ਕਾਠਗੜ੍ਹ ਪੁਲਿਸ ਵੱਲੋਂ 30.75 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਗ੍ਰਿਫ਼ਤਾਰ

Spread the love
ਨਵਾਂਸ਼ਹਿਰ /ਕਾਠਗੜ੍ਹ, 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਕਾਠਗੜ੍ਹ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 30.75 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਕਾਂਸਟੇਬਲ ਗੌਰਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਜਮੀਤਗੜ੍ਹ ਦੇ ਪੁਲ ਖੱਡ ਨੇੜੇ ਪੁੱਜੀ, ਤਾਂ ਸਾਹਮਣਿਓਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਉਸ ਨੇ ਤੁਰੰਤ ਇੱਕ ਪਲਾਸਟਿਕ ਦਾ ਲਿਫ਼ਾਫ਼ਾ ਸੜਕ ਦੇ ਕਿਨਾਰੇ ਸੁੱਟ ਦਿੱਤਾ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਕਰ। ਪੁੱਛਗਿੱਛ ਦੌਰਾਨ ਕਾਬੂ ਕੀਤੇ ਗਏ ਆਰੋਪੀ ਦੀ ਪਛਾਣ ਰਮਿਤ ਕੁਮਾਰ ਪੁੱਤਰ ਅਸ਼ੋਕ ਕੁਮਾਰ, ਵਾਸੀ ਮੁਹੱਲਾ ਰਾਜਪੂਤਾਂ, ਰਾਹੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਜਦੋਂ ਆਰੋਪੀ ਵੱਲੋਂ ਸੁੱਟੇ ਗਏ ਉਸ ਪਾਰਦਰਸ਼ੀ ਲਿਫ਼ਾਫ਼ੇ ਨੂੰ ਚੈੱਕ ਕੀਤਾ ਗਿਆ, ਤਾਂ ਉਸ ਵਿੱਚੋਂ 30.75 ਗ੍ਰਾਮ ਸਮੈਕ ਨੁਮਾ ਨਸ਼ੀਲਾ ਪਦਾਰਥ (ਹੈਰੋਇਨ) ਬਰਾਮਦ ਹੋਇਆ। ਥਾਣਾ ਕਾਠਗੜ੍ਹ ਪੁਲਿਸ ਨੇ ਇਸ ਮਾਮਲੇ ਵਿੱਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *