ਸ਼੍ਰੀ ਮੁਕਤਸਰ ਸਾਹਿਬ, ਅਗਸਤ ()- ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਪਿਛਲੇਂ ਦਿਨੀਂ ਇਕ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਦੋ ਸਕੇ ਭਰਾਵਾਂ ਵੱਲੋਂ ਆਪਣੇ ਕੁਝ ਸਾਥੀਆਂ ਤੇ ਪੁਲਿਸ ਪ੍ਰਸਾਸ਼ਨ ਦੀ ਮਿਲੀ ਭੁਗਤ ਨਾਲ ਆਪਣੀ ਸਕੀ ਭੈਣ ਨੂੰ ਕਮਰੇ ’ਚ ਬੰਦ ਕਰਕੇ ਤਸ਼ੱਦਦ ਕੀਤਾ ਗਿਆ ਸੀ। ਜਾਣਕਾਰੀ ਮੁਤਾਬਿਕ ਪਿੰਡ ਦਾਨ ਸਿੰਘ ਵਾਲਾ ਦੀ ਰਹਿਣ ਵਾਲੀ ਪਰਮਜੀਤ ਕੌਰ ਜੋ ਕਿ ਲਿਵ ਇਨ ਰਿਲੇਸ਼ਨਸ਼ਿਪ ਵਿੱਚ ਮੋਗਾ ਵਿਖੇ ਰਹਿ ਰਹੀ ਸੀ, ਜਿਸ ਸਬੰਧੀ ਉਸ ਨੇ ਮਾਨਯੋਗ ਹਾਈਕੋਰਟ ’ਚ ਪਟੀਸ਼ਨ ਦਰਜ਼ ਕਰਕੇ ਸੁਰੱਖਿਆ ਲਈ ਹੋਈ ਸੀ, ਜਿਸ ਦੀ ਕਾਪੀ ਸਬੰਧਿਤ ਥਾਣੇ ਅਤੇ ਐਸ ਐਸ ਪੀ ਮੋਗਾ ਨੂੰ ਵੀ ਭੇਜੀ ਜਾ ਚੁੱਕੀ ਸੀ। ਪਰ ਇਸ ਦੇ ਬਾਵਜੂਦ ਉਸ ਦੇ ਭਰਾ ਜਗਤਾਰ ਸਿੰਘ, ਹਰਜਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਨੇ ਪਰਿਵਾਰ ਦੇ ਕੁਝ ਮੈਂਬਰਾਂ, ਪੁਲਿਸ ਕਰਮੀਆਂ ਤੇ ਅਣਪਛਾਤੇ ਵਿਅਕਤੀਆਂ ਦੀ ਮੱਦਦ ਨਾਲ 12 ਜੁਲਾਈ 2025 ਨੂੰ ਜਬਰਨ ਚੱਕ ਕੇ ਲੈ ਗਏ ਤੇ 17 ਜੁਲਾਈ ਨੂੰ ਉਕਤਾਂਨ ਵਿਅਕਤੀਆਂ ਨੇ ਉਸ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਤੇ ਨਾਲ ਹੀ ਪੀੜ੍ਹਤ ਰਾਜ ਕੰਵਲ ਨੂੰ ਫੋਨ ਕਰਕੇ ਜਾਨ ਤੋਂ ਮਾਰਨ ਅਤੇ ਝੂਠੇ ਮਾਮਲਿਆਂ ਵਿੱਚ ਫਸਾਉਣ ਦੀਆਂ ਧਮਕੀਆਂ ਦਿੰਦੇ ਰਹੇ, ਇਸ ਸਬੰਧ ਵਿੱਚ ਰਾਜ ਕੰਵਲ ਵੱਲੋਂ ਕਥਿਤ ਦੋਸ਼ੀਆਂ ਦੇ ਖਿਲਾਫ਼ ਜ਼ਿਲ੍ਹਾ ਪੁਲਿਸ ਕਪਤਾਨ ਮੋਗਾ, ਡੀਜੀਪੀ ਚੰਡੀਗੜ੍ਹ ਪੰਜਾਬ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਤੇ ਸਬੰਧਿਤ ਥਾਣਿਆਂ ਨੂੰ ਦਰਖਾਸਤਾਂ ਦਿੱਤੀਆਂ ਗਈਆਂ, ਪਰ ਮੋਗਾ ਪੁਲਿਸ ਤੇ ਉਕਤਾਂਨ ਵਿਭਾਗਾਂ ਵੱਲੋਂ ਕਥਿਤ ਦੋਸ਼ੀਆਂ ਦੇ ਖਿਲਾਫ਼ ਕਰੀਬ ਇੱਕ ਮਹੀਨਾਂ ਬੀਤਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਤਾਂ ਮੋਗਾ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆ ਪੀੜ੍ਹਤ ਧਿਰ ਨੇ ਇੰਨਸਾਫ਼ ਲਈ ਮਾਨਯੋਗ ਅਦਾਲਤ ਦਾ ਦਰਵਾਜਾ ਖੜਕਾਉਂਦਿਆ ਅਰਜ਼ੀ ਦਾਖਲ ਕੀਤੀ ਹੈ ਤੇ ਦਰਸ਼ਨ ਸਿੰਘ ਪੁੱਤਰ ਸ਼ੇਰ ਸਿੰਘ ਅਤੇ ਰਾਣੀ ਪਤਨੀ ਬਿੰਦਰ ਸਿੰਘ ਪਿੰਡ ਹਿੰਮਤਪੁਰ ਜਿਲ੍ਹਾ ਮੋਗਾ ਅਤੇ ਭਰਾ ਹਰਜਿੰਦਰ ਸਿੰਘ, ਜਗਤਾਰ ਸਿੰਘ ਆਦਿ ਦੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ
Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…








