ਫ਼ਗਵਾੜਾ 10 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੀ ਇਕਾਈ ਐਨ.ਐਸ.ਐਸ.ਅਤੇ ਰੈੱਡ ਰਿਬਨ ਕਲੱਬ ਦੁਆਰਾ ਸਾਂਝੇ ਤੌਰ “ਤੇ ਪੰਜਾਬ ਸਰਕਾਰ ਦੇ ਸੱਦੇ ‘ਤੇ ‘ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਤਹਿਤ ਨਸ਼ਿਆਂ ਦੇ ਵਿਰੁੱਧ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਐਨ.ਐਸ.ਐਸ.ਯੂਨਿਟ ਦੇ ਨੋਡਲ ਆਫਸਰ ਪ੍ਰੋਫੈਸਰ ਮੀਨਾਕਸ਼ੀ,ਡਾ਼.ਪਰਮਿੰਦਰ ਸਿੰਘ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਆਫਸਰ ਡਾ.ਇੰਦਰਜੀਤ ਕੌਰ ਦੁਆਰਾ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਭੈੜੀ ਲਾਹਨਤ ਬਾਰੇ ਜਾਗਰੂਕ ਕਰਦੇ ਹੋਏ ਇਸ ਦੇ ਖ਼ਿਲਾਫ਼ ਸਮਾਜ ਵਿੱਚ ਜਾਗਰਤੀ ਫੈਲਾਉਣ ਸੰਬੰਧੀ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ‘ਤੇ ਕਾਲਜ ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਜੀ ਰੰਧਾਵਾ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਦੇ ਵਿਰੋਧ ਵਿੱਚ ਖੜਨ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਧਾਨ ਸ.ਜਤਿੰਦਰਪਾਲ ਸਿੰਘ ਪਲਾਹੀ ਜੀ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਨੂੰ ਅੱਗੇ ਆਉਣ ਦੀ ਆਸ ਦਾ ਪ੍ਰਗਟਾਵਾ ਕੀਤਾ।









