ਜਲੰਧਰ ਦੇ ਮਾਡਲ ਟਾਊਨ ਵਿੱਚ ਸੱਤਵੀਂ ਦੀ ਵਿਦਿਆਰਥਣ ਵਲੋਂ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ 

Spread the love
ਜਲੰਧਰ ਦੇ ਮਾਡਲ ਟਾਊਨ ਵਿੱਚ ਸੱਤਵੀਂ ਦੀ ਵਿਦਿਆਰਥਣ ਵਲੋਂ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
ਜਲੰਧਰ, 27 ਨਵੰਬਰ (ਅਮ੍ਰਿੰਤਪਾਲ ਸਿੰਘ) ਜਲੰਧਰ ਦੇ ਪੌਸ਼ ਖੇਤਰ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ ‘ਚ 14 ਸਾਲਾ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ ‘ਚ ਲਟਕਦੀ ਮਿਲੀ।ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲੀਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਫਾਹੇ ਨਾਲ ਲਟਕਦੀ ਦੇਖਿਆ। ਥਾਣਾ ਡਿਵੀਜ਼ਨ ਨੰਬਰ 6 ਦੇ ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ। ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਰੂਪ ‘ਚ ਹੋਈ ਹੈ।ਐਸਐਚਓ ਚੌਧਰੀ ਨੇ ਦੱਸਿਆ ਕਿ ਲੜਕੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਸੀ ਅਤੇ ਮੰਗਲਵਾਰ ਨੂੰ ਸਕੂਲ ਤੋਂ ਵਾਪਸ ਆ ਕੇ
Oplus_131072
ਆਪਣੇ ਕਮਰੇ ਵਿੱਚ ਚਲੀ ਗਈ। ਸ਼ਾਮ ਨੂੰ ਜਦੋਂ ਉਸ ਦੀ ਮਾਂ ਘਰ ਆਈ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਲੜਕੀ ਦੀ ਲਾਸ਼ ਲਟਕ ਰਹੀ ਸੀ। ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ, ਜਦੋਂ ਪਰਿਵਾਰਕ ਮੈਂਬਰ ਬਿਆਨ ਦੇਣਗੇ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਉਹ ਆਪਣੇ ਤੌਰ ‘ਤੇ ਮਾਮਲੇ ਦੀ ਜਾਂਚ ‘ਚ ਰੁੱਝੇ ਹੋਏ ਹਨ।

More News

Youtube

Facebook

Whatsapp

Home

 

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *