ਅਪ੍ਰੇਸ਼ਨ ਸੀਲ’ ਤਹਿਤ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ਤੇ ਚਲਾਇਆ ਸਰਚ ਅਭਿਆਨ

Spread the love

ਸ੍ਰੀ ਮੁਕਤਸਰ ਸਾਹਿਬ, 09 ਜੂਨ ()- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਡਾ. ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੀਆਂ ਸਰੱਹਦਾਂ ਤੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਦੇ ਨਾਲ ਸਾਂਝੇ ਤੌਰ ਤੇ ਨਾਕਾਬੰਦੀ ਕਰਕੇ ‘ਅਪ੍ਰੇਸ਼ਨ ਸੀਲ’ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ ਰਮਨਪ੍ਰੀਤ ਸਿੰਘ ਡੀ.ਐਸ.ਪੀ (ਡੀ), ਰਛਪਾਲ ਸਿੰਘ ਡੀ.ਐਸ.ਪੀ, ਐਸ.ਆਈ ਕਰਮਜੀਤ ਕੌਰ ਮੁੱਖ ਅਫਸਰ ਥਾਣਾ ਕਿਲਿਆਂਵਾਲੀ ਦੇ ਸਮੇਤ 150 ਪੁਲਿਸ ਅਧਿਕਾਰੀ/ਕ੍ਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਰਮਨਪ੍ਰੀਤ ਸਿੰਘ ਡੀ.ਐਸ.ਪੀ (ਡੀ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ “ਅਪ੍ਰੇਸ਼ਨ ਸੀਲ”ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਕੁੱਲ 19 ਨਾਕੇ ਲਗਾਏ ਗਏ ਹਨ ਜਿਨਾਂ ਵਿੱਚੋਂ 13 ਨਾਕੇ ਹਰਿਆਣਾ ਅਤੇ 06 ਨਾਕੇ ਰਾਜਸਥਾਨ ਸਰਹੱਦ ਨਾਲ ਲਗਾਏ ਗਏ। ਇਹਨਾਂ ਨਾਕਿਆ ਤੇ ਹਰਿਆਣਾ ਪੁਲਿਸ ਅਤੇ ਰਾਜਸਥਾਨ ਪੁਲਿਸ ਵੱਲੋਂ ਸਾਂਝੇ ਤੌਰ ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਨਾਕਿਆਂ ’ਤੇ P19S ਅਤੇ ਵਾਹਨ ਐਪ ਦੀ ਵਰਤੋਂ ਕਰਕੇ ਸ਼ੱਕੀ ਵਹੀਕਲਾਂ ਅਤੇ ਸ਼ੱਕੀ ਵਿਅਕਤੀਆ ਦੀ ਚੈਕਿੰਗ ਗਈ ਤਾਂ ਜੋ ਇਸ ਤਰੀਕੇ ਨਾਲ, ਨਸ਼ਿਆਂ ਦੀ ਤਸਕਰੀ, ਨਜਾਇਜ਼ ਗਤੀਵਿਧੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਪਛਾਣ ਕੇ ਉਨ੍ਹਾਂ ’ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਇਸ ਤਰਾਂ ਦੇ ਸਰਚ ਅਪ੍ਰੇਸ਼ਨ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਜਾਣਕਾਰੀ ਸਾਡੇ ਨਾਲ ਹੈਲਪਲਾਈਨ ਨੰਬਰ 8054942100 ਤੇ ਸਾਝੀਂ ਕਰ ਸਕਦੇ ਹਨ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *