ਅਪਰੇਸ਼ਨ ਸੀਲ: ਪੁਲਿਸ ਵੱਲੋਂ ਹਰਿਆਣਾ-ਰਾਜਸਥਾਨ ਨਾਲ ਮਿਲਕੇ ਵੱਡਾ ਸਰਚ ਅਭਿਆਨ

Spread the love

ਸ੍ਰੀ ਮੁਕਤਸਰ ਸਾਹਿਬ, 20 ਜੂਨ ()- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਡਾ. ਅਖਿਲ ਚੌਧਰੀ 9PS ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੀਆਂ ਸਰੱਹਦਾਂ ਤੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਦੇ ਨਾਲ ਸਾਂਝੇ ਤੌਰ ਤੇ ਨਾਕਾਬੰਦੀ ਕਰਕੇ ‘ਅਪ੍ਰੇਸ਼ਨ ਸੀਲ’ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ ਸ੍ਰੀ ਜਸਪਾਲ ਸਿੰਘ ਡੀ.ਐਸ.ਪੀ ( ਲੰਬੀ), ਸ੍ਰੀ ਅਮਨਦੀਪ ਸਿੰਘ ਡੀ.ਐਸ.ਪੀ (ਐਚ), ਐਸ.ਆਈ ਕਰਮਜੀਤ ਕੌਰ ਮੁੱਖ ਅਫਸਰ ਥਾਣਾ ਕਿਲਿਆਂਵਾਲੀ ਦੇ ਸਮੇਤ 200 ਪੁਲਿਸ ਅਧਿਕਾਰੀ/ਕ੍ਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਜਸਪਾਲ ਸਿੰਘ ਡੀ.ਐਸ.ਪੀ (ਲੰਬੀ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ “ਅਪ੍ਰੇਸ਼ਨ ਸੀਲ”ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਕੁੱਲ 19 ਨਾਕੇ ਲਗਾਏ ਗਏ ਹਨ ਜਿਨਾਂ ਵਿੱਚੋਂ 13 ਨਾਕੇ ਹਰਿਆਣਾ ਅਤੇ 06 ਨਾਕੇ ਰਾਜਸਥਾਨ ਸਰਹੱਦ ਨਾਲ ਲਗਾਏ ਗਏ। ਇਹਨਾਂ ਨਾਕਿਆ ਤੇ ਹਰਿਆਣਾ ਪੁਲਿਸ ਅਤੇ ਰਾਜਸਥਾਨ ਪੁਲਿਸ ਵੱਲੋਂ ਸਾਂਝੇ ਤੌਰ ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਨਾਕਿਆਂ ’ਤੇ P19S ਰਾਹੀ ਕੁੱਲ 132 ਵਿਅਕਤੀਆਂ ਅਤੇ ਵਾਹਨ ਐਪ ਦੀ ਵਰਤੋਂ ਕਰਕੇ ਕੁੱਲ 92 ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਇਸ ਤਰਾਂ ਦੇ ਸਰਚ ਅਪ੍ਰੇਸ਼ਨ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਜਾਣਕਾਰੀ ਸਾਡੇ ਨਾਲ ਹੈਲਪਲਾਈਨ ਨੰਬਰ 8054942100 ਤੇ ਸਾਝੀਂ ਕਰ ਸਕਦੇ ਹਨ।

  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਘਰ-ਘਰ ਜਾ ਕੇ ਫਾਰਮ ਭਰਨ ਵਾਲੀਆਂ ਮਹਿਲਾ ਸਖੀਆਂ ਦਾ ਕੀਤਾ ਗਿਆ ਸਨਮਾਨ 

    Spread the love

    Spread the love ਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਹਲਕਾ ਗਿੱਦੜਬਾਹਾ ਦੇ ਪਿੰਡ ਭਲਾਈਆਣਾ ਵਿਖੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸ: ਬੇਅੰਤ ਸਿੰਘ ਸੰਧੂ ਅਤੇ ਆਮ ਆਦਮੀ ਪਾਰਟੀ ਦੀ ਟੀਮ ਦੀ…

    Leave a Reply

    Your email address will not be published. Required fields are marked *