ਸਾਬਕਾ ਕੈਬਿਨਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿੱਚ ਭਾਜਪਾ ਆਗੂਆਂ ਨੇ ਆਪ ਸਰਕਾਰ ਦੇ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ

Spread the love

ਕਪੂਰਥਲਾ, 9 ਅਪ੍ਰੈਲ ( ਕੌੜਾ) – ਸਾਬਕਾ ਕੈਬਿਨਟ ਮੰਤਰੀ ਤੇ ਭਾਜਪਾ ਰਾਸ਼ਟਰੀ ਕਾਰਜਕਾਰਣੀ ਦੇ ਮੈਂਬਰ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ਤੇ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿੱਚ ਵਿਰਾਸਤੀ ਸ਼ਹਿਰ ਵਿਖੇ ਭਾਜਪਾ ਆਗੂਆਂ ਨੇ ਸ਼ਹਿਰ ਦੇ ਮਾਲ ਰੋਡ ਵਿਖੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਤੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ਤੇ ਗ੍ਰਨੇਡ ਹਮਲਾ ਪੰਜਾਬ ਵਿੱਚ ਵਿਗੜਦੀ ਹੋਈ ਅਤੇ ਕਾਬੂ ਤੋਂ ਬਾਹਰ ਹੋਈ ਕਾਨੂੰਨ ਵਿਵਸਥਾ ਦੀ ਇੱਕ ਵੱਡੀ ਜਿਉਂਦੀ ਜਾਗਦੀ ਉਦਾਹਰਣ ਹੈ।ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਸਭ ਤੋਂ ਮਹੱਤਵਪੂਰਨ ਸ਼ਹਿਰ ਜਲੰਧਰ ਦੇ ਵਿਚਕਾਰ ਸਥਿਤ ਕਾਲੀਆ ਦੇ ਨਿਵਾਸ ਸਥਾਨ ਤੇ ਗ੍ਰਨੇਡ ਹਮਲਾ ਹੋਇਆ। ਉਸ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਸ਼ਹਿਰ ਵੀ ਹੁਣ ਸੁਰੱਖਿਅਤ ਨਹੀਂ ਹਨ।ਖੋਜੇਵਾਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ,ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੈ।ਚਾਹੇ ਮਈ 2022 ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡ ਕੁਆਰਟਰ ਤੇ ਹਮਲਾ ਹੋਵੇ ਜਾਂ ਅਪ੍ਰੈਲ 2022 ਵਿੱਚ ਪਟਿਆਲਾ ਵਿੱਚ ਕਾਲੀ ਮਾਤਾ ਮੰਦਰ ਤੇ ਹਮਲਾ ਹੋਵੇ ਜਾਂ ਮਈ 2023 ਵਿੱਚ ਹਰਿਮੰਦਰ ਸਾਹਿਬ ਨੇੜੇ ਲੜੀਵਾਰ ਧਮਾਕੇ ਹੋਣ ਜਾਂ 15 ਮਾਰਚ 2025 ਨੂੰ ਅੰਮ੍ਰਿਤਸਰ ਨੇੜੇ ਪੰਜਾਬ ਦੇ ਖੰਡਵਾਲਾ ਵਿੱਚ ਠਾਕੁਰ ਦੁਆਰਾ ਹਿੰਦੂ ਮੰਦਰ ਤੇ ਗ੍ਰਨੇਡ ਹਮਲਾ ਹੋਵੇ। ਇਹ ਸਭ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਵਿੱਚ ਅਸਫਲਤਾ ਨੂੰ ਦਰਸਾਉਂਦਾ ਹੈ।ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਦੇ ਸ਼ਾਸਨਕਾਲ ਦੌਰਾਨ ਜਿਸ ਤਰ੍ਹਾਂ ਪੁਲਿਸ ਥਾਣਿਆਂ ਅਤੇ ਚੌਕੀਆਂ ਤੇ ਲਗਾਤਾਰ ਹਮਲੇ ਹੋ ਰਹੇ ਹਨ। ਉਸ ਤੋਂ ਸਪੱਸ਼ਟ ਹੈ ਕਿ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਬਜਾਏ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ,ਮਨੀਸ਼ ਸਿਸੋਦੀਆ,ਸੰਜੇ ਸਿੰਘ,ਵੈਭਵ ਕੁਮਾਰ ਅਤੇ ਹੋਰ ਦਿੱਲੀ ਆਗੂਆਂ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕਰਨ ਵਿੱਚ ਰੁੱਝੀ ਹੋਈ ਹੈ ਅਤੇ ਇਸ ਦੇ ਨਾਲ ਹੀ ਕਾਂਗਰਸ, ਅਕਾਲੀ ਦਲ,ਭਾਜਪਾ ਆਦਿ ਵਰਗੀਆਂ ਵਿਰੋਧੀ ਪਾਰਟੀਆਂ ਦੀ ਜਾਸੂਸੀ ਕਰਨ ਵਿੱਚ ਵੀ ਰੁੱਝੀ ਹੋਈ ਹੈ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *