ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ ’ਚ ਵੱਖ-ਵੱਖ ਜਥੇਬੰਦੀਆਂ ਹੋਈਆਂ ਇੱਕਮੁੱਠ

Spread the love

ਸ਼੍ਰੀ ਮੁਕਤਸਰ ਸਾਹਿਬ, 13 ਜੂਨ ()- ਸ਼ਿਵਸੈਨਾ ਦੇ ਆਗੂਆਂ ਤੇ ਵਰਕਰਾਂ ਵੱਲੋਂ ਮੁਕਤਸਰ ਬੱਸ ਸਟੈਂਡ ਨੇੜੇ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਅੱਜ ਇੱਥੇ ਗੁਰਦੁਆਰਾ ਸ਼੍ਰੀ ਤਰਨਤਾਰਨ ਸਾਹਿਬ ਵਿਖੇ ਵੱਖ-ਵੱਖ ਜਥੇਬੰਦੀਆਂ ਦੀ ਵੱਡੀ ਇਕੱਤਰਤਾ ਹੋਈ। ਇਸ ਮੌਕੇ ਸਬੋਧਨ ਕਰਦਿਆ ਜਸਵੀਰ ਸਿੰਘ ਖਾਲਸਾ, ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ, ਲੱਖਾ ਸਿਧਾਣਾ, ਤੇਜਿੰਦਰ ਪਾਲ ਸਿੰਘ ਟਿੰਮਾ ਪ੍ਰਧਾਨ ਗੰਗਾਨਗਰ, ਭਾਰਤੀ ਕਿਸਾਨ ਯੂਨੀਅਨ ਦੇ ਹਰਭਗਵਾਨ ਸਿੰਘ, ਹੀਰਾ ਸਿੰਘ ਚੜ੍ਹੇਵਾਨ ਸੀਨੀਅਰ ਅਕਾਲੀ ਆਗੂ, ਮੈਨੇਜਰ ਬਲਦੇਵ ਸਿੰਘ, ਸੁਮੇਰ ਸਿੰਘ ਤੋਂ ਇਲਾਵਾ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਅੰਦਰ ਸ਼ਿਵ ਸੈਨਾ ਦੇ ਗੁੰਡਿਆਂ ਦੇ ਟੋਲਿਆਂ ਵੱਲੋਂ ਸਿੱਖ ਨੌਜਵਾਨਾਂ ਨੂੰ ਨਿਸ਼ਾਨਾਂ ਬਣਾ ਕੇ ਤਸ਼ੱਦਦ ਢਾਇਆ ਜਾ ਰਿਹਾ ਹੈ, ਅਜਿਹੇ ਟੋਲਿਆਂ ਨੂੰ ਸਰਕਾਰ ਸਕਿਉਰਟੀ ਦੇਣੀ ਬੰਦ ਕਰੇ। ਉਨ੍ਹਾਂ ਕਿਹਾ ਕਿ ਬੀਤੇਂ ਦਿਨੀਂ ਮੁਕਤਸਰ ਵਿੱਚ ਇੱਕ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਚੜ੍ਹੇਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਉਸ ਦੀ ਪਿੱਠ ’ਤੇ ਕੜਿਆਂ ਨਾਲ ਵਾਰ ਕੀਤੇ ਗਏ, ਦਸਤਾਰ ਲਾਉਣ ਦੀ ਕੋਸਿਸ਼ ਕੀਤੀ ਤੇ ਕੱਪੜੇ ਤੱਕ ਵੀ ਪਾੜ ਦਿੱਤੇ ਗਏ, ਜੋ ਸਿਵਲ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹੈ। ਭਾਵੇਂ ਪੁਲਿਸ ਵਲੋਂ ਇਸ ਮਾਮਲੇ ਵਿੱਚ 295 ਏ ਜਿਹੀਆਂ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ 4 ਜਣਿਆਂ ਨੂੰ ਗ੍ਰਿਫਤਾਰ ਕਰ ਲਿਆ, ਪਰ ਅਜੇ ਤੱਕ ਮੁੱਖ ਮੁਲਜ਼ਮ ਸ਼ਿਵ ਸੈਨਾ ਦੇ ਸੂਬਾ ਪ੍ਰਧਾਨ ਰਾਜੇਸ਼ ਗਰਗ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਆਗੂਆਂ ਨੇ ਕਿਹਾ ਕਿ ਜੇਕਰ ਜਲਦ ਹੀ ਸ਼ਿਵ ਸੈਨਾ ਦੇ ਆਗੂ ਰਾਜੇਸ਼ ਗਰਗ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜੁੰਮੇਵਾਰ ਪੰਜਾਬ ਸਰਕਾਰ ਤੇ ਪੁਲਿਸ ਪ੍ਰਸਾਸ਼ਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਨੂੰ ਕਾਨੂੰਨੀ ਤੌਰ ’ਤੇ ਇਨਸਾਫ ਨਾ ਮਿਲਿਆ ਤਾਂ ਵੱਖ ਵੱਖ ਸਿੱਖ ਜਥੇਬੰਦੀਆਂ ਆਪਣੇ ਪੱਧਰ ’ਤੇ ਇਨਸਾਫ਼ ਦਾ ਰਾਹ ਅਖਤਿਆਰ ਕਰਨਗੀਆਂ। ਇਸ ਮੌਕੇ ਬਾਬਾ ਮਨਜੀਤ ਸਿੰਘ ਮੁੱਖੀ ਗੁਰਦੁਆਰਾ ਖੂਹ ਸਾਹਿਬ, ਬਾਬਾ ਬੂਟਾ ਸਿੰਘ ਸਿੱਖ ਪ੍ਰਚਾਰ ਕਮੇਟੀ ਮੈਂਬਰ, ਮਨਿੰਦਰ ਸਿੰਘ ਖਾਲਸਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕੋਟਲੀ, ਬਲਵਿੰਦਰ ਸਿੰਘ ਥਾਂਦੇਵਾਲਾ ਜ਼ਿਲ੍ਹਾ ਪ੍ਰੈਸ ਸਕੱਤਰ ਕੇਕੇਯੂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਗੋਬਿੰਦ ਸਿੰਘ ਕੋਟਲੀ, ਮਨਿੰਦਰ ਸਿੰਘ ਮਨੀ ਚੜ੍ਹੇਵਾਨ ਕਾਂਗਰਸੀ ਆਗੂ, ਕਲਗਾ ਸਿੰਘ ਸਾਬਕਾ ਸੈਕਟਰੀ ਮਾਰਕਿਟ ਕਮੇਟੀ ਮੁਕਤਸਰ, ਬਿਕਰਮਜੀਤ ਸਿੰਘ ਸੰਮੇਵਾਲੀ, ਬੀਕੇਯੂ ਸਿੱਧੂਪੁਰ ਦੇ ਹਰਭਗਵਾਨ ਸਿੰਘ, ਬਿੰਦਰ ਗੋਨੇਆਣਾ ਪੀਏ ਟੂ ਰੋਜ਼ੀ ਬਰਕੰਦੀ, ਧਰਮਜੀਤ ਸਿੰਘ ਬੋਨੀ ਬੇਦੀ ਸੀਨੀਅਰ ਕਾਂਗਰਸੀ ਆਗੂ, ਜਗਮੀਤ ਸਿੰਘ ਖੱਪਿਆਂਵਾਲੀ, ਜਗਬੀਰ ਸਿੰਘ ਹੈੱਡ ਗ੍ਰੰਥੀ, ਨਿਰਮਲ ਸਿੰਘ ਗੋਨੇਆਣਾ ਸਾਬਕਾ ਜਨਰਲ ਸਕੱਤਰ ਆਲ ਇੰਡੀਆ ਸਿੱਖ ਸਟੂਡੈਂਟ, ਜਤਿੰਦਰ ਸਿੰਘ ਵਾਰਿਸ ਪੰਜਾਬ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬਾਬਾ ਬੂਟਾ ਸਿੰਘ ਮੈਂਬਰ ਗੁ.ਦੁ.ਪ੍ਰਬੰਧਕ ਕਮੇਟੀ, ਬਿਕਰਮਜੀਤ ਸਿੰਘ ਖਾਲਸਾ ਪੰਥਕ ਅਕਾਲੀ ਲਹਿਰ, ਹਰਜੋਤ ਸਿੰਘ ਲੱਧੂਵਾਲਾ, ਹਰਚਰਨ ਸਿੰਘ, ਇੰਦਰਪਾਲ ਸਿੰਘ ਸਤਿਕਾਰ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਡੀ ਗਿਣਤੀ ’ਚ ਵੱਖ ਵੱਖ ਸਮਾਜ ਸੇਵੀ, ਧਾਰਮਿਕ ਤੇ ਰਾਜਨੀਤਿਕ ਜਥੇਬੰਦੀਆਂ ਤੇ ਆਗੂ ਅਤੇ ਪਿੰਡਾਂ ਤੋਂ ਪੰਚ, ਸਰਪੰਚ ਤੇ ਹੋਰ ਨੌਜਵਾਨ ਹਾਜ਼ਰ ਸਨ। ਉਧਰ ਇਸ ਮਾਮਲੇ ਵਿੱਚ ਇੰਨਵੈਸੀਗੇਸ਼ਨ ਅਫ਼ਸਰ ਮਨਮੀਤ ਸਿੰਘ ਢਿਲੋਂ ਨੇ ਇੱਕ ਬਿਆਨ ਜਾਰੀ ਕਰਦਿਆ ਦੱਸਿਆ ਕਿ ਨੌਜਵਾਨ ਗੁਰਵਿੰਦਰ ਸਿੰਘ ਚੜ੍ਹੇਵਾਨ ਦੀ ਕੁੱਟਮਾਰ ਕਰਨ ਵਾਲੇ 9 ਮੁਲਜ਼ਮਾਂ ਨੂੰ ਹੁਣ ਤੱਕ ਗ੍ਰਿਫਤਾਰ ਕਰ ਲਿਆ ਗਿਆ, ਜਦੋਂ ਕਿ ਮੁੱਖ ਦੋਸ਼ੀ ਰਾਜੇਸ਼ ਗਰਗ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਸ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ 9 ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ।

  • Related Posts

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *