ਥਾਣੇ ਅੱਗੇ ਧਰਨੇ ਉੱਤੇ ਪੁੱਜੇ ਵਿਅਕਤੀ ਵਲੋਂ ਕੇਸ ਵਾਪਸ ਨਾ ਲੈਣ ਦੀ ਸੂਰਤ ‘ਚ ਰਵੀ ਦੇ ਵਾਰਸਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਤੇ ਜਾਤ ਪਾਤੀ ਗਾਲੀ ਗਲੋਚ*

Spread the love
 *ਪੇਂਡੂ ਮਜ਼ਦੂਰ ਯੂਨੀਅਨ ਨੇ ਕਾਰਵਾਈ ਦੀ ਕੀਤੀ ਮੰਗ*
ਫੱਤੂਢੀਗਾ ,25 ਮਾਰਚ ( ਕੁਲਵਿੰਦਰ ਸਿੰਘ  ) ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ 13 ਮਾਰਚ ਤੋਂ ਦਿਨ ਰਾਤ ਦਾ ਧਰਨਾ ਲਗਾ ਕੇ ਰਵੀ ਕਤਲ ਮਾਮਲੇ ਚ ਸ਼ਾਮਲ ਸਾਰੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਥਾਣੇ ਅੱਗੇ ਧਰਨਾ ਸਥਾਨ ਉੱਤੇ ਡਟੇ ਪੀੜਤ ਪਰਿਵਾਰ ਪਾਸ 24 ਮਾਰਚ ਦੀ ਦਰਮਿਆਨੀ ਰਾਤ ਨੂੰ ਇੱਕ ਵਿਅਕਤੀ ਗੱਡੀ ਹਮੀਰਾ ਗੱਡੀ ਵਿੱਚ ਸਵਾਰ ਹੋ ਕੇ ਆਇਆ ਅਤੇ ਗਾਲੀ ਗਲੋਚ ਕਰਦਾ ਹੋਇਆ ਪੀੜਤ ਪਰਿਵਾਰ ਨੂੰ ਦਰਜ ਕਰਵਾਇਆ ਕੇਸ ਵਾਪਿਸ ਨਾ ਲੈਣ ਦੀ ਸੂਰਤ ਵਿੱਚ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਰੌਲਾ ਸੁਣ ਕੇ ਥਾਣੇ ਚ ਮੌਜੂਦ ਮੁਲਾਜ਼ਮਾਂ ਵਲੋਂ ਉਸ ਨੂੰ ਫ਼ੜ ਕੇ ਉੱਥੋਂ ਲਾਂਭੇ ਕੀਤਾ ਗਿਆ। ਮ੍ਰਿਤਕ ਰਵੀ ਦੀ ਪਤਨੀ ਪੂਜਾ ਨੇ ਥਾਣਾ ਸੁਭਾਨਪੁਰ ਮੁੱਖੀ ਨੂੰ ਦਰਖ਼ਾਸਤ ਦੇ ਕੇ ਉਸ ਵਿਅਕਤੀ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਯੂਨੀਅਨ ਦੇ ਯੂਥ ਵਿੰਗ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਥਾਣੇ ਅੱਗੇ ਹੀ ਕੇਸ ਵਾਪਿਸ ਨਾ ਲੈਣ ਦੀ ਸੂਰਤ ਵਿੱਚ ਪੀੜਤ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਦੀ ਹਿੰਮਤ ਪੁਲਿਸ ਮਿਲੀਭੁਗਤ ਤੋਂ ਬਿਨ੍ਹਾਂ ਸੰਭਵ ਨਹੀਂ। ਇਸ ਕੇਸ ਵਿੱਚ ਪੁਲਿਸ ਅਧਿਕਾਰੀ ਖ਼ਾਸਕਰ ਡੀਐੱਸਪੀ ਭੁਲੱਥ ਵਲੋਂ ਆਗੂਆਂ ਤੇ ਪੀੜਤ ਪਰਿਵਾਰ ਨੂੰ ਧਮਕੀਆਂ ਦੇਣ ਉਪਰੰਤ ਉਸ ਦਿਨ ਦੇਰ ਰਾਤ 9 ਵਜੇ ਥਾਣੇ ਅੱਗੇ ਪੀੜਤ ਪਰਿਵਾਰ ਨੂੰ ਧਮਕੀ ਮਿਲਣੀ ਡੂੰਘੀ ਸਾਜ਼ਿਸ਼ ਦਾ ਸਿੱਟਾ ਹੈ। ਉਨ੍ਹਾਂ ਧਮਕੀ ਦੇਣ ਵਾਲੇ ਵਿਅਕਤੀ, ਮ੍ਰਿਤਕ ਰਵੀ ਦੇ ਹਮਲਾਵਰਾਂ ਅਤੇ ਡੀਐੱਸਪੀ ਦੀ ਆਪਸੀ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਡਰਾ ਧਮਕਾ ਕੇ ਪੀੜਤ ਪਰਿਵਾਰ ਨੂੰ ਚੁੱਪ ਕਰਵਾਉਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਨ੍ਹਾਂ ਕਿਹਾ
ਕਿ ਜੇਕਰ ਪੀੜਤ ਪਰਿਵਾਰ ਨੂੰ ਕਿਸੇ ਪ੍ਰਕਾਰ ਦਾ ਨੁਕਸਾਨ ਹੋਇਆ ਤਾਂ ਜ਼ਿਲ੍ਹਾ ਪ੍ਰਸ਼ਾਸਨ, ਡੀਐੱਸਪੀ ਭੁਲੱਥ ਅਤੇ ਧਮਕੀਆਂ ਦੇਣ ਵਾਲਾ ਵਿਅਕਤੀ ਅਤੇ ਕੇਸ ਵਿੱਚ ਨਾਮਜ਼ਦ ਵਿਅਕਤੀ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਮਸਲੇ ਨੂੰ ਅਜੇ ਵੀ ਗੰਭੀਰਤਾ ਨਾਲ ਨਾ ਲਿਆ ਤਾਂ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਰਵਾਈ ਕਰਦਿਆਂ ਪੀੜਤ ਪਰਿਵਾਰ ਦੇ ਜਾਨ ਮਾਲ ਦੀ ਰੱਖਿਆ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਵਲੋਂ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ 28 ਮਾਰਚ ਨੂੰ ਹਾਈਵੇ ਜਾਮ ਕੀਤਾ ਜਾਵੇਗਾ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *