ਨਬਾਲਿਗ ਲੜਕੀ ਨੂੰ ਵਰਗਲਾਉਣ ਦੇ ਮਾਮਲੇ ’ਚ ਨੌਜਵਾਨ ਦੇ ਖਿਲਾਫ਼ ਮਾਮਲਾ ਦਰਜ਼

Spread the love

ਸ਼੍ਰੀ ਮੁਕਤਸਰ ਸਾਹਿਬ, 14 ਜੁਲਾਈ (ਮਨਜੀਤ ਸਿਘ ਸਿੱਧੂ)- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਦੇ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਥਾਣਾ ਲੱਖੇਵਾਲੀ ਦੇ ਅਧੀਨ ਆਉਂਦੇ ਇੱਕ ਪਿੰਡ ਵਿਚੋਂ ਆਪਣੇ ਹੀ ਪਿੰਡ ਦੀ ਨਬਾਲਿਗ ਲੜਕੀ ਨੂੰ ਵਰਗਲਾਅ ਕੇ ਲੈਜਾਣ ਸਬੰਧੀ ਇੱਕ ਨੌਜਵਾਨ ਲੜਕੇ ਦੇ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਪੁਲਿਸ ਨੇ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਸਾਡੇ ਹੀ ਪਿੰਡ ਦਾ ਇੱਕ ਨੌਜਵਾਨ ਲੜਕਾ ਜਸ਼ਨਦੀਪ ਸਿੰਘ ਪੁੱਤਰ ਨਛੱਤਰ ਸਿੰਘ ਜੋ ਕਿ ਮੇਰੀ ਨਬਾਲਿਗ ਲੜਕੀ ਨੂੰ 17 ਅਪ੍ਰੈਲ 2025 ਨੂੰ ਵਰਗਲਾਅ ਕੇ ਕਿਤੇ ਲੈ ਗਿਆ ਸੀ ਤਾਂ ਪੁਲਿਸ ਨੇ ਉਕਤ ਸ਼ਿਕਾਇਤਾਂ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕਰਦਿਆ ਲੜਕੇ ਜਸ਼ਨਦੀਪ ਸਿੰਘ ਦੇ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਲੱਖੇਵਾਲੀ ਪੁਲਿਸ ਦੇ ਥਾਣੇਦਾਰ ਹਰਨੇਕ ਸਿੰਘ ਨੇ ਦੱਸਿਆ ਕਿ ਸਾਡੀ ਪੁਲਿਸ ਪਾਰਟੀ ਨੇ 3 ਮਹੀਨਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਲੜਕਾ-ਲੜਕੀ ਨੂੰ ਬਰਾਮਦ ਕਰਕੇ ਮੈਡੀਕਲ ਕਰਾਉਣ ਤੋਂ ਬਾਅਦ ਕਾਨੂੰਨੀ ਕਾਰਵਾਈ ਕਰਦੇ ਹੋਏ ਲੜਕੀ ਨੂੰ ਉਸ ਦੇ ਮਾਤਾ ਪਿਤਾ ਨੂੰ ਸੌਂਪ ਦਿੱਤਾ ਤੇ ਲੜਕੇ ਦੇ ਖਿਲਾਫ਼ ਬਣਦੀ ਕਾਰਵਾਈ ਕਰਦੇ ਹੋਏ ਮਾਨਯੋਗ ਅਦਾਲਤ ’ਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ। ਇਸ ਮੌਕੇ ’ਤੇ ਸੀਨੀਅਰ ਕਾਂਸਟੇਬਲ ਰਾਜਦੀਪ ਸਿੰਘ, ਸੀਨੀਅਰ ਕਾਂਸਟੇਬਲ ਜਗਸੀਰ ਸਿੰਘ, ਮਹਿਲਾ ਕਾਂਸਟੇਬਲ ਪਰਵਿੰਦਰ ਕੌਰ ਆਦਿ ਮੌਜੂਦ ਸਨ।

  • Related Posts

    ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ ਕਰਨ ਦੇ ਆਦੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

    Spread the love

    Spread the love ਕੀਰਤਪੁਰ ਸਾਹਿਬ 12 ਜੁਲਾਈ(ਮਨਦੀਪ) ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਡਾ. ਮਨਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਨੀਵਾਰ ਨੂੰ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ…

    ਦੋਸਤਾਂ ਨਾਲ ਗਿਆ 18 ਸਾਲਾ ਨੌਜਵਾਨ 2 ਮਹੀਨਿਆਂ ਤੋਂ ਲਾਪਤਾ ਪਰਿਵਾਰ ਨੇ ਦੋਸਤਾਂ ‘ਤੇ ਜਤਾਇਆ ਸ਼ੱਕ ਪੁਲਿਸ ਚਾਹੇ ਤਾਂ ਪਤਾਲ ਵਿੱਚ ਗਿਆ ਬੰਦਾ ਵੀ ਕੱਢ ਸਕਦੀ ਹੈ : ਮਾਂ ਪਰਮਜੀਤ ਕੌਰ ​

    Spread the love

    Spread the loveਹੁਸ਼ਿਆਰਪੁਰ/ਦਸੂਹਾ, 12 ਜੁਲਾਈ ( ਤਰਸੇਮ ਦੀਵਾਨਾ ) –ਘਰੋਂ ਆਪਣੇ ਦੋਸਤਾਂ ਨਾਲ ਨਿਕਲਿਆ ਇੱਕ 18 ਸਾਲਾ ਨੌਜਵਾਨ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਰਹੱਸਮਈ ਹਾਲਾਤ ਵਿੱਚ ਲਾਪਤਾ ਹੈ। ਲਾਪਤਾ ਨੌਜਵਾਨ…

    Leave a Reply

    Your email address will not be published. Required fields are marked *