ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

Spread the love
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ ਤੇ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਹੇਠ ਕਈ ਵਿਅਕਤੀਆਂ ਖ਼ਿਲਾਫ਼  ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਸ਼ਿਕਾਇਤਕਰਤਾ ਰੋਸ਼ਨੀ ਪਤਨੀ ਧਰਮਿੰਦਰ ਸਿੰਘ, ਵਾਸੀ ਜਲਾਲਾਬਾਦ ਰੋਡ, ਬਿਰਧ ਆਸ਼ਰਮ ਨੇੜੇ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਹ ਘਰੇਲੂ ਔਰਤ ਹੈ ਅਤੇ ਉਸ ਦੀ ਜਾਣ-ਪਛਾਣ ਵਾਲੀ ਵੀਰਪਾਲ ਕੌਰ ਪਤਨੀ ਧਰਮਿੰਦਰ ਸਿੰਘ ਨੇ ਦੋਹਰੇ ਵਿਖੇ ਮਕਾਨ ਕਿਰਾਏ ’ਤੇ ਲਿਆ ਹੋਇਆ ਹੈ। ਸ਼ਿਕਾਇਤਕਰਤਾ ਅਨੁਸਾਰ 12 ਸਤੰਬਰ 2026 ਨੂੰ ਸ਼ਾਮ ਕਰੀਬ 6 ਵਜੇ ਉਹ ਆਪਣੇ ਘਰ ਵਿੱਚ ਮੌਜੂਦ ਸੀ ਤਾਂ ਕੁਝ ਵਿਅਕਤੀ ਡੰਡਿਆਂ, ਬੇਸਬਾਲ ਅਤੇ ਕਾਪਿਆਂ ਨਾਲ ਲੈਸ ਹੋ ਕੇ ਉਸ ਦੇ ਘਰ ਦੇ ਗੇਟ ਦੀ ਭੰਨਤੋੜ ਕਰਦੇ ਹੋਏ ਅੰਦਰ ਦਾਖਲ ਹੋਏ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਕਤ ਵਿਅਕਤੀਆਂ ਨੇ ਘਰ ਅੰਦਰ ਪਏ ਫਰਿੱਜ, ਅਲਮਾਰੀ ਅਤੇ OPPO ਕੰਪਨੀ ਦੇ ਮੋਬਾਈਲ ਦੀ ਭੰਨਤੋੜ ਕੀਤੀ। ਇਸ ਤੋਂ ਇਲਾਵਾ ਇੱਕ ਮੋਬਾਈਲ ਫੋਨ ਅਤੇ ਅਲਮਾਰੀ ਵਿੱਚੋਂ ਕਰੀਬ ਅੱਧਾ ਤੋਲਾ ਵਜ਼ਨ ਦੀਆਂ ਸੋਨੇ ਦੀਆਂ ਵਾਲੀਆਂ ਚੋਰੀ ਕਰਕੇ ਲੈ ਜਾਣ ਦੇ ਦੋਸ਼ ਵੀ ਲਗਾਏ ਗਏ ਹਨ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਡਿਪਲ ਪੁੱਤਰ ਕੁਲਵਿੰਦਰ ਸਿੰਘ, ਰਾਹੁਲ ਕੁਮਾਰ, ਪਵਨ ਕੁਮਾਰ, ਮੰਨੀ ਪੁੱਤਰ ਰਜਿੰਦਰ ਸਿੰਘ, ਹੈਪੀ ਸਿੰਘ ਪੁੱਤਰ ਗੁਰਜਿੰਦਰ ਸਿੰਘ ਅਤੇ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾਵਾਂ 333, 324(4), 30, 351(3), 191(3), 190 ਬੀਐਨਐਸ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *