ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

Spread the love
ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਅੱਜ ਪੁਰਾਣੀ ਸਬਜ਼ੀ ਮੰਡੀ ਅਤੇ ਡਿਪਟੀ ਕਮਿਸ਼ਨਰ ਨਿਵਾਸ ਦੇ ਬਾਹਰ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਉਂਦਿਆਂ ਨਾਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਇਹ ਮੁਹਿੰਮ ਸਕੱਤਰ-ਕਮ-ਐਸਟੇਟ ਅਫ਼ਸਰ ਸ੍ਰੀ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫ਼ਸਰ ਸ੍ਰੀ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ, ਜਿਸ ਵਿੱਚ ਐਸਟੇਟ ਵਿਭਾਗ ਦੀ ਟੀਮ, ਇੰਸਪੈਕਟਰ ਪ੍ਰੀਤੀ ਚੌਹਾਨ, ਇੰਸਪੈਕਟਰ ਅਮਨ ਕੁਮਾਰ ਅਤੇ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ। ਮੁਹਿੰਮ ਦੌਰਾਨ ਸੜਕਾਂ, ਗਲੀਆਂ ਅਤੇ ਫੁੱਟਪਾਥਾਂ ‘ਤੇ ਨਾਜਾਇਜ਼ ਤੌਰ ‘ਤੇ ਕਬਜ਼ਾ ਕਰਕੇ ਬੈਠੇ ਕਈ ਰੇਹੜੀ-ਫੜੀ ਵਾਲਿਆਂ ਨੂੰ ਹਟਾਇਆ ਗਿਆ, ਜੋ ਆਮ ਲੋਕਾਂ ਦੀ ਆਵਾਜਾਈ ਅਤੇ ਟ੍ਰੈਫਿਕ ਵਿੱਚ ਰੁਕਾਵਟ ਬਣ ਰਹੇ ਸਨ। ਇਸ ਤੋਂ ਇਲਾਵਾ ਡੀ.ਸੀ. ਨਿਵਾਸ ਦੇ ਬਾਹਰ ਲਗਾਈਆਂ ਗਈਆਂ ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡਾਂ ਅਤੇ ਹੋਰ ਅਸਥਾਈ ਢਾਂਚਿਆਂ ਨੂੰ ਵੀ ਢਾਹ ਦਿੱਤਾ ਗਿਆ। ਕਾਰਵਾਈ ਦੌਰਾਨ ਮੌਕੇ ਤੋਂ ਨਾਜਾਇਜ਼ ਤੌਰ ‘ਤੇ ਰੱਖਿਆ ਗਿਆ ਸਾਮਾਨ ਵੀ ਜ਼ਬਤ ਕੀਤਾ ਗਿਆ। ਨਗਰ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਦੀ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਹੈ ਅਤੇ ਸਰਕਾਰੀ ਜ਼ਮੀਨਾਂ, ਸੜਕਾਂ ਅਤੇ ਫੁੱਟਪਾਥਾਂ ‘ਤੇ ਕਿਸੇ ਵੀ ਕਿਸਮ ਦਾ ਗੈਰ-ਕਾਨੂੰਨੀ ਕਬਜ਼ਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਫੁੱਟਪਾਥ ਆਮ ਲੋਕਾਂ ਦੀ ਸਹੂਲਤ ਲਈ ਹਨ ਅਤੇ ਇਨ੍ਹਾਂ ‘ਤੇ ਰੁਕਾਵਟ ਪੈਦਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕਿਹਾ ਕਿ ਕਬਜ਼ਾਕਾਰਾਂ ਨੂੰ ਪਹਿਲਾਂ ਵੀ ਕਈ ਵਾਰ ਨੋਟਿਸ ਅਤੇ ਚੇਤਾਵਨੀਆਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਗੈਰ-ਕਾਨੂੰਨੀ ਕਬਜ਼ੇ ਜਾਰੀ ਰੱਖੇ ਗਏ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਵੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਬੰਧਤ ਕਾਨੂੰਨਾਂ ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸ਼ਹਿਰ ਦੇ ਸਾਰੇ ਜ਼ੋਨਾਂ ਵਿੱਚ ਐਂਟੀ-ਇਨਕਰੋਚਮੈਂਟ ਮੁਹਿੰਮ ਨਿਰੰਤਰ ਜਾਰੀ ਰਹੇਗੀ। ਐਸਟੇਟ ਵਿਭਾਗ ਨੇ ਸਾਰੇ ਕਬਜ਼ਾਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਥਾਵਾਂ ‘ਤੇ ਕੀਤੇ ਨਾਜਾਇਜ਼ ਕਬਜ਼ੇ ਖੁਦ ਹਟਾ ਲੈਣ। ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਕਿ ਐਂਟੀ-ਇਨਕਰੋਚਮੈਂਟ ਮੁਹਿੰਮ ਦੌਰਾਨ ਜ਼ਬਤ ਕੀਤਾ ਗਿਆ ਸਾਮਾਨ ਵਾਪਸ ਨਹੀਂ ਕੀਤਾ ਜਾਵੇਗਾ ਅਤੇ ਦੁਬਾਰਾ ਗੈਰ-ਕਾਨੂੰਨੀ ਕਬਜ਼ਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਨਗਰ ਨਿਗਮ ਅੰਮ੍ਰਿਤਸਰ ਨੇ ਦੁਕਾਨਦਾਰਾਂ, ਰੇਹੜੀ-ਫੜੀ ਵਾਲਿਆਂ ਅਤੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਅਤੇ ਫੁੱਟਪਾਥਾਂ ਨੂੰ ਕਬਜ਼ਾ-ਮੁਕਤ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ ਅਤੇ ਸਾਫ਼-ਸੁਥਰੇ, ਸੁੰਦਰ, ਸੁਰੱਖਿਅਤ ਅਤੇ ਸੁਚਾਰੂ ਅੰਮ੍ਰਿਤਸਰ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ।

  • Related Posts

    ਮੈਡੀਕਲ ਸਟੋਰ ਦੀ ਆੜ ‘ਚ ਚੱਲ ਰਿਹਾ ਸੀ ਨਸ਼ਿਆਂ ਦਾ ਧੰਦਾ ਮਾਛੀਵਾੜਾ ਪੁਲਿਸ ਨੇ ਸਕਾਰਪੀਓ ਸਮੇਤ ਦੋਸ਼ੀ ਨੂੰ ਕੀਤਾ ਗ੍ਰਿਫਤਾਰ

    Spread the love

    Spread the love ਮਾਛੀਵਾੜਾ ਸਾਹਿਬ, 10 ਜੁਲਾਈ (ਸੁੱਚਾ ਬੰਗੜ)- ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਖੰਨਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ…

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    Leave a Reply

    Your email address will not be published. Required fields are marked *