ਨਸ਼ਾ ਤਸਕਰਾਂ ਖਿਲਾਫ ਫਰੀਦਕੋਟ ਪੁਲਿਸ ਦਾ ਲਗਾਤਾਰ ਸਖਤ ਐਕਸ਼ਨ ਜਾਰੀ

Spread the love
ਕੋਟਕਪੂਰਾ,  ਜੂਨ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਥਾਣਾ ਸਿਟੀ ਫਰੀਦਕੋਟ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾ ਪਾਸੋ 150 ਗ੍ਰਾਮ ਹੈਰੋਇਨ ਅਤੇ 01 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਕਾਸ਼ ਪੁੱਤਰ ਕਾਰਜ ਸਿੰਘ (ਵਾਸੀ ਨਹਿਰ ਕਲੋਨੀ ਫਿਰੋਜਪੁਰ), ਜੋਗਿੰਦਰ ਸਿੰਘ ਉਰਫ ਕਾਕਾ (ਵਾਸੀ ਬਲਬੀਰ ਬਸਤੀ, ਫਰੀਦਕੋਟ) ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ (ਵਾਸੀ ਗੋਰਖਾ ਜਿਲਾ ਤਰਨਤਾਰਨ) ਵਜੋ ਹੋਈ ਹੈ। ਪੁਲਿਸ ਟੀਮਾਂ ਨੇ ਦੋਸ਼ੀਆਂ ਪਾਸੋ 01 ਕੰਪਿਊਟਰ ਕੰਡਾ, 03 ਮੋਬਾਇਲ ਫੋਨ ਅਤੇ ਇੱਕ ਆਈ-20 ਕਾਰ ਵੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਫਰੀਦਕੋਟ ਪੁਲਿਸ ਨੂੰ ਰੈਡ ਕਰਾਸ ਕੰਨਟੀਨ ਤੋ ਥੋੜਾ ਅੱਗੇ ਇੱਕ ਕਾਰ ਵਿੱਚ ਸਵਾਰ ਦੋਸ਼ੀਆਂ ਪਾਸ ਨਸ਼ੀਲੀ ਵਸਤੂ ਹੋਣ ਸੂਚਨਾ ਮਿਲਣ ਤੇ ਸ:ਥ ਅਕਲਪ੍ਰੀਤ ਸਿੰਘ ਇੰਚਾਰਜ ਪੁਲਿਸ ਚੌਕੀ ਮੈਡੀਕਲ ਕਾਲਜ, ਫਰੀਦਕੋਟ ਵੱਲੋਂ ਪੁਲਿਸ ਪਾਰਟੀ ਸਮੇਤ ਮੌਕਾ ਪਰ ਜਾ ਕੇ ਚੈਕ ਕੀਤਾ ਤਾਂ ਕਾਰ ਦੇ ਡੈਸ਼ ਬੋਰਡ ਪਰ ਹੈਰੋਇਨ ਅਤੇ 01 ਕੰਪਿਊਟਰ ਕੰਡਾ ਮਿਲਿਆ। ਜਿਸ ਤੇ ਦੋਸ਼ੀਆਂ ਦੀ ਤਲਾਸ਼ੀ ਲਈ ਮੌਕਾ ਪਰ ਥਾਣੇਦਾਰ ਬੂਟਾ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ। ਜਿਹਨਾ ਵੱਲੋਂ ਤਲਾਸ਼ੀ ਕਰਨ ਤੇ 150 ਗ੍ਰਾਮ ਹੈਰੋਇਨ, 01 ਕੰਪਿਊਟਰ ਕੰਡਾ, 01 ਲੱਖ ਰੁਪਏ ਡਰੱਗ ਮਨੀ, 03 ਮੋਬਾਇਲ ਫੋਨ ਅਤੇ 01 ਆਈ-20 ਕਾਰ ਬਰਾਮਦ ਕੀਤੀ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 282 ਮਿਤੀ 29.06.2025 ਦਰਜ ਕੀਤਾ ਗਿਆ ਹੈ। ਤਫਤੀਸ਼ ਦੌਰਾਨ ਜਦ ਦੋਸ਼ੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਦੋਸ਼ੀ ਅਕਾਸ਼ ਪੁੱਤਰ ਕਾਰਜ ਸਿੰਘ ਵਾਸੀ ਨਹਿਰ ਕਲੋਨੀ, ਫਿਰੋਜਪੁਰ ਦੇ ਖਿਲਾਫ ਇਸ ਤੋ ਪਹਿਲਾ ਵੀ ਨਸ਼ੇ ਦੀ ਤਸਕਰੀ ਸਬੰਧੀ ਮੁਕੱਦਮਾ ਨੰਬਰ 67 ਮਿਤੀ 04.06.2022 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਕੈਟ ਫਿਰੋਜਪੁਰ ਦਰਜ ਰਜਿਸਟਰ ਹੈ।
ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋ ਇਲਾਵਾ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
  • Related Posts

    106 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

    Spread the love

    Spread the loveਗਿੱਦੜਬਾਹਾ, 10 ਜੁਲਾਈ (ਮਨੀਸ਼ ਚਾਵਲਾ ) – ਗਿੱਦੜਬਾਹਾ ਪੁਲਿਸ ਨੇ ਇਕ ਮਹਿਲਾ ਨੂੰ 106 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ…

    ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਇੰਤਕਾਲ ਕਰਨ ਦੇ ਬਦਲੇ 5 ਹਜ਼ਾਰ ਦੀ ਮੰਗ, 3500 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ

    Spread the love

    Spread the loveਖੰਨਾ, 10 ਜੁਲਾਈ (ਪੱਤਰਕਾਰ ਗੁਰਦੀਪ ਸਿੰਘ ਸ਼ਾਹਪੁਰ)ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਧੌਲ ਖੁਰਦ, ਸਬ-ਰਜਿਸਟਰਾਰ ਮਲੌਦ (ਜ਼ਿਲ੍ਹਾ…

    Leave a Reply

    Your email address will not be published. Required fields are marked *