ਸ਼੍ਰੀ ਮੁਕਤਸਰ ਸਾਹਿਬ, 20 ਅਗਸਤ ()- ਮੁਕਤਸਰ ਮਲੋਟ ਰੋਡ ’ਤੇ ਸਥਿਤ ਪਿੰਡ ਰੁਪਾਣਾ ਵਿਖੇ ਹਲਵਾਈ ਦੀ ਦੁਕਾਨ ਕਰਦੇ ਇੱਕ ਵਿਅਕਤੀ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆ ਨਹਿਰ ’ਚ ਛਾਲ ਮਾਰਕੇ ਖੁਦਕੁਸ਼ੀ ਕਰਨ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਤੇ ਪ੍ਰਦੀਪ ਕੁਮਾਰ ਪੁੱਤਰ ਰਾਮ ਕੁਮਾਰ ਦੋਵੇਂ ਭਰਾਵਾਂ ਦੀ ਪਿੰਡ ਰੁਪਾਣਾ ਵਿਖੇ ਹਲਵਾਈ ਦੀ ਦੁਕਾਨ ਹੈ, ਜਿਨ੍ਹਾਂ ਵਿਚੋਂ ਅੰਮਿਤਪਾਲ ਕਰੀਬ (55) ਨੇ ਅਗਿਆਤ ਕਾਰਨਾਂ ਦੇ ਚੱਲਦਿਆ ਬੁੱਧਵਾਰ ਦੀ ਸਵੇਰੇ ਪਿੰਡ ਰੁਪਾਣਾ ਲਾਗਿਓ ਲੰਘਦੀ ਨਹਿਰ ’ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਭੈਣਾਂ, ਇੱਕ ਭਰਾ ਅਤੇ 2 ਬੱਚੇ ਇੱਕ ਲੜਕਾ ਤੇ ਇੱਕ ਲੜਕੀ ਛੱਡ ਗਿਆ। ਫਿਲਹਾਲ ਪਿੰਡ ਵਾਸੀਆਂ ਵੱਲੋਂ ਨਹਿਰ ਚੋ ਅੰਮ੍ਰਿਤਪਾਲ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਰੁਪਾਣਾ ਵਿਖੇ ਸੋਗ ਦੀ ਲਹਿਰ ਦੌੜ ਗਈ ਹੈ। ਉਧਰ ਜਦੋਂ ਇਸ ਮਾਮਲੇ ਸਬੰਧੀ ਪੁਲਿਸ ਚੌਂਕੀ ਪਿੰਡ ਰੁਪਾਣਾ ਵਿਖੇ ਪਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹ੍ਹਾਂ ਕੋਲ ਇਸ ਬਾਬਤ ਕੋਈ ਵੀ ਸੂਚਨਾ ਨਹੀਂ ਆਈ, ਜਿਵੇਂ ਹੀ ਕੋਈ ਜਾਣਕਾਰੀ ਮਿਲੇਗੀ ਤਾਂ ਉਸ ਦੇ ਅਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ
Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…








