ਜਲੰਧਰ ‘ਚ ਬੁਲੇਟ ਸਵਾਰ ਨੌਜ਼ਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Spread the love

ਲੰਧਰ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ): ਜਲੰਧਰ ਦੇ ਮਕਸੂਦਾ ਨੇੜੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ 23 ਸਾਲਾ ਨੌਜ਼ਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਇਮ ਜੈਨ ਵਾਸੀ ਕਿਲਾ ਮੁਹੱਲਾ ਵਜੋਂ ਹੋਈ ਹੈ। ਘਟਨਾ ਦੇ ਸਮੇਂ ਗੋਇਮ ਆਪਣੇ ਦੋਸਤ ਦੀ ਬੁਲੇਟ ਤੇ ਸਵਾਰ ਸੀ। ਉਸ ਦੀ ਐਕਟਿਵਾ ਕਿਸੇ ਹੋਰ ਦੋਸਤ ਕੋਲ ਸੀ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫ਼ਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਉਕਤ ਨੌਜ਼ਵਾਨ ਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਸੀ ਜਾਂ ਨਹੀਂ।ਗੋਇਮ ਜੈਨ ਦੇ ਦੋਸਤਾਂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਮਕਸੂਦਾਂ ਦੇ ਅਮਨਦੀਪ ਐਵੀਨਿਊ ਸਥਿਤ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਗਿਆ ਸੀ। ਰਾਤ ਕਰੀਬ 10.30 ਵਜੇ ਜਦੋਂ ਉਹ ਘਰ ਜਾਣ ਲੱਗੇ ਤਾਂ ਗੋਇਮ ਜੈਨ ਨੇ ਆਪਣੀ ਐਕਟਿਵਾ ਦੀ ਚਾਬੀ ਆਪਣੇ ਦੋਸਤ ਨੂੰ ਦੇ ਦਿੱਤੀ ਅਤੇ ਉਸ ਨੂੰ ਬੁਲੇਟ ਦੇਣ ਲਈ ਕਿਹਾ।ਕੁਝ ਸਮੇਂ ਬਾਅਦ ਜਦੋਂ ਉਹ ਮਕਸੂਦਾਂ ਚੌਂਕ ਕੋਲ ਪਹੁੰਚੇ ਤਾਂ ਮਕਸੂਦਾਂ ਥਾਣੇ ਦੇ ਕੋਲ ਗੋਇਮ ਜੈਨ ਦਾ ਹਾਦਸਾ ਹੋ ਗਿਆ। ਆਸ-ਪਾਸ ਦੇ ਲੋਕਾਂ ਅਤੇ ਦੋਸਤਾਂ ਦੀ ਮਦਦ ਨਾਲ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਘਰ ਪਰਤਣ ਤੋਂ ਪਹਿਲਾਂ ਗੋਇਮ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਫੋਨ ਕਰਕੇ ਸੂਚਨਾ ਦਿੱਤੀ ਸੀ ਕਿ ਉਹ ਘਰ ਆ ਰਿਹਾ ਹੈ। ਰਾਤ ਦੇ 11:30 ਵਜੇ ਫੋਨ ਆਇਆ ਕਿ ਉਹ ਹਾਦਸਾਗ੍ਰਸਤ ਹੋ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

  • Related Posts

    ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

    Spread the love

    Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…

    ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

    Spread the love

    Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

    Leave a Reply

    Your email address will not be published. Required fields are marked *