਪਤਾਨ ਤੋਂ ਵੀ ਮੰਗ ਕੀਤੀ ਹੈ ਕਿ ਥਾਣਾ ਸਿਟੀ ਅਧੀਨ ਆਉਂਦੇ ਏਰੀਏ ’ਚ ਸਰਕਾਰੀ ਪ੍ਰੋਪਰਟੀ ਨੂੰ ਢਾਹ ਲਗਾਉਣ ਵਾਲੇ ਅਣਪਛਾਤੇ ਚੋਰਾਂ ਦੇ ਖਿਲਾਫ਼ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ ਤਾਂ ਜੋ ਪ੍ਰਸਾਸ਼ਨ ਵੱਲੋਂ ਦਿੱਤੀ ਗਈ ਸਹੂਲਤ ਦਾ ਲੋਕ ਪੂਰਨ ਤੌਰ ’ਤੇ ਆਨੰਦ ਮਾਣ ਸਕਣ।
ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ
Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…








