ਸਵਿਫਟ ਕਾਰ ਪਲਟੀ, ਬਾਲ ਬਾਲ ਬਚੇ ਪਤੀ-ਪਤਨੀ

Spread the love

ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, 17 ਜੂਨ ()- ਬੀਤੀਂ 16 ਜੂਨ ਦੀ ਦੇਰ ਸ਼ਾਮ ਗਿੱਦੜਬਾਹਾ ਦੇ ਬਠਿੰਡਾ-ਮਲੋਟ ਰੋਡ ਸਥਿਤ ਵਰਧਮਾਨ ਢਾਬੇ ਨਜ਼ਦੀਕ ਇੱਕ ਸਵਿਫਟ ਕਾਰ ਹਾਦਸੇ ਦਾ ਸ਼ਿਕਾਰ ਹੋਈ ਹੈ, ਜਿਸ ਤੋਂ ਬਾਅਦ ਕਾਰ ਸਵਾਰ ਪਤੀ-ਪਤਨੀ ਬਾਲ-ਬਾਲ ਬਚ ਗਏ। ਜਾਣਕਾਰੀ ਮੁਤਾਬਿਕ ਦੇਰ ਸ਼ਾਮ ਕਰੀਬ 07:00 ਵਜੇ ਗੁਰਜੀਤ ਸਿੰਘ ਪੁੱਤਰ ਪਰਮਜੀਤ ਸਿਘੰ ਵਾਸੀ ਪਿੰਡ ਬੁੱਟਰ ਸ਼ਰੀਂਹ ਆਪਣੀ ਪਤਨੀ ਪ੍ਰਵੀਨ ਕੌਰ ਨਾਲ ਆਪਣੀ ਸਵਿਫਟ ਕਾਰ ਐਚ ਆਰ 18- 8800 ’ਤੇ ਬਠਿੰਡਾ ਤੋਂ ਵਾਪਿਸ ਪਿੰਡ ਆ ਰਹੇ ਸਨ ਤੇ ਜਦੋਂ ਉਹ ਬਠਿੰਡਾ ਮਲੋਟ ਰੋਡ ’ਤੇ ਵਰਧਮਾਨ ਢਾਬੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਅਚਾਨਕ ਕਿਸੇ ਜਾਨਵਰ ਨਾਲ ਟਕਰਾਅ ਗਈ, ਜਿਸ ਤੋਂ ਬਾਅਦ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਪਲਟ ਗਈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਦੌਰਾਨ ਦੋਵੇਂ ਪਤਨੀ ਪਤਨੀ ਬਿੱਲਕੁਲ ਸਹੀ ਸਲਾਮਤ ਹਨ, ਉਨ੍ਹਾਂ ਦੇ ਕਿਸੇ ਵੀ ਤਰ੍ਹਾਂ ਦੀ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *