ਜਲੰਧਰ 26 ਨਵੰਬਰ (ਅਮ੍ਰਿੰਤਪਾਲ ਸਿੰਘ):- ਗੁਰੂ ਰਵਿਦਾਸ ਮਹਾਰਾਜ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਸੋਸ਼ਲ ਮੀਡੀਆ ‘ਤੇ ਗਾਲ੍ਹਾਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ ਬੰਟੀ ਵਜੋਂ ਹੋਈ ਹੈ। ਜੋ ਇਸ ਸਮੇਂ ਇਟਲੀ ਵਿਚ ਰਹਿ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਵੀਡੀਓ ਵੀ 9 ਮਹੀਨੇ ਪੁਰਾਣੀ ਹੈ।ਸਮਾਜ ਦੇ ਲੋਕਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਥਾਣਾ ਗੁਰਾਇਆ ‘ਚ ਮਾਮਲਾ ਦਰਜ ਕਰ ਲਿਆ ਹੈ।ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਡਾ: ਅੰਡੇਬਰਕਾਰ ਸੈਨਾ ਦੇ ਜਲੰਧਰ ਮੁਖੀ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਗੁਰਾਇਆ ਦੇ ਪਿੰਡ ਮੁਸੰਦਪੁਰ ਬਾੜਾ ਦਾ ਰਹਿਣ ਵਾਲਾ ਹੈ ਅਤੇ ਰਵਿਦਾਸ ਬਰਾਦਰੀ ਨਾਲ ਸਬੰਧਤ ਹੈ। ਉਹ 24 ਨਵੰਬਰ ਨੂੰ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਉਸ ਦੇ ਵਟਸਐਪ ‘ਤੇ 2 ਮਿੰਟ 1 ਸੈਕਿੰਡ ਦਾ ਵੀਡੀਓ ਆਇਆ। ਜਿਸ ਵਿੱਚ ਉਕਤ ਵਿਅਕਤੀ ਰਵਿਦਾਸ ਸਮਾਜ ਬਾਰੇ ਅਸ਼ਲੀਲ ਸ਼ਬਦਾਵਲੀ ਵਰਤ ਰਿਹਾ ਸੀ।ਜਿਸ ਕਾਰਨ ਸਮੁੱਚੇ ਸਮਾਜ ਨੂੰ ਕਾਫੀ ਠੇਸ ਪਹੁੰਚੀ। ਗੁਲਸ਼ਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਇੱਥੇ ਹੀ ਨਹੀਂ ਰੁਕੇ। ਉਸਨੇ ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ







