ਜਲੰਧਰ ‘ਚ ਪੀਜ਼ਾ ਸ਼ਾਪ ‘ਤੇ ਕੰਮ ਕਰਨ ਵਾਲੇ ਦਾ ਬੇਰਹਿਮੀ ਨਾਲ ਕਤਲ

Spread the love

ਜਲੰਧਰ, 2 ਅਪ੍ਰੈਲ (ਅਮ੍ਰਿੰਤਪਾਲ ਸਿੰਘ): ਪੰਜਾਬ ਦੇ ਵਿੱਚ ਆਏ ਦਿਨ ਬਹੁਤ ਸਾਰੀਆਂ ਵਾਰਦਾਤਾਂ ਨੂੰ ਅੰਜਾਮ ਕੁਝ ਲੋਕਾਂ ਦੇ ਵੱਲੋਂ ਦਿੱਤਾ ਜਾਂਦਾ ਕਈ ਵਾਰ ਇਹ ਘਟਨਾਵਾਂ ਇਨੀ ਦਰਿੰਦਗੀ ਭਰੀਆਂ ਹੁੰਦੀਆਂ ਨੇ ਕਿ ਖਬਰਾਂ ਨੂੰ ਜਾਣ ਕੇ ਵੀ ਅਸੀਂ ਹੈਰਾਨ ਪਰੇਸ਼ਾਨ ਹੋ ਜਾਦੇ ਆਂ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਜਿੱਥੇ ਜਲੰਧਰ ਦੇ ਦਿਹਾਤੀ ਖੇਤਰ ਦੇ ਅਧੀਨ ਆਉਂਦੇ ਮਹਿਤਪੁਰ ਦੇ ਪਿੰਡ ਹਰੀਪੁਰ ਦੇ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ।ਇੱਥੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਉਸਦੀ ਲਾਸ਼ ਨੇੜਲੇ ਖੇਤਾਂ ਦੇ ਵਿੱਚ ਹੀ ਸੁੱਟ ਦਿੱਤੀ ਗਈ ਹੈ।ਮਿਲੀਆਂ ਜਾਣਕਾਰੀਆਂ ਮੁਤਾਬਕ ਮ੍ਰਿਤਕ ਦਾ ਗਲਾ ਵੱਢਿਆ ਹੋਇਆ ਸੀ ਅਤੇ ਉਸਦੇ ਹੱਥ ਵੀ ਕੱਟ ਦਿੱਤੇ ਗਏ ਸਨ ਪਹਿਲੀ ਨਜ਼ਰ ਇਹ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਜਾਪਦਾ ਹੈ ਤੇ ਇਸ ਨੂੰ ਵੱਢ ਕੇ ਮਾਰ ਕੇ ਸੁੱਟ ਦਿੱਤਾ ਗਿਆ ਮ੍ਰਿਤਕ ਦੀ ਪਛਾਣ ਰਾਜਵੀਰ ਡੇਵਿਡ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਦੇ ਵਿੱਚ ਰਖਵਾ ਦਿੱਤਾ ਤੇ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਉੱਥੇ ਹੀ ਮਾਮਲੇ ਦੇ ਜਾਂਚ ਦੇ ਲਈ ਪਹੁੰਚੇ ਪੁਲਿਸ ਅਧਿਕਾਰੀਆਂ ਦੇ ਵੱਲੋਂ ਹਰੇਕ ਐਂਗਲ ਤੋਂ ਹਰੇਕ ਦ੍ਰਿਸ਼ਟੀਕੋਣ ਤੋਂ ਇਸ ਮਾਮਲੇ ਦੇ ਉੱਪਰ ਜਾਂਚ ਕਰੇ ਜਾਣ ਦੀ ਗੱਲ ਆਖੀ ਗਈ ਹੈ ਤੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ ਹੋਰਾਂ ਨੇ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਪਿੰਡ ਹਰੀਪੁਰ ਦੇ ਨੇੜੇ ਇੱਕ ਨੌਜਵਾਨ ਦੀ ਲਾਸ਼ ਐਸੀ ਹਾਲਤ ਦੇ ਵਿੱਚ ਪਈ ਹੈ ਉਹਨਾਂ ਨੇ ਦੱਸਿਆ ਕਿ ਨੌਜਵਾਨ ਇੱਕ ਪੀਜ਼ਾ ਦੀ ਦੁਕਾਨ ਦੇ ਉੱਪਰ ਕੰਮ ਕਰਦਾ ਸੀ। ਪੁਲਿਸ ਦੇ ਵੱਲੋਂ ਦਿੱਤੀਆਂ ਤਮਾਮ ਜਾਣਕਾਰੀਆਂ ਦੇ ਮੁਤਾਬਕ ਹੁਣ ਜਾਂਚ ਕੀਤੀ ਜਾਵੇਗੀ ਤੇ ਇਸ ਕਤਲ ਕੀਤੇ ਗਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਦੱਸਣ ਦੇ ਨਾਲ ਨਾਲ ਉਹਨਾਂ ਮੁਲਜ਼ਮਾਂ ਨੂੰ ਵੀ ਫੜਨ ਦੀ ਕੋਸ਼ਿਸ਼ ਕੀਤੀ ਜਾਵੇਗੀ ਜਿਨਾਂ ਦੇ ਵੱਲੋਂ ਜਲੰਧਰ ਦੇ ਵਿੱਚ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

  • Related Posts

    ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

    Spread the love

    Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…

    ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

    Spread the love

    Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

    Leave a Reply

    Your email address will not be published. Required fields are marked *