ਸੱਟਾ ਮਾਰ ਕੇ ਫਰਾਰ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ

Spread the love
ਫਰੀਦਕੋਟ 24 ਜੂਨ 2025(ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਸ਼੍ਰੀ ਜਤਿੰਦਰ ਸਿੰਘ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਦਰ ਕੋਟਕਪੂਰਾ ਵੱਲੋਂ ਪਿੰਡ ਹਰੀ ਨੌ ਦੇ ਇੱਕ ਵਿਅਕਤੀ ਵੱਲੋਂ ਆਪਣੀ ਹੀ ਪਤਨੀ ਨੂੰ ਮਾਰ ਦੇਣ ਦੀ ਨੀਯਤ ਨਾਲ ਸੱਟਾ ਮਾਰ ਕੇ ਫਰਾਰ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਮਿਤੀ 21.06.2025 ਨੂੰ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹਰੀ ਨੌ ਪਿੰਡ ਵਿੱਚ ਦੋਸ਼ੀ ਸਾਹਿਬ ਸਿੰਘ ਉਰਫ ਸਾਬੂ ਆਪਣੇ ਘਰ ਦੇ ਰਿਹਾਇਸ਼ੀ ਕਮਰੇ ਵਿੱਚ ਆਪਣੀ ਪਤਨੀ ਬਿੰਦਰ ਕੌਰ ਨੂੰ ਮਾਰ ਦੇਣ ਦੀ ਨੀਅਤ ਨਾਲ ਸੱਟਾ ਮਾਰ ਕੇ ਫਰਾਰ ਹੋ ਗਿਆ ਹੈ। ਜਿਸਤੇ ਫਰੀਦਕੋਟ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 102 ਮਿਤੀ 21.06.2025 ਅ/ਧ 110, 115(2) ਬੀ.ਐਨ.ਐਸ ਦਰਜ ਰਜਿਸਟਰ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਵਿੱਚ ਸਫਲਤਾ ਹਾਸਿਲ ਕਰਦੇ ਹੋਏ ਅੱਜ ਮਿਤੀ 24.06.2025 ਨੂੰ ਮੁਕੱਦਮੇ ਦੇ ਦੋਸ਼ੀ ਸਾਹਿਬ ਸਿੰਘ ਉਰਫ ਸਾਬੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਸਾਹਿਬ ਸਿੰਘ ਜੋ ਕਿ ਆਪਣੀ ਪਤਨੀ ਬਿੰਦਰ ਕੌਰ ਨਾਲ ਲੜਾਈ-ਝਗੜਾ ਕਰਦਾ ਰਹਿਦਾ ਸੀ ਅਤੇ ਆਪਣੀ ਪਤਨੀ ਬਿੰਦਰ ਕੌਰ ਪਰ ਸ਼ੱਕ ਕਰਦਾ ਸੀ, ਇਸ ਰੰਜਿਸ਼ ਕਰਕੇ ਦੋਸ਼ੀ ਸਾਹਿਬ ਸਿੰਘ ਨੇ ਲੋਹੇ ਦੇ ਹਥੋੜੇ ਨਾਲ ਆਪਣੀ ਪਤਨੀ ਨੂੰ ਮਾਰ ਦੇਣ ਦੀ ਨੀਯਤ ਨਾਲ ਸੱਟਾ ਮਾਰੀਆਂ ਸਨ। ਉਕਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ।
******
  • Related Posts

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।

    Spread the love

    Spread the loveਫਿਰੋਜ਼ਪੁਰ,27 ਸਤੰਬਰ (ਅਸ਼ੋਕ ਭਾਰਦਵਾਜ)ਪੰਜਾਬ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿ਼ਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ…

    Leave a Reply

    Your email address will not be published. Required fields are marked *