ਐਸ.ਐਸ.ਪੀ ਫਰੀਦਕੋਟ ਵੱਲੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ/ਵਿਕਰੀ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ੀਲੇ ਪਦਾਰਥਾਂ ਉੱਪਰ ਪੂਰੀ ਤਰ੍ਹਾ ਰੋਕ ਲਗਾਈ ਜਾ ਸਕੇ 

Spread the love
ਫਰੀਦਕੋਟ 10 ਜੂਨ 2025(ਗੁਰਦੀਪ ਸਿੰਘ ਢਿੱਲੋਂ) ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ, ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸ਼੍ਰੀ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਜੀ ਦੀ ਯੋਗ ਰਹਿਨੁਮਾਈ ਹੇਠ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।  ਇਸ ਦੇ ਤਹਿਤ ਅੱਜ ਐਸ.ਐਸ.ਪੀ ਫਰੀਦਕੋਟ ਵੱਲੋਂ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਐਸ.ਐਚ.ਓਜ ਨਾਲ ਜਿਲ੍ਹਾ ਪੱਧਰੀ ਕ੍ਰਾਈਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸਦਾ ਉਦੇਸ਼ ਸਾਰੇ ਪੁਲਿਸ ਥਾਣਿਆ, ਚੌਕੀਆਂ/ਯੂਨਿਟਾਂ ਦੇ ਕੰਮ ਦਾ ਮੁਲਾਂਕਣ ਕਰਨਾ ਅਤੇ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਚੋਰੀ ਅਤੇ ਸਟ੍ਰੀਟ ਕ੍ਰਾਈਮ ਖਿਲਾਫ ਚੱਲ ਰਹੀ ਲੜਾਈ ਦੀ ਸਮੀਖਿਆ ਕਰਨਾ ਸੀ।ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਸਾਰੇ ਮੁੱਖ ਅਫਸਰ ਥਾਣਾ ਨੂੰ ਸੰਗਿਠਤ ਅਪਰਾਧ ਅਤੇ ਗੰਭੀਰ ਜੁਰਮਾਂ ਵਿੱਚ ਗ੍ਰਿਫਤਾਰੀਆਂ ‘ਤੇ ਧਿਆਨ ਦੇਣ ਅਤੇ ਅਦਾਲਤ ਵਿੱਚ ਸਮੇਂ ਸਿਰ ਚਾਲਾਨ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਅੰਡਰਟ੍ਰਾਇਲ ਕੇਸਾਂ ਦੀ ਸਮੀਖਿਆ ਕਰਨ ਲਈ ਹਫ਼ਤਾਵਾਰ ਮੀਟਿੰਗਾਂ ਕਰਨ ਲਈ ਵੀ ਕਿਹਾ।  ਸਾਰੇ ਥਾਣਿਆ ਦੇ ਪ੍ਰਦਰਸ਼ਨ ਦੀ ਸਮੀਖਿਆ ਕਰਦੇ ਹੋਏ, ਉਨ੍ਹਾਂ ਨੇ ਚੰਗਾ ਕੰਮ ਕਰਨ ਵਾਲੇ ਥਾਣਿਆ/ਯੂਨਿਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਹੋਰਨਾਂ ਨੂੰ ਵੀ ਆਪਣੇ ਕੰਮ ਵਿੱਚ ਹੋਰ ਸੁਧਾਰ ਕਰਨ ਲਈ ਕਿਹਾ। ਇਸ ਦੌਰਾਨ ਉਹਨਾ ਨੇ ਭਗੌੜਿਆ ਅਤੇ ਫਰਾਰ ਲੋਕਾਂ ਨੂੰ ਗ੍ਰਿਫਤਾਰ ਕਰਨ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਵੀ ਦਿੱਤਾ।  ਐਸ.ਐਸ.ਪੀ ਫਰੀਕੋਟ ਨੇ ਨਸ਼ੀਲੇ ਪਦਾਰਥਾਂ ਦੇ ਖਿਲਾਫ ਚੱਲ ਰਹੀ ਮੁਹਿੰਮ ਦੀ ਵੀ ਸਮੀਖਿਆ ਕੀਤੀ ਅਤੇ ਮੁੱਖ ਅਫਸਰ ਥਾਣਾ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਵਿਕਰੀ ‘ਤੇ ਮੁਕੰਮਲ ਰੌਕ ਲਗਾਉਣ ਲਈ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਮਹੱਤਵਪੂਰਨ ਮਾਮਲਿਆਂ ਵਿੱਚ ਨਿਰੰਤਰ ਫਾਲੋ-ਅੱਪ ਜ਼ਰੂਰੀ ਹੈ, ਅਤੇ ਫੀਲਡ ਅਧਿਕਾਰੀਆਂ ਨੂੰ ਸਾਰੇ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿੱਚ ਬੈਕਵਰਡ ਅਤੇ ਫਾਰਵਰਡ ਲਿੰਕ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤਾ ਤਾਂ ਜੋ ਇਸ ਨਾਲ ਜੁੜੀਆਂ ਵੱਡੀਆਂ ਮੱਛੀਆਂ ਨੂੰ ਫੜਿਆ ਜਾ ਸਕੇ।
 ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਛੋਟੇ ਅਪਰਾਧਾਂ ‘ਤੇ ਤੁਰੰਤ ਅਤੇ ਤੇਜ਼ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਸੇਫ ਪੰਜਾਬ ਐਟੀ ਡਰੱਗ ਹੈਲਪਲਾਈਨ ਅਤੇ 112 ਹੈਲਪਲਾਈਨ ‘ਤੇ ਮਿਲਣ ਵਾਲੀਆਂ ਸ਼ਿਕਾਇਤਾਂ ‘ਤੇ ਫੌਰਨ ਐਕਸ਼ਨ ਲੈਣ ਲਈ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤੇ।
ਉਨ੍ਹਾਂ ਨੇ ਮੁੱਖ ਅਫਸਰ ਥਾਣਾ ਨੂੰ ਜਿਲ੍ਹੇ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ (ਵੀ.ਐਲ.ਡੀ.ਸੀ) ਨਾਲ ਲਗਾਤਾਰ ਮੀਟਿੰਗਾਂ ਕਰਨ ‘ਤੇ ਧਿਆਨ ਕੇਂਦਰਿਤ ਕਰਨ ਦੇ ਵੀ ਨਿਰਦੇਸ਼ ਦਿੱਤੇ, ਜਿਸ ਕਰਕੇ ਪੁਲਿਸ ਪ੍ਰਸ਼ਾਸ਼ਨ ਨੂੰ ਜ਼ਮੀਨੀ ਪੱਧਰ ‘ਤੇ ਜਾਣਕਾਰੀ ਹਾਸਿਲ ਕਰਨ ਵਿੱਚ ਮਦਦ ਮਿਲ ਰਹੀ ਹੈ, ਉਸ ਨਾਲ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਖਤਮ ਕਰਨ ਵਿੱਚ ਮਦਦ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ-ਆਪਣੇ ਏਰੀਆਂ ਵਿੱਚ ਜਨਤਕ ਮੀਟਿੰਗਾਂ ਅਤੇ ਜਾਗਰੂਕਤਾ ਗਤੀਵਿਧੀਆਂ ਵਧਾਉਣ ਅਤੇ ਜਨਤਾ ਤੋਂ ਗੁਣਾਤਮਕ ਫੀਡਬੈਕ ਲੈਣ ਲਈ ਕਿਹਾ।
ਇਸ ਮੀਟਿੰਗ ਵਿੱਚ ਸ਼੍ਰੀ ਸੰਦੀਪ ਕੁਮਾਰ ਐਸ.ਪੀ(ਡੀ) ਫਰੀਦਕੋਟ, ਸ਼੍ਰੀ ਚਰਨਜੀਵ ਲਾਬਾ, ਡੀ.ਐਸ.ਪੀ (ਐਨ.ਡੀ.ਪੀ.ਐਸ) ਫਰੀਦਕੋਟ, ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ(ਸ:ਡ) ਫਰੀਦਕੋਟ ਅਤੇ ਸ਼੍ਰੀ ਸੁਖਦੀਪ ਸਿੰਘ ਡੀ.ਐਸ.ਪੀ(ਸ:ਡ) ਜੈਤੋ ਸਮੇਤ ਐਸ.ਐਚ.ਓ ਨੇ ਹਿੱਸਾ ਲਿਆ।
  • Related Posts

    ਸਤੁੰਨਲ ਵਿਗੜਨ ਨਾਲ ਟਰੈਕਟਰ ਰੈਲਿੰਗ ਨਾਲ ਜਾ ਟਕਰਾਇਆ  ਜਿਸ ਨਾਲ ਟਰੈਕਟਰ ਦੇ ਵਿੱਚਕਾਰੋਂ 2 ਟੋਟੇ ਹੋਏ  ਟਰੈਕਟਰ ਬੁਰੀ ਤਰ੍ਹਾਂ ਨਾਲ ਨੁਕਸਾਨੀਆ ਗਿਆ  ਜਾਨੀ ਨੁਕਸਾਨ ਦਾ ਬਚਾਅ 

    Spread the love

    Spread the love ਨਵਾਂਸ਼ਹਿਰ /ਕਾਠਗੜ੍ਹ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਕਾਠਗੜ੍ਹ ਮੋੜ ਤੇ ਨਿਆਰਾ (ਪੈਟਰੋਲ ਪੰਪ) ਦੇ ਸਾਹਮਣੇ ਐਕਸੀਡੈਂਟ  ਹੋਣ ਦਾ ਸਮਾਚਾਰ…

    ਨੀਲੋਂ ਪਰਿਵਾਰ ਨੇ ਧੀ ਦੇ ਜਨਮਦਿਨ ’ਤੇ 35 ਸਾਲਾਂ ਤੋਂ ਲਗਾਤਾਰ ਲਾਏ ਬੂਟੇ    ਮਾਤਾ ਸ਼ੀਤਲਾ ਮੰਦਰ ’ਚ ਵਾਤਾਵਰਨ ਦਿਵਸ ਵਜੋਂ ਮਨਾਇਆ ਜਨਮਦਿਨ, ਦਿੱਤਾ ਸਮਾਜ ਨੂੰ ਸੰਦੇਸ਼

    Spread the love

    Spread the love ਮਾਛੀਵਾੜਾ ਸਾਹਿਬ, 9 ਜੁਲਾਈ (ਸੁੱਚਾ ਬੰਗੜ) ਵਾਤਾਵਰਨ ਦੀ ਸੰਭਾਲ ਅਤੇ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਸਮਾਜ ਸੇਵੀ ਪਰਮਜੀਤ ਸਿੰਘ ਨੀਲੋਂ ਅਤੇ ਕੁਲਵੰਤ ਕੌਰ ਨੀਲੋਂ ਨੇ ਆਪਣੀ…

    Leave a Reply

    Your email address will not be published. Required fields are marked *