ਕਾਰ-ਬਾਈਕ ਦੀ ਟੱਕਰ ’ਚ ਔਰਤ ਸਮੇਤ ਦੋ ਜ਼ਖਮੀ-ਪਿੰਡ ਲੁਹਾਰਾ ਮੰਦਰ ਨੇੜੇ ਹੋਇਆ ਹਾਦਸਾ

Spread the love

ਦੋਦਾ, ਸ਼੍ਰੀ ਮੁਕਤਸਰ ਸਾਹਿਬ, 19 ਅਗਸਤ ()- ਪਿੰਡ ਲੁਹਾਰਾ ਨੇੜੇ ਸ਼੍ਰੀ ਮੁਕਤਸਰ-ਬਠਿੰਡਾ ਰੋਡ ’ਤੇ ਕਾਲੀ ਮਾਤਾ ਦੇ ਮੰਦਰ ਨੇੜੇ ਇੱਕ ਕਾਰ ਨੰਬਰ ਐੱਚਆਰ 29 ਏਐਲ 4646 ਅਤੇ ਦੋ ਮੋਟਰਸਾਈਕਲ ਸਵਾਰ ਮੋਟਰਸਾਈਕਲ ਨੰਬਰ ਪੀਬੀ 31 ਐੱਫ 8696 ’ਤੇ ਬਠਿੰਡਾ ਵੱਲ ਜਾ ਰਹੇ ਸੀ ਤਾਂ ਅਚਾਨਕ ਇਨਾਂ ਦੀ ਆਪਸ ਵਿੱਚ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਔਰਤ ਸਮੇਤ ਦੋ ਲੋਕ ਜਖਮੀਂ ਹੋ ਗਏ। ਇਸ ਘਟਨਾ ਦਾ ਪਤਾ ਲਗਦਿਆਂ ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਜ਼ਖਮੀ ਹੋਏ ਬਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਗਿਲਜੇਵਾਲਾ ਅਤੇ ਸਰਬਜੀਤ ਕੌਰ ਪਤਨੀ ਪਾਲ ਸਿੰਘ ਵਾਸੀ ਪਿੰਡ ਸੋਥਾ ਨੂੰ ਪ੍ਰਾਈਵੇਟ ਵਹੀਕਲ ਦੀ ਮਦਦ ਨਾਲ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਕਰਵਾਇਆ, ਜਦ ਕਿ ਕਾਰ ਚਾਲਕ ਬਲਦੇਵ ਸਿੰਘ ਪੁੱਤਰ ਬੂਟਾ ਸਿੰਘ ਪਿੰਡ ਭਲਾਈਆਣਾ ਦਾ ਦੱਸਿਆ ਜਾ ਰਿਹਾ। ਇਸ ਮਾਮਲੇ ਵਿੱਚ ਹਾਦਸਾ ਗ੍ਰਸਤ ਵਹੀਕਲ ਕਬਜੇ ਵਿਚ ਲੈਕੇ ਦੋਦਾ ਚੌਕੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *