ਨਗਰ ਨਿਗਮ ਅੰਮ੍ਰਿਤਸਰ ਵੱਲੋਂ ਨਾਰਾਇਣਗੜ੍ਹ ਸਬਜ਼ੀ ਮੰਡੀ ਸੜਕ ’ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਕਾਰਵਾਈ ਨਾਜਾਇਜ਼ ਕਬਜ਼ੇ ਹਟਾਏ, ਗੰਦਗੀ ਫੈਲਾਉਣ ਅਤੇ ਕਬਜ਼ੇ ਕਰਨ ਵਾਲਿਆਂ ਦੇ 13 ਚਲਾਨ ਕੀਤੇ

Spread the love

ਅੰਮ੍ਰਿਤਸਰ, 10 ਜੂਨ( ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕਬਜ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਨਾਰਾਇਣਗੜ੍ਹ ਸਬਜ਼ੀ ਮੰਡੀ ਸੜਕ ’ਤੇ ਵਿਸ਼ੇਸ਼ ਕਾਰਵਾਈ ਕੀਤੀ ਗਈ। ਡਾ. ਰਮਾ ਜੀ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਸੜਕਾਂ ਅਤੇ ਜਨਤਕ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ, ਜਿਸ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਆਮ ਲੋਕਾਂ ਨੂੰ ਹੋ ਰਹੀ ਅਸੁਵਿਧਾ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ। ਮੁਹਿੰਮ ਦੌਰਾਨ ਲੈਂਡ ਵਿਭਾਗ ਦੇ ਸਹਿਯੋਗ ਨਾਲ ਗੰਦਗੀ ਫੈਲਾਉਣ ਅਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਕੁੱਲ 13 ਚਲਾਨ ਕੀਤੇ ਗਏ। ਨਿਗਮ ਅਧਿਕਾਰੀਆਂ ਨੇ ਦੁਕਾਨਦਾਰਾਂ ਅਤੇ ਰੇਹੜੀ-ਫੜੀ ਧਾਰਕਾਂ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਸੜਕਾਂ ਅਤੇ ਫੁੱਟਪਾਥਾਂ ’ਤੇ ਕਬਜ਼ਾ ਨਾ ਕਰਨ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ। ਇਸ ਕਾਰਵਾਈ ਵਿੱਚ ਸੀ.ਐਸ.ਆਈ. ਅਨੀਲ ਡੋਗਰਾ, ਐਸ.ਆਈ. ਦਵਿੰਦਰ ਸਿੰਘ ਅਤੇ ਲੈਂਡ ਵਿਭਾਗ ਦੇ ਅਮਨ ਸ਼ਰਮਾ ਸਮੇਤ ਨਿਗਮ ਦੀਆਂ ਟੀਮਾਂ ਨੇ ਸਰਗਰਮ ਭੂਮਿਕਾ ਨਿਭਾਈ। ਨਗਰ ਨਿਗਮ ਅੰਮ੍ਰਿਤਸਰ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਅਤੇ ਗੰਦਗੀ ਖ਼ਿਲਾਫ਼ ਅਜਿਹੀਆਂ ਮੁਹਿੰਮਾਂ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਕ ਥਾਵਾਂ ਦੀ ਸਫ਼ਾਈ ਬਰਕਰਾਰ ਰੱਖਣ ਅਤੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸ਼ਹਿਰ ਨੂੰ ਸੁੰਦਰ ਅਤੇ ਸੁਚੱਜਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *