ਜਲੰਧਰ ਦੇ ਕਾਰੋਬਾਰੀ ਦੀ ਪਤਨੀ ਦੀ ਗੋਇੰਦਵਾਲ ਪੁੱਲ ਦੇ ਨੇੜੇ ਦਰਿਆ ਵਿੱਚੋਂ  ਲਾਸ਼ ਬਰਾਮਦ

Spread the love
ਫੱਤੂ ਢੀਂਗਾ 16 ਜੁਨ ਅਮਨਦੀਪ ਜਲੰਧਰ ਦੇ ਵੱਡੇ ਕਾਰੋਬਾਰੀ ਦੀ ਪਤਨੀ ਦੀ ਲਾਸ਼ ਅੱਜ ਦੁਪਹਿਰ ਵੇਲੇ ਸੁਲਤਾਨਪੁਰ ਲੋਧੀ ਦੇ ਪਿੰਡ ਅੰਮ੍ਰਿਤਪੁਰ ਨੇੜੇ ਗੋਇੰਦਵਾਲ ਪੁੱਲ ਵਿਖੇ ਮਿਲੀ। ਤਲਵੰਡੀ ਚੌਧਰੀਆਂ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੁਲਤਾਨਪੁਰ ਲੋਧੀ ਸਿਵਿਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਮ੍ਰਿਤਕਾ ਦੇ ਪਰਿਵਾਰਿਕ ਮੈਂਬਰ ਵੀ ਮੌਕੇ ਤੇ ਪੁੱਜੇ। ਡੀਐਸਪੀ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਸੋਨਮ ਪਤਨੀ ਮਿੱਕੀ ਤਿਵਾੜੀ ਦੇ ਪਰਿਵਾਰਿਕ ਮੈਂਬਰਾਂ ਮੁਤਾਬਿਕ 14 ਜੂਨ ਦਿਨ ਸ਼ਨੀਵਾਰ ਨੂੰ ਸੋਨਮ ਢਿਲਵਾਂ ਨੇੜੇ ਦਰਿਆ ਤੇ ਕੁਝ ਸਮਾਨ ਜਲ ਪ੍ਰਵਾਹ ਕਰਨ ਲੱਗੀ ਸੀ ਕਿ ਉਸਦਾ ਪੈਰ ਫਿਸਲ ਗਿਆ। ਉਹਨਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਹੀ ਸੋਨਮ ਨੂੰ ਗੋਤਾਖੋਰਾਂ ਰਾਹੀਂ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ। ਡੀਐਸਪੀ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲਈ ਗਈ ਵਿਸ਼ੇਸ਼ ਮਨਜ਼ੂਰੀ ਤਹਿਤ ਦੇਰ ਰਾਤ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।ਵੱਡੇ ਕਾਰੋਬਾਰੀਆਂ ਵੱਲੋਂ ਪੁਲਿਸ ਅਤੇ ਪ੍ਰਸ਼ਾਸ਼ਨ ਉੱਪਰ ਆਪਣੇ ਸਿਆਸੀ ਪ੍ਰਭਾਵ ਤਹਿਤ ਦਬਾਓ ਬਣਾਇਆ ਜਾ ਰਿਹਾ ਸੀ ਅਤੇ ਦੇਰ ਰਾਤ ਪੋਸਟਮਾਰਟਮ ਕਰਵਾਉਣ ਲਈ ਵੀ ਜ਼ੋਰ ਪਾਇਆ ਜਾ ਰਿਹਾ ਸੀ। ਰਾਤ 9 ਵਜੇ ਤੋਂ ਬਾਅਦ ਮ੍ਰਿਤਕਾ ਸੋਨਮ ਦਾ ਪੋਸਟਮਾਰਟਮ ਸ਼ੁਰੂ ਹੋਇਆ।
  • Related Posts

    ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ ਕਰਨ ਦੇ ਆਦੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

    Spread the love

    Spread the love ਕੀਰਤਪੁਰ ਸਾਹਿਬ 12 ਜੁਲਾਈ(ਮਨਦੀਪ) ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਡਾ. ਮਨਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਨੀਵਾਰ ਨੂੰ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ…

    ਦੋਸਤਾਂ ਨਾਲ ਗਿਆ 18 ਸਾਲਾ ਨੌਜਵਾਨ 2 ਮਹੀਨਿਆਂ ਤੋਂ ਲਾਪਤਾ ਪਰਿਵਾਰ ਨੇ ਦੋਸਤਾਂ ‘ਤੇ ਜਤਾਇਆ ਸ਼ੱਕ ਪੁਲਿਸ ਚਾਹੇ ਤਾਂ ਪਤਾਲ ਵਿੱਚ ਗਿਆ ਬੰਦਾ ਵੀ ਕੱਢ ਸਕਦੀ ਹੈ : ਮਾਂ ਪਰਮਜੀਤ ਕੌਰ ​

    Spread the love

    Spread the loveਹੁਸ਼ਿਆਰਪੁਰ/ਦਸੂਹਾ, 12 ਜੁਲਾਈ ( ਤਰਸੇਮ ਦੀਵਾਨਾ ) –ਘਰੋਂ ਆਪਣੇ ਦੋਸਤਾਂ ਨਾਲ ਨਿਕਲਿਆ ਇੱਕ 18 ਸਾਲਾ ਨੌਜਵਾਨ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਰਹੱਸਮਈ ਹਾਲਾਤ ਵਿੱਚ ਲਾਪਤਾ ਹੈ। ਲਾਪਤਾ ਨੌਜਵਾਨ…

    Leave a Reply

    Your email address will not be published. Required fields are marked *