ਦਰਦਨਾਕ ਸੜਕ ਹਾਦਸੇ ’ਚ 1S9 ਦੀ ਮੌਤ, ਰੇਡ ਕਰ ਕੇ ਆ ਰਹੇ ਸਨ ਮੁਕਤਸਰ ਵਾਪਿਸ

Spread the love

ਸ੍ਰੀ ਮੁਕਤਸਰ ਸਾਹਿਬ, 17 ਜੂਨ ()- ਪਟਿਆਲਾ ਰਾਜਪੁਰੇ ਤੋਂ ਛਾਪੇਮਾਰ ਕਰਕੇ ਵਾਪਿਸ ਆ ਰਹੇ ਸੀਆਈਏ ਸਟਾਫ਼ ਸ਼੍ਰੀ ਮੁਕਤਸਰ ਸਾਹਿਬ ਦੀ ਗੱਡੀ ਤੜਕਸਾਰ ਰਾਮਪੁਰਾ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ , ਜਿਸ ਵਿੱਚ ਸੀਆਈਏ ਸਟਾਫ਼ ਸ਼੍ਰੀ ਮੁਕਤਸਰ ਸਾਹਿਬ ਦੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦਾ ਮੰਦਭਾਗਾ ਸਮਾਚਾਰ ਮਿਲਿਆ ਹੈ, ਜਦੋਂ ਕਿ ਇੱਕ ਮੁਲਾਜ਼ਮ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ ਹੈ, ਤੇ ਬਾਕੀ ਤਿੰਨ ਮੁਲਾਜ਼ਮਾਂ ਦੇ ਮਾਮੂਲੀ ਸੱਟਾਂ ਲੱਗੀਆਂ। ਜਾਣਕਾਰੀ ਮੁਤਾਬਿਕ ਜਖ਼ਮੀਆਂ ਨੂੰ ਬਠਿੰਡਾ ਦੇ ਮੈਕਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸਹਾਇਕ ਥਾਣੇਦਾਰ ਬਿੰਦਰਪਾਲ ਸਿੰਘ ਸੀਆਈਏ ਸਟਾਫ਼ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਕ ਕੇਸ ਦੇ ਸਿਲਸਿਲੇ ਵਿੱਚ ਪਟਿਆਲਾ ਰਾਜਪੁਰਾ ਰੇਡ ਕਰਨ ਗਏ ਮੁਲਾਜ਼ਮ ਆਪਣੀ ਸਰਕਾਰੀ ਗੱਡੀ ਸਕਾਰਪੀਓ ਪੀਬੀ 65 ਬੀਐਫ 7692 ’ਤੇ ਵਾਪਿਸ ਸ਼੍ਰੀ ਮੁਕਤਸਰ ਸਾਹਿਬ ਆ ਰਹੇ ਸੀ ਤਾਂ ਤਰਕੀਬਨ ਸੇਵਰੇ 4:30 ਵਜੇ ਰਾਮਪੁਰਾ ’ਤੇ ਇੱਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗੱਡੀ ਚਲਾ ਰਹੇ ਸਹਾਇਕ ਥਾਣੇਦਾਰ ਜਲੰਧਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਹੀ। ਜਦੋਂ ਕਿ ਸੀਆਈਏ ਸਟਾਫ਼ ਦੇ ਇੰਚਾਰਜ਼ ਰਾਜਵੀਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਤੇ ਤਿੰਨ ਮੁਲਾਜ਼ਮ ਸੀਨੀਅਰ ਕਾਂਸਟੇਬਲ ਜਗਰੂਪ ਸਿੰਘ, ਮਨਪ੍ਰੀਤ ਸਿੰਘ ਤੇ ਕੁਲਜੀਤ ਸਿੰਘ ਦੇ ਮਾਮਲੂ ਸੱਟਾਂ ਲੱਗੀਆਂ, ਜਿਨ੍ਹਾਂ ਦਾ ਬਠਿੰਡਾ ਵਿਖੇ ਇਲਾਜ਼ ਚੱਲ ਰਿਹਾ ਹੈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    Leave a Reply

    Your email address will not be published. Required fields are marked *