ਉਹਨਾਂ ਕਿਹਾ ਕਿ ਇਰਾਕ ਵਿੱਚ ਹੱਡ ਭੰਨਵੀਂ ਮੇਹਨਤ ਦੇ ਬਾਵਜੂਦ ਵੀ ਉਹਨਾਂ ਨੂੰ ਤਨਖਾਹ ਨਹੀਂ ਸੀ ਦਿੱਤੀ ਜਾਂਦੀ ਤੇ ਨਾ ਹੀ ਇਲਾਜ਼ ਕਰਵਾਇਆ ਜਾਂਦਾ ਸੀ ਅਤੇ ਨਾ ਹੀ ਖਾਣ ਨੂੰ ਦੋ ਡੰਗ ਦੀ ਰੋਟੀ ਦਿੱਤੀ ਜਾਂਦੀ ਸੀ। ਗੁਰਪ੍ਰੀਤ ਸਿੰਘ ਤੇ ਸੋਡੀ ਰਾਮ ਨੇ ਭਰੀਆਂ ਅੱਖਾਂ ਨਾਲ ਸੰਤ ਸੀਚੇਵਾਲ ਜੀ ਦਾ ਧੰਨਵਾਦ ਕੀਤਾ ਜਿਹਨਾਂ ਸਦਕਾ ਉਹਨਾਂ ਦੀ ਘਰ ਵਾਪਸੀ ਸੰਭਵ ਹੋ ਪਾਈ। ਗੁਰਪ੍ਰੀਤ ਤੇ ਸੋਡੀ ਰਾਮ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੇ 15 ਮਾਰਚ ਨੂੰ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਪਾਸ ਪਹੁੰਚ ਕੀਤੀ ਸੀ ਤੇ 28 ਮਾਰਚ ਨੂੰ ਉਹਨਾਂ ਦੇ ਮੈਂਬਰ ਵਾਪਿਸ ਆ ਗਏ।ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਨੇ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕਰਦਿਆ ਕਿਹਾ ਕਿ ਉਹਨਾਂ ਵੱਲੋਂ ਕੀਤੀ ਤੁਰੰਤ ਕਾਰਵਾਈ ਸਦਕਾ ਇਹ ਭਾਰਤੀ ਮਹਿਜ਼ 14 ਦਿਨਾਂ ਵਿੱਚ ਵਾਪਿਸ ਪਰਤ ਆਏ ਹਨ। ਉਹਨਾਂ ਦੱਸਿਆ ਕਿ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਵੱਲੋਂ ਲਗਾਤਰ ਚੁਣੌਤੀਪੂਰਵਕ ਸਥਿਤੀਆਂ ਵਿੱਚੋਂ ਭਾਰਤੀਆਂ ਨੂੰ ਕੱਢ ਕਿ ਭਾਰਤ ਵਾਪਿਸ ਭੇਜਿਆ ਜਾ ਰਿਹਾ ਹੈ। ਸੰਤ ਸੀਚੇਵਾਲ ਨੇ ਮੁੜ ਪੰਜਾਬ ਦੇ ਲੋਕਾਂ ਖਾਸਕਰ ਕਮਜ਼ੋਰ ਤਬਕੇ ਨਾਲ ਸੰਬੰਧ ਰੱਖਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਅਰਬ ਦੇਸ਼ ਵਿੱਚ ਜਾਣ ਤੋਂ ਪਹਿਲਾਂ ਕਿਸੇ ਸੂਝਵਾਨ ਦੀ ਜ਼ਰੂਰ ਸਹਾਇਤਾ ਲੈਣ। ਉਹਨਾਂ ਪੁਲਿਸ ਪ੍ਰਸ਼ਾਸ਼ਨ ਨੂੰ ਹਿਦਾਇਤਾਂ ਕੀਤੀਆਂ ਹਨ ਕਿ ਅਜਿਹੇ ਠੱਗ ਤੇ ਫਰਜ਼ੀ ਟਰੈਵਲ ਏਜੰਟ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…
Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

