ਕੈਂਟਰ ਤੇ ਮੋਟਰਸਾਇਕਲ ਦੀ ਟੱਕਰ ’ਚ ਇਕ ਦੀ ਮੌਤ, ਇਕ ਜਖ਼ਮੀ

Spread the love

ਸ਼੍ਰੀ ਮੁਕਤਸਰ ਸਾਹਿਬ, ਮਲੋਟ, 23 ਜੂਨ ()- ਮਲੋਟ-ਮੁਕਤਸਰ ਰੋਡ ’ਤੇ ਪਿੰਡ ਈਨਾਖੇੜ੍ਹਾ ਨੇੜੇ ਇਕ ਕੈਂਟਰ ਤੇ ਮੋਟਰਸਾਇਕਲ ਦੀ ਟੱਕਰ ’ਚ ਮੋਟਰਸਾਇਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਇਕ ਜਖ਼ਮੀ ਹੋ ਗਿਆ। ਪੁਲਿਸ ਵੱਲੋਂ ਕੈਂਟਰ ਚਾਲਕ ਵਿਰੁੱਧ ਪਰਚਾ ਦਰਜ਼ ਕਰ ਲਿਆ ਹੈ। ਇਸ ਸਬੰਧੀ ਥਾਣਾ ਸਦਰ ਮਲੋਟ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਸੁਖਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਕੁਰਾਈਵਾਲਾ ਨੇ ਦੱਸਿਆ ਕਿ ਮਿਤੀ 21.06.25 ਨੂੰ ਉਹ ਆਪਣੀ ਕਾਰ ’ਤੇ ਸਵਾਰ ਹੋਕੇ ਮਲੋਟ ਤੋਂ ਆਪਣੇ ਪਿੰਡ ਕੁਰਾਈਵਾਲਾ ਨੂੰ ਜਾ ਰਿਹਾ ਸੀ ਤੇ ਉਸਦੀ ਕਾਰ ਅੱਗੇ ਸੱਤਪਾਲ ਸਿੰਘ ਪੁੱਤਰ ਮਿੱਠੂ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਨੱਥਾ ਸਿੰਘ ਵਾਸੀਆਨ ਕੁਰਾਈਵਾਲਾ ਆਪਣੇ ਮੋਟਰਸਾਇਕਲ ਪਲਟੀਨਾ ਨੰਬਰ ਪੀਬੀ30ਕੇ 5345 ’ਤੇ ਪਿੰਡ ਕੁਰਾਈਵਾਲਾ ਨੂੰ ਜਾ ਰਹੇ ਸੀ। ਜਦ ਉਹ ਮਲੋਟ ਤੋਂ ਮੁਕਤਸਰ ਮੇਨ ਰੋਡ ਪਿੰਡ ਈਨਾਖੇੜਾ ਦੇ ਗੁਰੂਦੁਆਰਾ ਸਾਹਿਬ ਪਾਸ ਪੁੱਜਾ ਤਾਂ ਸਾਹਮਣੇ ਤੋਂ ਇੱਕ ਛੋਟਾ ਕੈਂਟਰ ਨੰਬਰੀ ਪੀਬੀ04ਏਐਫ 4758 ਬੜੀ ਤੇਜ ਸਪੀਡ ਨਾਲ ਆਇਆ ਜਿਸਨੇ ਲਾਪਰਵਾਹੀ ਨਾਲ ਲਿਆਕੇ ਉਸਦੇ ਅੱਗੇ ਜਾਂਦੇ ਮੋਟਰਸਾਇਕਲ ’ਚ ਮਾਰਿਆ ਜਿਸ ਨਾਲ ਮੋਟਰਸਾਇਕਲ ਸਮੇਤ ਦੋਨੋ ਵਿਅਕਤੀ ਡਿੱਗ ਪਏ ਜਦੋਂ ਉਸਨੇ ਕਾਰ ਰੋਕ ਕੇ ਵੇਖਿਆ ਤਾਂ ਸੱਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਗੁਰਪ੍ਰੀਤ ਸਿੰਘ ਦੇ ਕਾਫੀ ਸੱਟਾਂ ਲੱਗੀਆਂ ਜਿੰਨਾ ਨੂੰ ਉਸਨੇ ਸਵਾਰੀ ਦਾ ਪ੍ਰਬੰਧ ਕਰਕੇ ਸਿਵਲ ਹਸਪਤਾਲ ਪਹੁੰਚਾਇਆ ਜੋ ਹੁਣ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਉਕ ਕੈਂਟਰ ਗੁਰਤੇਜ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਵਾਰਡ ਨੰਬਰ 11 ਅਜੀਤ ਨਗਰ ਮਲੋਟ ਚਲਾ ਰਿਹਾ ਸੀ। ਉਕਤ ਬਿਆਨਾਂ ’ਤੇ ਥਾਣਾ ਸਦਰ ਮਲੋਟ ਪੁਲਿਸ ਨੇ ਗੁਰਤੇਜ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਵਾਰਡ ਨੰ: 11 ਅਜੀਤ ਨਗਰ ਮਲੋਟ ਦੇ ਖਿਲਾਫ਼ ਪਰਚਾ ਦਰਜ਼ ਕਰ ਲਿਆ ਹੈ ਜਦਕਿ ਗ੍ਰਿਫ਼ਤਾਰੀ ਅਜੇ ਬਾਕੀ ਹੈ।

  • Related Posts

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    Leave a Reply

    Your email address will not be published. Required fields are marked *