ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

Spread the love

ਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ

ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬੌਂਕੜ ਗੁੱਜਰਾਂ ਵਿਖੇ ਜਮੀਨੀ ਵਿਵਾਦ ਵਿਚ ਫੈਸਲਾ ਕਰਵਾਉਣ ਗਏ ਬਜ਼ੁਰਗ ਸੁਖਦੇਵ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਹੋਈ ਸੀ ਜਿਸ ਨੇ ਅੱਜ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਬਜ਼ੁਰਗ ਦੇ ਪੋਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਦਾ ਦਾਦਾ ਸੁਖਦੇਵ ਸਿੰਘ ਪਿੰਡ ਵਿਚ ਦੋ ਧਿਰਾਂ ਵਿਚਕਾਰ ਚੱਲ ਰਹੇ ਜਮੀਨੀ ਵਿਵਾਦ ਨੂੰ ਸੁਲਝਾਉਣ ਲਈ ਫੈਸਲਾ ਕਰਵਾਉਣ ਗਿਆ ਸੀ। ਉੱਥੇ ਹੋਏ ਝਗੜੇ ਦੌਰਾਨ ਇੱਕ ਧਿਰ ਵਲੋਂ ਉਸਦੇ ਦਾਦੇ ਸੁਖਦੇਵ ਸਿੰਘ ਨੂੰ ਟ੍ਰੈਕਟਰ ਮਾਰ ਕੇ ਸੁੱਟ ਦਿੱਤਾ। ਫਿਰ ਉਸ ਤੋਂ ਬਾਅਦ ਕਹੀਆਂ ਤੇ ਹੋਰ ਡੰਡਿਆਂ ਨਾਲ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣੇ ਦਾਦੇ ਨੂੰ ਇਲਾਜ ਲਈ ਲੁਧਿਆਣਾ ਹਸਪਤਾਲ ਦਾਖਲ ਕਰਵਾਇਆ ਸੀ ਜਿੱਥੇ ਉਹ ਜਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਸ ਅਧਿਕਾਰੀਆਂ ਤੇ ਰਾਜਸ਼ੀ ਆਗੂਆਂ ਤੱਕ ਵੀ ਪਹੁੰਚ ਕੀਤੀ ਗਈ ਕਿ ਜਿਨ੍ਹਾਂ ਵਿਅਕਤੀਆਂ ਨੇ ਸੁਖਦੇਵ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਈ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਸ ਵਲੋਂ ਹੁਣ ਦਬਾਅ ਪਾਇਆ ਜਾ ਰਿਹਾ ਹੈ ਕਿ ਮ੍ਰਿਤਕ ਸੁਖਦੇਵ ਸਿੰਘ ਦਾ ਪੋਸਟ ਮਾਰਟਮ ਕਰਵਾਇਆ ਜਾਵੇ ਪਰ ਪਰਿਵਾਰਕ ਮੈਂਬਰਾਂ ਵਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਬਜ਼ੁਰਗ ਨੂੰ ਕਤਲ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ ਨਹੀਂ ਜਾਂਦੇ ਉਦੋਂ ਤੱਕ ਉਹ ਅੰਤਿਮ ਸਸਕਾਰ ਨਹੀਂ ਕਰਨਗੇ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *