ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ *ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ, ਡੀਜੀਪੀ ਗੌਰਵ ਯਾਦਵ* *ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਅਗਲੇਰੀ ਜਾਂਚ ਜਾਰੀ*

Spread the love

ਅੰਮ੍ਰਿਤਸਰ, 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ  ਕਿਰਪਾਲ ਕਲੋਨੀ,ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ। ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ  ਨੈੱਟਵਰਕਾਂ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ 13 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰਲੇ ਤਸਕਰ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਸਨ ਅਤੇ ਵੱਖ-ਵੱਖ ਟਿਕਾਣਿਆਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਡਿਲੀਵਰ ਕਰ ਰਹੇ  ਸਨ। ਅਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਨੇ ਹੈਰੋਇਨ ਦੇ ਵੱਡੇ ਸੌਦੇ ਲਈ ਅੰਮ੍ਰਿਤਸਰ ਦੇ ਪਿੰਡ ਗਿੱਲ ਵਿਖੇ ਮਹਿਤਾ ਰੋਡ ’ਤੇ ਆਪਣੇ ਸਾਥੀ ਵਿਸ਼ਾਲ ਸਿੰਘ ਨੂੰ ਮਿਲਣਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕੇ ਲਗਾਏ ਅਤੇ ਅੰਮ੍ਰਿਤਸਰ ਦੇ ਪਿੰਡ ਗਿੱਲ ਦੀ ਦਾਣਾ ਮੰਡੀ ਨੇੜਿਓਂ ਭੁਪਿੰਦਰ ਸਿੰਘ, ਰਵੀ ਕੁਮਾਰ ਅਤੇ ਵਿਸ਼ਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਵਿਸ਼ਾਲ ਸਿੰਘ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ, ਜਦ ਕਿ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਦੇ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਕਿਹਾ ਕਿ ਅਗਲੇ -ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 44 ਮਿਤੀ 07-07-2026  ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29  ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *