ਚੋਰੀ ਦੇ ਮੋਬਾਇਲ ਅਤੇ ਮੋਟਰਸਾਈਕਲ ਸਮੇਤ ਲੁਟੇਰੇ ਕਾਬੂ 

Spread the love
 ਜਲੰਧਰ, 3 ਦਸੰਬਰ ( ਅਮ੍ਰਿੰਤਪਾਲ ਸਿੰਘ): ਥਾਣਾ ਬਸਤੀ ਬਾਵਾ ਖੇਲ ਦੀ ਸਬ ਚੌਕੀ ਲੈਦਰ ਕੰਪਲੈਕਸ ਦੀ ਪੁਲਿਸ ਨੇ ਸ਼ਹਿਰ ‘ਚ ਸਨੈਚਿੰਗ ਦੀਆਂ ਵਾਰਦਾਤਾਂ ‘ਚ ਸ਼ਾਮਲ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਮੋਬਾਈਲ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਜੋਤੀ ਮੁਹੰਮਦ ਸਮਾਇਲ ਵਾਸੀ ਕੁਆਟਰ ਕਾਲੋਨੀ, ਬਸਤੀ ਪੀਰਦਾਦ, ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ 25 ਨਵੰਬਰ ਨੂੰ ਦੁਪਹਿਰ 2 ਵਜੇ ਦੇ ਕਰੀਬ ਦੋ ਅਣਪਛਾਤਿਆਂ ਨੇ ਜਲੰਧਰ ‘ਚ ਲੈਦਰ ਕੰਪਲੈਕਸ ਨੇੜੇ ਉਸ ਦਾ ਮੋਬਾਈਲ ਫੋਨ ਖੋਹ ਲਿਆ।ਉਸ ਦੀ ਸ਼ਿਕਾਇਤ ‘ਤੇ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਬੀਐੱਨਐੱਸ ਦੀ ਧਾਰਾ 304(2) ਤੇ 3(5) ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਤਫ਼ਤੀਸ਼ ਦੌਰਾਨ ਦੋ ਮੁਲਜ਼ਮਾਂ ਦੀ ਪਛਾਣ ਸੌਰਵ ਵਾਸੀ ਲਾਹੌਰੀਆ, ਮੁਹੱਲਾ ਬਸਤੀ ਗੁੱਜਾ ਜਲੰਧਰ ਤੇ ਪੂਰੀ ਵਾਸੀ ਭਈਆ ਮੰਡੀ ਚੌਕ, ਬਸਤੀ ਬਾਵਾ ਖੇਲ, ਜਲੰਧਰ ਵਜੋਂ ਹੋਈ। ਇਸ ਤੋਂ ਬਾਅਦ ਚੌਕੀ ਲੈਦਰ ਕੰਪਲੈਕਸ ਦੀ ਪੁਲਿਸ ਨੇ ਦੋਵਾਂ
Oplus_131072
ਨੂੰ ਜਲੰਧਰ ਦੇ ਲੈਦਰ ਕੰਪਲੈਕਸ ਦੇ ਨੇੜੇ ਪਾਣੀ ਦੀ ਟੈਂਕੀ ਦੇ ਨਜ਼ਦੀਕ ਤੋਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਚੋਰੀ ਦਾ ਮੋਬਾਈਲ ਫੋਨ ਤੇ ਇਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।
More News

Youtube

Facebook

Whatsapp

Home

 

 

 

  • Related Posts

    ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ 150 ਕਿਲੋਮੀਟਰ ਦੀ ਸੀਸੀਟੀਵੀ ਫੁਟੇਜ ਤੇ ਟਾਵਰ ਡੰਪ ਦੀ ਮਦਦ ਨਾਲ ਖੰਨਾ ਪੁਲਿਸ ਨੇ ਸੁਲਝਾਇਆ ਮਾਮਲਾ

    Spread the love

    Spread the love ਖੰਨਾ, 22 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਖੰਨਾ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫਲਤਾ…

    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ 23 ਜੁਲਾਈ ਨੂੰ ਪੰਜਾਬ ਭਰ ‘ਚ ਰੋਸ਼ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੰਗ ਪੱਤਰ ਸੌਂਪਿਆ ਜਾਵੇਗਾ: ਅਰੁਣ ਗਿੱਲ

    Spread the love

    Spread the love ਜਗਰਾਉਂ, 22 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ…

    Leave a Reply

    Your email address will not be published. Required fields are marked *