ਸਥਾਨਕ ਪੁਲਿਸ ਚੌਕੀ ਦਾ ਇੰਚਾਰਜ ਤੇ ਕਰਮਚਾਰੀ ਬੇਖ਼ਬਰ 

Spread the love
(  ਸ੍ਰੀ ਗੋਇੰਦਵਾਲ ਸਾਹਿਬ ਤੋਂ ਕਰਨੈਲ ਸਿੰਘ  ਰਿੰਕੂ   ) ਭਾਵੇਂ ਕਿ ਪੰਜਾਬ ਸਰਕਾਰ ਦੇ ਵੱਲੋਂ ਆਪਣੇ ਤੌਰ ਤੇ ਯੁੱਧ ਨਸਿਆਂ ਵਿਰੁੱਧ ਮੁਹਿੰਮ ਚਲਾ ਕਿ ਪੰਜਾਬ ਦੇ ਵਿੱਚੋਂ ਨਸਾਂ ਖਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਪਰੰਤੂ ਜਮੀਨੀ ਪੱਧਰ ਤੇ ਕੁਝ ਹੋਰ ਹੀ ਨਜ਼ਰ ਆ ਰਿਹਾ ਹੈ । ਦੱਸ ਦਈਏ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਕਸਬਾ ਫਤਿਆਬਾਦ  ਦੇ ਅਨਾਜ ਮੰਡੀ ਦੇ ਕੋਲ ਮੇਨ ਸੜਕ ਤੇ  ਇੱਕ ਬੰਦ ਪਏ ਹਸਪਤਾਲ ਵਿੱਚ ਨਸਿਆਂ ਦੇ ਆਦੀ ਲੋਕਾਂ ਦੇ ਵੱਲੋਂ ਸਾਰਾ ਦਿਨ ਨਸਿਆਂ ਦਾ ਸੇਵਨ ਕੀਤਾ ਜਾਂਦਾ ਹੈ । ਇੱਥੋ ਤੱਕ ਕਿ ਸਾਰਾ ਦਿਨ ਹਸਪਤਾਲ ਵਿੱਚ ਨਸਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਵੱਲੋਂ ਸਰੇਆਮ ਸਪਲਾਈ ਵੀ ਕੀਤੀ ਜਾਂਦੀ ਹੈ। ਇਸ ਹਸਪਤਾਲ ਵਿਚ ਨਸ਼ੇੜੀਆਂ ਵੱਲੋਂ ਸ਼ਰੇਆਮ ਨਸ਼ਾ ਕਰਨ ਦਾ ਲੋਕਾਂ ਨੂੰ ਪਤਾ ਹੈ । ਪਰ ਹੈਰਾਨੀ ਦੀ ਗੱਲ ਹੈ ਕਿ ਕਸਬਾ ਫਤਿਆਬਾਦ  ਦੇ ਕਰਮਚਾਰੀਆਂ ਅਤੇ ਚੌਕੀ ਇੰਚਾਰਜ ਨੂੰ ਕੋਈ ਇਲਮ ਨਹੀਂ ਹੈ। ਜ਼ਿਕਰਯੋਗ ਹੈ ਕਿ ਕਸਬਾ ਫਤਿਆਬਾਦ ਸ਼ੇਰ ਸ਼ਾਹ ਸੂਰੀ ਮਾਰਗ ਤੇ ਸਥਿਤ ਹੋਣ ਕਾਰਨ ਤਰਨਤਾਰਨ , ਚੰਡੀਗੜ ਜਾਂਣ ਵਾਲੇ ਵੱਡੇ ਅਧਿਕਾਰੀ ਕ਼ਸਬੇ ਦੇ ਵਿੱਚੋਂ ਲੰਘਦੇ ਹਨ। ਪਰ ਇਸ ਦੇ ਬਾਵਜੂਦ ਪੁਲਿਸ ਚੌਕੀ ਫਤਿਆਬਾਦ ਦੇ ਅਧਿਕਾਰੀਆਂ ਨੇ ਨਸ਼ੇੜੀਆਂ ਦੇ ਅੱਡੇ ਦੀ ਜਾਂਚ ਤੱਕ ਨਹੀਂ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਇੰਨਾਂ ਨਸ਼ੇੜੀਆਂ ਨੂੰ ਨਸ਼ੀਲੇ ਪਦਾਰਥ ਨਹੀਂ ਮਿਲ਼ਦੇ ਤਾਂ ਇਹ ਨਸ਼ੇੜੀਆਂ ਲੁੱਟਾਂ ਖੋਹਾਂ ਕਰਕੇ ਨਸ਼ੇ ਦੀ ਪੂਰਤੀ ਕਰਦੇ ਹਨ। ਸਥਾਨਕ ਲੋਕਾਂ ਨੇ ਐਸ ਐਸ ਪੀ ਤਰਨਤਾਰਨ ਸ੍ਰੀ ਦੀਪਕ ਪਾਰੀਕ ਕੋਲੋਂ ਮੰਗ ਕੀਤੀ ਕਿ ਕ਼ਸਬੇ ਦੇ ਬੇਆਬਾਦ ਹਸਪਤਾਲ ‘ਚ ਨਸ਼ੀਲੇ ਪਦਾਰਥ ਵੇਚਣ ਤੇ ਸੇਵਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੁਲਿਸ ਚੌਕੀ ਫਤਿਆਬਾਦ ਦੇ ਇੰਚਾਰਜ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।
  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *