ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਬਰਾਮਦਗੀ

Spread the love

ਸ਼੍ਰੀ ਮੁਕਤਸਰ ਸਾਹਿਬ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ)ਐਸ.ਐਸ.ਪੀ ਡਾ. ਅਖਿਲ ਚੌਧਰੀ (ਆਈ.ਪੀ.ਐਸ.) ਦੀ ਅਗਵਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ 2 ਅਪ੍ਰੈਲ 2025 ਨੂੰ ਇਕ ਵਧੀਆ ਯੋਜਨਾ ਬਣਾ ਕੇ ਅਭਿਆਨ ਚਲਾਇਆ, ਜਿਸ ਦੌਰਾਨ 3 ਕਿਲੋ 208 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। FIR ਨੰ: 53, ਮਿਤੀ 02/04/2025, U/S 18(B), NDPS ਐਕਟ, ਥਾਣਾ ਸਦਰ, ਸ਼੍ਰੀ ਮੁਕਤਸਰ ਸਾਹਿਬਪੁਲਿਸ ਟੀਮ ਨੇ ਰੂਟੀਨ ਪਟਰੋਲਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਦੇਖਿਆ। ਕਾਨੂੰਨੀ ਕਾਰਵਾਈ ਅਨੁਸਾਰ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ, ਤਾਂ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਪਲਾਸਟਿਕ ਦੀ ਥੈਲੀ ਮਿਲੀ, ਜਿਸ ਵਿੱਚ 3 ਕਿਲੋ 208 ਗ੍ਰਾਮ ਅਫ਼ੀਮ ਸੀ।

ਗ੍ਰਿਫ਼ਤਾਰ ਦੋਸ਼ੀ:1. ਜਤਿੰਦਰਪਾਲ ਸਿੰਘ @ ਬੱਬੂ (ਪੁੱਤਰ ਅਜਮੇਰ ਸਿੰਘ), ਨਿਵਾਸੀ ਆਦਰਸ਼ ਨਗਰ, ਸ਼੍ਰੀ ਮੁਕਤਸਰ ਸਾਹਿਬ, ਉਮਰ 45 ਸਾਲ2. ਕੁਲਦੀਪ ਕੁਮਾਰ (ਪੁੱਤਰ ਸੁਰਿੰਦਰ ਕੁਮਾਰ), ਨਿਵਾਸੀ ਆਦਰਸ਼ ਨਗਰ, ਸ਼੍ਰੀ ਮੁਕਤਸਰ ਸਾਹਿਬ, ਉਮਰ 38 ਸਾਲਬਰਾਮਦਗੀ:1. 3 ਕਿਲੋ 208 ਗ੍ਰਾਮ ਅਫ਼ੀਮ2. ਕਾਲੇ ਰੰਗ ਦੀ HF Deluxe ਮੋਟਰਸਾਈਕ ਹੁਣ ਤਕ ਦੀ ਜਾਂਚ:ਪੁਲਿਸ ਇਸ ਨਸ਼ਾ ਤਸਕਰੀ ਮਾਮਲੇ ਦੀ ਗਹਿਰੀ ਜਾਂਚ ਕਰ ਰਹੀ ਹੈ, ਤਾਂ ਜੋ ਨਸ਼ੇ ਦੇ ਸਰੋਤ ਦਾ ਪਤਾ ਲਗਾ ਕੇ ਇਸ ਨੈਟਵਰਕ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਕਾਬੂ ਕੀਤਾ ਜਾ ਸਕੇ।ਐਸ.ਐਸ.ਪੀ ਦੀ ਜਨਤਾ ਨੂੰ ਅਪੀਲ:ਡਾ. ਅਖਿਲ ਚੌਧਰੀ (ਆਈ.ਪੀ.ਐਸ.), ਐਸ.ਐਸ.ਪੀ, ਸ਼੍ਰੀ ਮੁਕਤਸਰ ਸਾਹਿਬ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਪੁਲਿਸ ਹੈਲਪਲਾਈਨ ‘ਤੇ ਸੋਚਨਾ ਦੇਣ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *