ਧਨੌਲਾ ਦੇ ਪ੍ਰਸਿੱਧ ਪ੍ਰਾਚੀਨ ਮੰਦਰ ਹਨੂੰਮਾਨ ਬਰਨੇਵਾਲਾ ਦੇ ਲੰਗਰ ਹਾਲ ‘ਚ ਅੱਗ ਲੱਗਣ ਕਾਰਨ 15 ਜਣੇ ਜ਼ਖ਼ਮੀ

Spread the love

ਧਨੌਲਾ5 ਅਗਸਤ (ਸੁਖਰਾਜ ਚਹਿਲ)- ਸਥਾਨਕ ਪ੍ਰਾਚੀਨ ਮੰਦਰ ਹਨੂੰਮਾਨ ਬਰਨੇਵਾਲਾ ‘ਚ ਲੱਗੀ ਅੱਗ ਕਾਰਨ 8 ਵਿਅਕਤੀਆਂ ਅਤੇ 7 ਔਰਤਾਂ ਦੇ ਬੁਰੀ ਤਰ੍ਹਾਂ ਝੁਲਸ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਦੀ ਲਪੇਟ ਵਿੱਚ ਆਏ ਸਾਰੇ ਵਿਆਕਤੀਆ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ਅੰਦਰ ਲਿਆਦਾਂ ਗਿਆ ਜਿੱਥੇ ਵਿਅਕਤੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਰੈਫ਼ਰ ਕਰ ਦਿੱਤਾ ਗਿਆ। ਇਲਾਜ ਲਈ ਪਹੁੰਚੇ ਮਿੱਠੂ ਸਿੰਘ ਪੁੱਤਰ ਸੱਤਪਾਲ ਸਿੰਘ, ਅਬੀ ਨੰਦਨ (36) ਬਰਨਾਲਾ, ਅਜੇ ਕੁਮਾਰ (20), ਦਲੀਪ ਹਲਵਾਈ ਬਰਨਾਲਾ, ਬਲਵਿੰਦਰ ਸਿੰਘ (41) ਬਰਨਾਲਾ, ਰਾਮਜੀਤ (45), ਰਾਮਚੰਦਰ (50), ਵਿਸਾਲ (25) ਜੋ ਕਿ ਬੁਰੀ ਤਰ੍ਹਾਂ ਝੁਲਸ ਗਏ ਜਦੋਂਕਿ ਸੁਰਜੀਤ ਕੌਰ ਪਤਨੀ ਦਰਸ਼ਨ ਸਿੰਘ, ਸਰਬਜੀਤ ਕੌਰ ਪਤਨੀ ਕਰਮਜੀਤ ਸਿੰਘ, ਪਰਮਜੀਤ ਕੌਰ ਪਤਨੀ ਬੰਟੀ ਸਿੰਘ, ਗੁਰਮੀਤ ਕੌਰ ਪਤਨੀ ਬਲਵਿੰਦਰ ਸਿੰਘ, ਗੁਰਮੇਲ ਕੌਰ ਪਤਨੀ ਬੂਟਾ ਸਿੰਘ, ਮਨਜੀਤ ਕੌਰ ਪਤਨੀ ਮੱਖਣ ਸਿੰਘ, ਅਮਰਜੀਤ ਕੌਰ ਪਤਨੀ ਹਰਜੀਤ ਸਿੰਘ ਆਦਿ ਵਾਸੀ ਸਹਾਰੀਆਂ ਪੱਤੀ ਧਨੌਲਾ ਮਾਮੂਲੀ ਝੁਲਸ ਜਾਣ ਕਾਰਨ ਹਸਪਤਾਲ ਜ਼ੇਰੇ ਇਲਾਜ ਹਨ। ਇਸ ਮੌਕੇ ਪਹੁੰਚੇ ਡੀ. ਐੱਸ. ਪੀ. ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਮੰਗਲਵਾਰ ਨੂੰ ਇੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ, ਜਿਸ ਕਰਕੇ ਇੱਥੇ ਲਗਾਏ ਲੰਗਰ ਵਿੱਚ ਚੱਲ ਰਹੇ ਡੀਜ਼ਲ ਵਾਲੇ ਚੁੱਲ੍ਹੇ ਵਿੱਚ ਡੀਜ਼ਲ ਪਾਉਣ ਸਮੇਂ ਹਲਵਾਈ ਤੋਂ ਥੋੜ੍ਹਾ ਤੇਲ ਕੜਾਹੀ ਵਿੱਚ ਉੱਬਲ ਰਹੇ ਤੇਲ ਵਿੱਚ ਪੈਣ ਕਰਕੇ ਅੱਗ ਤੇਲ ਨੂੰ ਪੈ ਗਈ ਜਿਸ ਤੋਂ ਬਾਅਦ ਉਹ ਕੜਾਹੀ ਹੇਠਾਂ ਡਿੱਗਣ ਕਰਕੇ ਅੱਗ ਸਾਰੇ ਪਾਸੇ ਫੈਲ ਗਏ। ਉਨ੍ਹਾਂ ਕਿਹਾ ਕਿ ਸਾਡੇ ਧਨੌਲਾ ਦੇ ਐੱਸ. ਐੱਚ. ਓ. ਜਗਜੀਤ ਸਿੰਘ ਆਪਣੀ ਫ਼ੋਰਸ ਨਾਲ ਮੌਕੇ ‘ਤੇ ਪਹੁੰਚ ਗਏ ਸਨ। ਦੱਸਣਯੋਗ ਹੈ ਕਿ ਇੱਥੇ ਬੁਰੀ ਤਰ੍ਹਾਂ ਝੁਲਸੇ ਵਿਅਕਤੀਆਂ ਨੂੰ ਫਰੀਦਕੋਟ, ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਆਈ. ਏ. ਐੱਸ. ਨੇ ਦੱਸਿਆ ਕਿ ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਉਨ੍ਹਾਂ ਮੈਡੀਕਲ ਅਫ਼ਸਰ, ਐੱਸ. ਡੀ.ਐੱਮ. ਬਰਨਾਲਾ ਅਤੇ ਹੋਰਨਾਂ ਅਧਿਕਾਰੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਪ੍ਰਸ਼ਾਸਨ ਆਪਣੇ ਪੱਧਰ ‘ਤੇ ਪੀੜਤਾ ਦੀ ਤੰਦਰੁਸਤੀ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *