ਕ੍ਰਾਈਮ ਬ੍ਰਾਂਚ ਨੂੰ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ ਦੋ ਗ੍ਰਿਫਤਾਰ- ਗਗਨ ਅਜੀਤ ਸਿੰਘ

Spread the love

ਮਾਲੇਰਕੋਟਲਾ 20 ਅਪ੍ਰੈਲ (ਬੋਪਾਰਾਏ): ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ । ਉਨ੍ਹਾਂ ਦੱਸਿਆ ਕਿ ਉਕਤ ਟੀਮ ਵਲੋਂ 12 ਅਪ੍ਰੈਲ 2025 ਨੂੰ ਨਾਮਾਲੂਮ ਵਿਅਕਤੀਆਂ ਵੱਲੋਂ ਬਲਤੇਜ ਸਿੰਘ ਪੁੱਤਰ ਭਰਪੂਰ ਸਿੰਘ ਵਾਸੀ ਮਾਡਲ ਟਾਊਨ ਨੇੜੇ ਲੁਧਿਆਣਾ ਬਾਈਪਾਸ ਮਾਲੇਰਕੋਟਲਾ ਥਾਣਾ ਸਿਟੀ-1 ਮਾਲੇਰਕੋਟਲਾ ਨੂੰ +1(905)5147567 ਤੋਂ ਵਟਸਐਪ ਰਾਹੀਂ ਮੁੱਦਈ ਬਲਤੇਜ ਸਿੰਘ ਦੇ ਮੋਬਾਈਲ ਨੰਬਰ 87288-07000 ਪਰ ਕਾਲ ਕਰਕੇ ਕਰੀਬ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਮੁਕੱਦਮਾ ਨੰਬਰ 67 ਮਿਤੀ 12.04.25 ਅ/ਧ 308(2),351(4),62 BNS ਥਾਣਾ ਸਿਟੀ-1 ਮਾਲੇਰਕੋਟਲਾ ਦਰਜ ਰਜਿਸਟਰ ਕੀਤਾ ਗਿਆ ਸੀ, ਦੌਰਾਨੇ ਤਫ਼ਤੀਸ਼ ਥਾਣਾ ਸਿਟੀ-1 ਮਾਲੇਰਕੋਟਲਾ ਦੀ ਪੁਲਿਸ ਵੱਲੋਂ ਸਾਈਬਰ ਸੈੱਲ ਮਾਲੇਰਕੋਟਲਾ ਦੀ ਮਦਦ ਨਾਲ ਦੋਸ਼ੀਆਂ ਵੱਲੋਂ ਮੁੱਦਈ ਬਲਤੇਜ ਸਿੰਘ ਉਕਤ ਨੂੰ ਕੀਤੀ ਵਟਸਐੱਪ ਕਾਲ ਦੇ ਨੰਬਰਾਂ ਨੂੰ ਟਰੇਡ ਕਰਕੇ ਮੁਕੱਦਮਾ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਹਾਕਮ ਸਿੰਘ ਵਾਸੀ ਬੁਆਣੀ ਥਾਣਾ ਦੋਰਾਹਾ ਅਤੇ ਲਵਪ੍ਰੀਤ ਸਿੰਘ ਉਰਫ਼ ਵਿਕੀ ਪੁੱਤਰ ਲਛਮਣ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾਂ ਪਿੰਡ ਬੁਟਾਹਰੀ ਥਾਣਾ ਡੇਹਲੋ ਜ਼ਿਲ੍ਹਾ ਲੁਧਿਆਣਾ ਨੂੰ ਦੋਸ਼ੀ ਨਾਮਜ਼ਦ ਕਰਕੇ ਹਸਬ ਜ਼ਾਬਤਾ ਗ੍ਰਿਫ਼ਤਾਰ ਕੀਤਾ ਗਿਆ, ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਵੱਲੋਂ ਹੋਰ ਅਜਿਹੀਆਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ, ਜਿੰਨਾ ਦੀ ਪੁੱਛਗਿੱਛ ਤੋਂ ਅਜਿਹੇ ਹੋਰ ਮੁਕੱਦਮਿਆਂ ਦੇ ਟਰੇਡ ਹੋਣ ਦੀ ਆਸ ਹੈ, ਤਫ਼ਤੀਸ਼ ਜਾਰੀ ਹੈ।

  • Related Posts

    106 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

    Spread the love

    Spread the loveਗਿੱਦੜਬਾਹਾ, 10 ਜੁਲਾਈ (ਮਨੀਸ਼ ਚਾਵਲਾ ) – ਗਿੱਦੜਬਾਹਾ ਪੁਲਿਸ ਨੇ ਇਕ ਮਹਿਲਾ ਨੂੰ 106 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ…

    ਪੱਤਰਕਾਰ ਕੁਲਵੰਤ ਸਿੰਘ ਨੂਰੋਵਾਲ ਤੇ ਦਰਜ ਕੀਤਾ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ- ਪ੍ਰਧਾਨ ਪ੍ਰੈਸ ਕਲੱਬ

    Spread the love

    Spread the love ਸੁਲਤਾਨਪੁਰ ਲੋਧੀ 11 ਜੁਲਾਈ ਰਣਜੀਤ ਸਿੰਘ ਚੰਦੀ ਦੀ ਵਰਕਿੰਗ ਜਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਇੱਕ ਜਰੂਰੀ ਮੀਟਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ…

    Leave a Reply

    Your email address will not be published. Required fields are marked *