ਮੁਕਤਸਰ ਸਾਹਿਬ, 23 ਜੂਨ ()- ਬਠਿੰਡਾ ਦੇ ਮੁਕਤਸਰ ਰੋਡ ’ਤੇ ਪਿੰਡ ਦਿਉਣ ਦੇ ਨਜ਼ਦੀਕ ਇੱਕ ਤੂੜੀ ਵਾਲੇ ਟਰੈਕਟਰ ਟਰਾਲੀ ਨਾਲ ਇੱਕ ਕਾਰ ਦੀ ਟੱਕਰ ਹੋਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਮੁਤਾਬਿਕ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਠਿੰਡਾ-ਮੁਕਤਸਰ ਰੋਡ ’ਤੇ ਪਿੰਡ ਦਿਉਣ ਦੇ ਨੇੜੇ ਇੱਕ ਤੂੜੀ ਵਾਲੇ ਓਵਰਲੋਡ ਟਰੈਕਟਰ ਟਰਾਲੀ ਨਾਲ ਇੱਕ ਕਾਰ ਦੀ ਭਿਆਨਕ ਟੱਕਰ ਹੋ ਗਈ ਹੈ, ਟੱਕਰ ਐਨੀ ਭਿਆਨਕ ਦੱਸੀ ਜਾ ਰਹੀ ਹੈ ਕਿ ਦੋਵੇਂ ਵਾਹਨ ਬੁਰ੍ਹੀ ਤਰ੍ਹਾਂ ਨਾਲ ਨੁਕਸਾਨੇ ਗਏ ਤੇ ਕਾਰ ਸਵਾਰ ਨੌਜਵਾਨ ਲਾਗਲੇ ਖੇਤਾਂ ਵਿੱਚ ਜਾ ਡਿੱਗਿਆ ਜਦੋਂ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਨੇ ਉਕਤ ਵਿਅਕਤੀ ਨੂੰ ਬਠਿੰਡਾ ਸਿਵਲ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ, ਮ੍ਰਿਤਕ ਨੌਜਵਾਨ ਦੀ ਪਹਿਚਾਣ ਸੋਨੂੰ ਬਾਂਸਲ (40) ਪੁੱਤਰ ਗੋਪਾਲ ਦਾਸ ਬਾਂਸਲ ਸ਼੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ, ਜੋ ਬਠਿੰਡਾ ਤੋਂ ਮੁਕਤਸਰ ਆ ਰਿਹਾ ਸੀ ਤੇ ਜਦੋਂ ਉਹ ਬਾਬਾ ਫਰੀਦ ਯੂਨੀਵਰਸਿਟੀ ਪਿੰਡ ਦਿਉਣ ਨਜ਼ਦੀਕ ਪੁੱਜਾ ਤਾਂ ਉਸ ਦੀ ਬਠਿੰਡਾ ਨੂੰ ਜਾ ਰਹੀ ਤੂੜੀ ਵਾਲੀ ਓਵਰਲੋਡ ਟਰੈਕਟਰ ਟਰਾਲੀ ਨਾਲ ਸਿੱਧੀ ਟੱਕਰ ਹੋ ਗਈ। ਫਿਲਹਾਲ ਟਰੈਕਟਰ ਚਾਲਕ ਹਾਦਸੇ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ, ਉਧਰ ਸੂਚਨਾ ਮਿਲਣ ਉਪਰੰਤ ਘਟਨਾ ਸਥਾਨ ‘ਤੇ ਪੁਜੀ ਪੁਲਿਸ ਅਤੇ ਐਸ ਐਸ ਐਫ ਦੇ ਨੌਜਵਾਨਾਂ ਨੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੋਨੂੰ ਬਾਂਸਲ ਦੀ ਸ਼੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ’ਤੇ ਸਟੀਲ ਦੇ ਭਾਡਿਆਂ ਦੀ ਦੁਕਾਨ ਹੈ ਤੇ ਮ੍ਰਿਤਕ ਆਪਣੇ ਪਿਛੇ ਆਪਣੀ ਪਤਨੀ ਤੋਂ ਇਲਾਵਾ 10 ਸਾਲ ਦਾ ਬੇਟਾ ਛੱਡ ਗਿਆ।
148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ
Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…








