ਜਿਲ੍ਹਾ ਪੁਲਿਸ ਵੱਲੋਂ ਪਬਲਿਕ ਦੇ ਗੁੰਮ ਹੋਏ 102 ਮੋਬਾਇਲ ਫੋਨ ਟਰੇਸ ਕਰਕੇ ਕੀਤੇ ਅਸਲ ਮਾਲਕਾਂ ਹਵਾਲੇ

Spread the love

L ਹੁਣ ਤੱਕ 1240 ਮੋਬਾਇਲ ਫੋਨ ਟਰੇਸ ਕਰਕੇ ਮਾਲਕਾ ਨੂੰ ਸੌਂਪੇ ਜਾ ਚੁੱਕੇ ਹਨ, ਜਿਨਾਂ ਦੀ ਕੀਮਤ ਲਗਭੱਗ 02 ਕਰੋੜ 3 ਲੱਖ 50 ਹਜਾਰ ਰੁਪਏ ਬਣਦੀ ਹੈ
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ ()- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹੇ ਅੰਦਰ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖਾਤਮਾ ਕਰਨ ਲਈ ਅਤੇ ਆਮ ਪਬਲਿਕ ਨੂੰ ਆਧੁਨਿਕ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ 359R ਪੋਰਟਲ ਦੀ ਮੱਦਦ ਨਾਲ ਪਬਲਿਕ ਦੇ ਗੁੰਮ ਹੋਏ 102 ਮੋਬਾਇਲ ਫੋਨ ਟਰੇਸ ਕਰਕੇ ਜਿਲ੍ਹਾ ਪੁਲਿਸ ਮੁੱਖੀ ਵੱਲੋਂ ਮਾਲਕਾਂ ਨੂੰ ਸੌਂਪੇ ਗਏ। ਇਸ ਮੌਕੇ ਮਨਮੀਤ ਸਿੰਘ ਢਿੱਲੋ ਐਸ.ਪੀ (ਡੀ), ਰਸ਼ਪਾਲ ਸਿੰਘ ਡੀ.ਐਸ.ਪੀ (ਐਨ.ਡੀ.ਪੀ.ਐਸ.) ਅਤੇ ਟੈਕਨੀਕਲ ਸੈਲ ਹਾਜ਼ਰ ਸੀ। ਇਸ ਮੌਕੇ ਡਾ. ਅਖਿਲ ਚੌਧਰੀ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ। ਇਹਨਾਂ ਸ਼ਿਕਾਇਤਾਂ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵੱਲੋਂ ਇਨ੍ਹਾ ਗੁੰਮ ਹੋਏ ਮੋਬਾਇਲ ਫੋਨਾਂ ਨੂੰ 359R ਪੋਰਟਲ ਪਰ ਟਰੇਸਿੰਗ ’ਤੇ ਲਗਾਇਆ ਗਿਆ ਸੀ ਜਿਸ ਤੇ 102 ਮੋਬਾਇਲ ਫੋਨ ਚੱਲਦੇ ਪਾਏ ਗਏ। ਇਹ ਮੋਬਾਇਲ ਫੋਨ ਟੈਕਨੀਕਲ ਟੀਮ ਵੱਲੋ ਟਰੇਸ ਕਰਕੇ ਅੱਜ ਅਸਲ ਮਾਲਕਾਂ ਨੂੰ ਸੌਂਪੇ ਗਏ। ਉਨ੍ਹਾਂ ਦੱਸਿਆ ਕਿ 01/01/2023 ਤੋਂ ਹੁਣ ਤੱਕ ਤਕਰੀਬਨ 1240 ਦੇ ਕਰੀਬ ਮੋਬਾਇਲ ਫੋਨਾਂ ਨੂੰ ਟਰੇਸ ਕਰਕੇ ਉਹਨਾਂ ਦੇ ਅਸਲ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ, ਜਿਨਾਂ ਦੀ ਕੀਮਤ ਲਗਭੱਗ 02 ਕਰੋੜ 3 ਲੱਖ 50 ਹਜਾਰ ਰੁਪਏ ਬਣਦੀ ਹੈ। ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਇਲ ਦਾ ਮਾਰਕਾ, ਆਈ.ਐਮ.ਈ.ਆਈ. ਨੰਬਰ, ਕੰਪਨੀ ਅਤੇ ਮੋਬਾਇਲ ਵਿੱਚ ਪਹਿਲਾਂ ਚੱਲਦੇ ਫੋਨ ਨੰਬਰ ਵਗੈਰਾ ਦਾ ਵੇਰਵਾ ਦਿੰਦੇ ਹੋਏ ਸ਼ਿਕਾਇਤ ਨੇੜੇ ਪੁਲਿਸ ਸਾਂਝ ਕੇਂਦਰ ਵਿੱਚ ਦਰਜ ਕਰਵਾਉਣ ਤਾਂ ਜੋ ਉਹਨਾਂ ਦਾ ਮੋਬਾਇਲ ਫੋਨ ਟਰੇਸਿੰਗ ਤੇ ਲਗਾਉਣ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਮ ਪਬਲਿਕ 359R (central equipment identity register) ਪੋਰਟਲ ਪਰ ਆਪਣੀ ਸ਼ਿਕਾਇਤ ਨੰਬਰ (”94 No) ਅਪਡੇਟ ਕਰਕੇ ਆਪਣੇ ਗੁੰਮ ਹੋਏ ਮੋਬਾਇਲ ਫੋਨ ਦਾ ਸਟੇਟਸ ਚੈੱਕ ਕਰ ਸਕਦੇ ਹਨ। ਇਸ ਦੇ ਨਾਲ ਹੀ ਮੋਬਾਇਲ ਫੋਨ ਗੁੰਮ ਹੋਣ ਦੀ ਸ਼ਿਕਾਇਤ ਆਪਣੇ ਨੇੜੇ ਦੇ ਥਾਣੇ ਜਾਂ ਟੈਕਨੀਕਲ ਦਫਤਰ ਆ ਕੇ ਵੀ ਦੇ ਸਕਦੇ ਹਨ। ਜਿਲ੍ਹਾ ਪੁਲਿਸ ਮੁੱਖੀ ਵੱਲੋਂ ਆਮ ਪਬਲਿਕ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਡਿੱਗਾ ਹੋਇਆ ਮੋਬਾਇਲ ਮਿਲਦਾ ਹੈ ਤਾਂ ਉਸ ਦੀ ਵਰਤੋਂ ਕਰਨ ਦੀ ਬਜਾਏ ਉਸ ਨੂੰ ਨੇੜੇ ਦੇ ਪੁਲਿਸ ਸਟੇਸ਼ਨ ਵਿਖੇ ਜਮ੍ਹਾ ਕਰਵਾਉਣ। ਇਸ ਮੌਕੇ ਮੋਬਾਇਲ ਮਾਲਕਾਂ ਵੱਲੋਂ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਟੀਮ ਦਾ ਧੰਨਵਾਦ ਕੀਤਾ ਗਿਆ।

  • Related Posts

    ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

    Spread the love

    Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…

    ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

    Spread the love

    Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

    Leave a Reply

    Your email address will not be published. Required fields are marked *