ਖੇਤਾਂ ‘ਚ ਲਿਜਾ ਕੇ ਨਾਬਾਲਿਗ ਲੜਕੀ ਨਾਲ ਜਬਰ-ਜਨਾਹ ਵੀਡੀਓ ਬਣਾ ਕੇ ਜਾਂਨੋ ਮਾਰਨ ਦੀਆਂ ਦਿੱਤੀਆਂ ਧਮਕੀਆਂ 

Spread the love
ਮਾਛੀਵਾੜਾ ਸਾਹਿਬ, 15 ਜੁਲਾਈ (ਸੁੱਚਾ ਬੰਗੜ) -ਥਾਣਾ ਮਾਛੀਵਾੜਾ ਸਾਹਿਬ ਅਧੀਨ ਪੈਂਦੀ ਬਲੀਬੇਗ ਕਲੋਨੀ ‘ਚ 14 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਮਾਮਲੇ ‘ਚ 2 ਮੁਲਜਮਾਂ ਖ਼ਿਲਾਫ਼ ਸਖਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਅਜੀਤੇਸ ਕੌਂਸਲ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਮੁਤਾਬਕ 11 ਜੁਲਾਈ ਨੂੰ ਦੁਪਹਿਰ ਕਰੀਬ 2 ਵਜੇ ਜਦੋਂ ਲੜਕੀ ਘਰੋਂ ਬਾਹਰ ਗਈ ਤਾਂ ਬਲੀਬੇਗ ਕਲੋਨੀ ਦੇ ਹੀ ਰਹਿਣ ਵਾਲੇ ਦੇਵ ਪੁੱਤਰ ਰਾਜੂ ਮਹਿਤੋ ਨੇ ਉਸ ਨੂੰ ਰਸਤੇ ‘ਚ ਰੋਕ ਲਿਆ ਅਤੇ ਜ਼ਬਰਦਸਤੀ ਨੇੜਲੇ ਖੇਤਾਂ ‘ਚ ਲੈ ਗਿਆ। ਦੋਸ਼ ਹੈ ਕਿ ਉੱਥੇ ਮੁਲਜ਼ਮ ਨੇ ਲੜਕੀ ਨਾਲ ਜਬਰ-ਜਨਾਹ ਕੀਤਾ। ਇਸ ਦੌਰਾਨ ਅਸੀਸ ਪੁੱਤਰ ਮਨੋਜ ਵੀ ਉੱਥੇ ਪਹੁੰਚ ਗਿਆ। ਦੋਵਾਂ ਨੇ ਮਿਲ ਕੇ ਘਟਨਾ ਦੀ ਵੀਡੀਓ ਬਣਾਈ ਅਤੇ ਲੜਕੀ ਨੂੰ ਧਮਕੀ ਦਿੱਤੀ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਜਾਨੋਂ ਮਾਰ ਦਿੱਤਾ ਜਾਵੇਗਾ। ਡਰ ਦੇ ਮਾਰੇ ਲੜਕੀ ਨੇ ਕਈ ਦਿਨ ਤੱਕ ਘਰ ‘ਚ ਕਿਸੇ ਨੂੰ ਨਹੀਂ ਦੱਸਿਆ। ਬਾਅਦ ‘ਚ ਉਸ ਨੇ ਮਾਂ ਨੂੰ ਸਾਰੀ ਘਟਨਾ ਬਾਰੇ ਦੱਸਿਆ। ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਮਾਛੀਵਾੜਾ ਦੀ ਪੁਲਸ ਨੇ ਦੇਵ ਪੁੱਤਰ ਰਾਜੂ ਮਹਿਤੋ ਅਤੇ ਅਸੀਸ ਪੁੱਤਰ ਮਨੋਜ, ਦੋਵੇਂ ਵਾਸੀ ਬਲੀਬੇਗ ਕਲੋਨੀ ਖ਼ਿਲਾਫ਼ FIR ਦਰਜ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ‘ਤੇ ਬੀ.ਐਨ.ਐਸ.ਦੀ ਧਾਰਾ 65(1), 351(2), 3(5) ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਕੇਸ ਦਰਜ ਕੀਤਾ ਹੈ। ਪੋਕਸੋ ਐਕਟ ਨਾਬਾਲਗਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਲਈ ਬਣਿਆ ਸਭ ਤੋਂ ਸਖਤ ਕਾਨੂੰਨ ਹੈ। ਥਾਣਾ ਮੁਖੀ ਨੇ ਕਿਹਾ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਕੇਸ ਦੀ ਕਾਪੀ ਮੈਜਿਸਟ੍ਰੇਟ ਅਤੇ ਸੀਨੀਅਰ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੋਕਸੋ ਦੇ ਮਾਮਲਿਆਂ ‘ਚ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *