ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਦੀ ਬਣਾ ਰਹੇ ਸਨ ਯੋਜਨਾ: ਡੀ.ਜੀ.ਪੀ. ਗੌਰਵ ਯਾਦਵ ਮੁਲਜ਼ਮਾਂ ਵੱਲੋਂ ਖੇਪ ਦੀ ਸਪਲਾਈ ਲਈ ਵਰਤੀ ਜਾ ਰਹੀ ਹੁੰਡਈ ਆਈ-20 ਕਾਰ ਵੀ ਜ਼ਬਤ

Spread the love
ਅੰਮ੍ਰਿਤਸਰ, 8 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਛੇ ਹੈਂਡ ਗ੍ਰਨੇਡਾਂ ਅਤੇ 12 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਕਿ ਸਾਰੇ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਰਹਿਣ ਵਾਲੇ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਅੱਠ .30 ਬੋਰ ਅਤੇ ਚਾਰ 9 ਐੱਮ.ਐੱਮ. ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਆਈ-20 ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-13-5454 ਹੈ, ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਇਸ ਖੇਪ ਦੀ ਸਪਲਾਈ ਲਈ ਕਰ ਰਹੇ ਸਨ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਮੁਲਜ਼ਮ ਆਈ.ਐੱਸ.ਆਈ. ਅਤੇ ਵਿਦੇਸ਼-ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁਨਾਂ ਦੀ ਸ਼ਹਿ ਪ੍ਰਾਪਤ ਇੱਕ ਵਿਦੇਸ਼ੀ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀਆਂ- ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਉਰਫ਼ ਗੋਪੀ ਨੇ ਹਾਲ ਹੀ ਵਿੱਚ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਜਨਾਲਾ ਖੇਤਰ ਤੋਂ ਵਿਸਫੋਟਕਾਂ, ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਇਹ ਖੇਪ ਭਾਰਤਮਾਲਾ ਬਾਈਪਾਸ ਹਾਈਵੇਅ ‘ਤੇ ਬਣੇ ਅੰਡਰਪਾਸ ਨੇੜੇ ਅੰਮ੍ਰਿਤਸਰ-ਚੋਗਾਵਾਂ ਰੋਡ ਉੱਪਰ ਆਪਣੇ ਹੋਰ ਸਾਥੀਆਂ ਨੂੰ ਸੌਂਪਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਇਲਾਕੇ ਵਿੱਚ ਨਾਕਾ ਲਾ ਕੇ ਇੱਕ ਆਈ-20 ਕਾਰ ਨੂੰ ਰੋਕਿਆ, ਜਿਸ ਵਿੱਚ ਉਕਤ ਤਿੰਨੋਂ ਮੁਲਜ਼ਮ ਬੈਠੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਹੋਏ। ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਪੁਲਿਸ ਥਾਣੇ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਤੇ 5 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐੱਫ.ਆਈ.ਆਰ. ਨੰਬਰ 45, ਮਿਤੀ 07-07-2026 ਦਰਜ ਕੀਤੀ ਗਈ ਹੈ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *