ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Spread the love
ਗ੍ਰਿਫ਼ਤਾਰ ਮੁਲਜ਼ਮ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ ਵੀ ਕੀਤੀ ਜ਼ਬਤ*
ਅੰਮ੍ਰਿਤਸਰ, 6 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ। ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਅਕਾਸ਼ਦੀਪ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਦੇ ਖੇਰਾਬਾਦ, ਅੰਮ੍ਰਿਤਸਰ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ ‘ਤੇ ਆਧਾਰਚ  ਇੱਕ ਹੋਰ ਕਾਰਵਾਈ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਆਪਣੀ ਵਰਨਾ ਕਾਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ ‘ਤੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕ ਲਿਆ, ਜਿਸ ਵਿੱਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਬੈਠੇ ਸਨ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ।  ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਮੁਕੱਦਮੇ— ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫਆਈਆਰ ਨੰਬਰ 42 ਮਿਤੀ 06-07-2026 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 43 ਮਿਤੀ 06-07-2026 ਦਰਜ ਕੀਤੇ ਗਏ ਹਨ।
  • Related Posts

    280 ਗ੍ਰਾਮ ਹੈਰੋਇਨ ਸਮੇਤ ਪੰਜਾਬ ਪੁਲਿਸ ਦੇ ਸੀਨੀਅਰ ਸਿਪਾਹੀ ਸਣੇ ਤਿੰਨ ਕਾਬੂ, ਕਾਰ ਅਤੇ ਮੋਬਾਈਲ ਵੀ ਬਰਾਮਦ

    Spread the love

    Spread the loveਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)- ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 280 ਗ੍ਰਾਮ ਹੈਰੋਇਨ ਸਮੇਤ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਸਿਪਾਹੀ…

    ਸ਼ਹਿਰ ’ਚ ਚੋਰ ਚੁਸਤ, ਪੁਲਿਸ ਸੁਸਤ  ਕੰਧ ਨੂੰ ਸੰਨ ਲਾ ਕੇ ਡਿਲੀਵਰੀ ਦਫ਼ਤਰ ’ਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)– ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇੱਕ ਪਾਸੇ ਪੁਲਿਸ ਵੱਲੋਂ ਰਾਤ ਸਮੇਂ ਪੀਸੀਆਰ ਗਸ਼ਤ ਵਧਾਉਣ ਦੇ…

    Leave a Reply

    Your email address will not be published. Required fields are marked *