ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ 

Spread the love
ਹੁਸ਼ਿਆਰਪੁਰ/ਟਾਂਡਾ ਉੜਮੁੜ, 1 ਸਤੰਬਰ (ਤਰਸੇਮ ਦੀਵਾਨਾ ) ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਪਿੰਡ ਮੂਨਕਾਂ ਨਜ਼ਦੀਕ ਸੋਮਵਾਰ ਤੜਕਸਾਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ 3 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੂਰਿਸਟ ਬੱਸ ਬੇਕਾਬੂ ਹੋ ਕੇ ਪਲਟ ਗਈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਤੇਜ਼ ਰਫਤਾਰ ਟੂਰਿਸਟ ਬਸ, ਟਰੈਕਟਰ, ਸਕੂਟੀ, ਕਾਰ ਵਿਚਕਾਰ ਟੱਕਰ ਹੋਣ ਕਾਰਨ ਵਾਪਰਿਆ ਜਿਸ ਵਿੱਚ ਟਰੈਕਟਰ ਚਾਲਕ ਪ੍ਰਵਾਸੀ ਵਿਅਕਤੀ ਦੀ ਮੌਤ ਹੋ ਗਈ ਜਦਕਿ ਸਕੂਟੀ ਸਵਾਰ ਵਿਅਕਤੀ, ਕਾਰ ਸਵਾਰ ਔਰਤ ਤੇ ਬੱਸ ਵਿੱਚਲੀਆਂ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਸੂਤਰਾਂ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 7 ਵਜੇ ਉਸ ਸਮੇਂ ਵਾਪਰਿਆ ਜਦੋਂ ਜਲੰਧਰ ਵੱਲੋਂ ਪਠਾਨਕੋਟ ਜਾ ਰਹੀ ਟੂਰਿਸਟ ਬੱਸ ਪਿੰਡ ਮੁਨਕਾਂ ਵਾਲੇ ਪਾਸਿਓਂ ਲਿੰਕ ਰੋਡ ਤੋਂ ਅਚਾਨਕ ਹੀ ਹਾਈਵੇ ‘ਤੇ ਚੜਨ ਲੱਗੇ ਟਰੈਕਟਰ ਨਾਲ ਜਾ ਟਕਰਾਈ ਜਿਸ ਕਾਰਨ ਬੱਸ ਬੇਕਾਬੂ ਹੋ ਕੇ ਰਾਸ਼ਟਰੀ ਰਾਜ ਮਾਰਗ ‘ਤੇ ਪਲਟ ਗਈ ਤੇ ਬੱਸ ਨੇ ਸਕੂਟੀ ਸਵਾਰ,ਕਾਰ ਸਵਾਰ ਔਰਤ ਅਤੇ ਇੱਕ ਬੱਚੇ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਟਰੈਕਟਰ ਚਾਲਕ ਪ੍ਰਵਾਸੀ ਮਜ਼ਦੂਰ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ ਜਦਕਿ ਕਾਰ ਸਵਾਰ ਜਸਦੀਪ ਕੌਰ ਪਤਨੀ ਬਲਜੀਤ ਸਿੰਘ ਤੇ ਪੁੱਤਰ ਹਰਮਨ ਸਿੰਘ ਵਾਸੀ ਪਿੰਡ ਮੂਨਕ ਖੁਰਦ ਗੰਭੀਰ ਜਖਮੀ ਹੋ ਗਏ ਇਸ ਤੋਂ ਇਲਾਵਾ ਸਕੂਟੀ ਸਵਾਰ ਵਿਅਕਤੀ ਦਰਸ਼ਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਮੂਨਕ ਖੁਰਦ ਵੀ ਗੰਭੀਰ ਜਖਮੀ ਹੋ ਗਿਆ ਜਿਨਾਂ ਨੂੰ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੇ ਵਲੰਟੀਅਰ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਨੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਡੀ.ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ, ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਪਲਟੀ ਹੋਈ ਬੱਸ ਨੂੰ ਸਿੱਧਾ ਕਰਵਾਇਆ ਅਤੇ ਟਰੈਫਿਕ ਬਹਾਲ ਕਰਵਾਇਆ। ਭਾਵੇਂ ਫੌਰੀ ਤੌਰ ‘ਤੇ ਇਹ ਹਾਦਸਾ ਟਰੈਕਟਰ ਚਾਲਕ ਦੀ ਗਲਤੀ ਨਾਲ ਵਾਪਰਿਆ ਦੱਸਿਆ ਜਾ ਰਿਹਾ ਹੈ ਪਰ ਇਸ ਹਾਦਸੇ ਦੇ ਅਸਲ ਕਾਰਨਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *